ਐੱਸਜੀਪੀਸੀ ਦਾ ਸਰੂਪ ਮਾਮਲੇ ‘ਚ ਯੂ-ਟਰਨ, ਕਿਹਾ ਨਹੀਂ ਹੋਏਗੀ ਕਾਨੂੰਨੀ ਕਾਰਵਾਈ !

    0
    145

    ਅੰਮ੍ਰਿਤਸਰ, ਜਨਗਾਥਾ ਟਾਇਮਜ਼: (ਰਵਿੰਦਰ)

    ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪ ਗ਼ਾਇਬ ਹੋਣ ਦੇ ਮਾਮਲੇ ‘ਚ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਯੂ-ਟਰਨ ਲੈ ਲਿਆ ਹੈ।ਅੱਜ ਹੋਈ ਅੰਤਰਿਗ ਕਮੇਟੀ ਦੀ ਮੀਟਿੰਗ ਦੌਰਾਨ ਕਾਨੂੰਨੀ ਕਾਰਵਾਈ ਤੋਂ ਹੱਥ ਪਿਛਾਂਹ ਖਿੱਚਦੇ ਹੋਏ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਖ਼ੁਦ ਕਾਰਵਾਈ ਕਰਨ ਦੀ ਸਮਰੱਥ ਹੈ ਇਸ ਕਰਕੇ ਕੋਈ ਕਾਨੂੰਨੀ ਕਾਰਵਾਈ ਨਹੀਂ ਹੋਵੇਗੀ।

    ਭਾਈ ਲੌਂਗੋਵਾਲ ਨੇ ਕਿਹਾ ਕਿ ਜੋ ਵੀ ਕਾਰਵਾਈ ਹੋਵੇਗੀ ਉਹ ਸ਼੍ਰੋਮਣੀ ਕਮੇਟੀ ਹੀ ਕਰੇਗੀ।ਪਾਵਨ ਸਰੂਪ ਗਾਇਬ ਹੋਣ ਦੀ ਰਿਪੋਰਟ ਨੂੰ ਜਨਤਕ ਕਰ ਦਿੱਤਾ ਗਿਆ ਹੈ ਅਤੇ ਇਸ ਨੂੰ ਐੱਸਜੀਪੀਸੀ ਦੀ ਵੈੱਬਸਾਈਟ ਤੇ ਵੀ ਪਾਇਆ ਜਾ ਰਿਹਾ ਹੈ। ਲੌਂਗੋਵਾਲ ਨੇ ਭਰੋਸਾ ਦਿੱਤਾ ਕੇ ਜਾਂਚ ਕਮਿਸ਼ਨ ਦੀ ਰਿਪੋਰਟ ‘ਚ ਜੋ-ਜੋ ਕਮੀਆਂ ਆਈਆਂ ਹਨ ਉਸਨੂੰ ਦੂਰ ਕੀਤਾ ਜਾਵੇਗਾ ਅਤੇ ਕਿਸੇ ਨੂੰ ਵੀ ਬਖਸ਼ਿਆਂ ਨਹੀਂ ਜਾਵੇਗਾ।

    ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਗ਼ਾਇਬ ਹੋਣ ਦੇ ਮਾਮਲੇ ‘ਚ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਵੱਡੀ ਕਾਰਵਾਈ ਕੀਤੀ ਸੀ। ਜਿਸ ‘ਚ ਮੁੱਖ ਸਕੱਤਰ ਤੋਂ ਲੈ ਕੇ ਅਹੁੱਦੇਦਾਰਾਂ ਤੱਕ ਐਕਸ਼ਨ ਲਿਆ ਗਿਆ ਸੀ। ਐੱਸਜੀਪੀਸੀ ਨੇ ਮੁੱਖ ਸਕੱਤਰ ਰੂਪ ਸਿੰਘ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਸੀ। ਇਸ ਕੇਸ ‘ਚ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਜਿਨ੍ਹਾਂ ਦਾ ਅੱਜ ਦਿਹਾਂਤ ਹੋ ਗਿਆ ਹੈ।

    ਭਾਈ ਲੌਂਗੋਵਾਲ ਨੇ ਇਹ ਵੀ ਸਾਫ ਕੀਤਾ ਕਿ ਪਾਵਨ ਸਰੂਪ ਕਿਤੇ ਵੀ ਨਹੀਂ ਗਏ ਸਗੋਂ ਸ਼੍ਰੋਮਣੀ ਕਮੇਟੀ ਦੇ ਕੁੱਝ ਮੁਲਾਜ਼ਮਾਂ ਦੀਆਂ ਬੇਨਿਯਮੀਆਂ ਅਤੇ ਲਾਲਚ ਵੱਸ ਇਨ੍ਹਾਂ ਤੋਂ ਮਿਲੀ ਭੇਟਾ ਰਾਸ਼ੀ ਨੂੰ ਰਿਕਾਰਡ ਦੇ ਵਿੱਚ ਨਹੀਂ ਚੜ੍ਹਾਇਆ ਗਿਆ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਮਾਮਲੇ ‘ਚ ਸਿੱਖ ਸੰਗਤਾਂ ਤੋਂ ਮਾਫ਼ੀ ਮੰਗੀ ਹੈ। ਉਨ੍ਹਾਂ ਨੇ ਕਿਹਾ ਕਿ 18 ਸਤੰਬਰ ਨੂੰ ਐੱਸਜੀਪੀਸੀ ਦੀ ਸਾਰੀ ਕਾਰਜਕਾਰੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਾ ਕੇ ਖਿਮਾ ਯਾਚਨਾ ਮੰਗੇਗੀ।

    LEAVE A REPLY

    Please enter your comment!
    Please enter your name here