ਐੱਸਜੀਪੀਸੀ ਵਲੋਂ ਤਲਵੰਡੀ ਸਾਬੋ ਵਿਖੇ ਬਣਾਇਆ ਗਿਆ ਕੋਵਿਡ ਕੇਅਰ ਸੈਂਟਰ

    0
    135

    ਤਲਵੰਡੀ ਸਾਬੋ, ਜਨਗਾਥਾ ਟਾਇਮਜ਼: (ਰੁਪਿੰਦਰ)

    ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੋਰੋਨਾ ਕਾਲ ਵਿਚ ਮਾਨਵਤਾ ਦੀ ਸੇਵਾ ਲਈ ਇਕ ਕਦਮ ਹੋਰ ਪੁੱਟਦਿਆਂ ਤਲਵੰਡੀ ਸਾਬੋ ਵਿਖੇ ਵੀ ਕੋਰੋਨਾ ਕੇਅਰ ਕੇਂਦਰ ਖੋਲ੍ਹ ਦਿੱਤਾ ਹੈ। ਇਸ ਤੋਂ ਪਹਿਲਾਂ ਲੁਧਿਆਣਾ ਦੇ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਅਜਿਹਾ ਕੇਂਦਰ ਖੋਲ੍ਹਿਆ ਜਾ ਚੁੱਕਾ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਭਾਈ ਡੱਲ ਸਿੰਘ ਦੀਵਾਨ ਹਾਲ ਵਿਖੇ ਅੱਜ ਖੋਲ੍ਹੇ ਗਏ 50 ਬੈੱਡਾਂ ਵਾਲੇ ਕੇਂਦਰ ਵਿਚ ਆਕਸੀਜਨ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ ਅਤੇ ਮੈਡੀਕਲ ਟੀਮਾਂ ਵੀ ਤਾਇਨਾਤ ਰਹਿਣਗੀਆਂ।ਵੱਖ-ਵੱਖ ਥਾਵਾਂ ’ਤੇ ਕੋਵਿਡ ਕੇਅਰ ਕੇਂਦਰ ਸਥਾਪਿਤ ਕੀਤੇ ਜਾ ਰਹੇ ਹਨ। ਇਨ੍ਹਾਂ ਕੇਂਦਰਾਂ ਵਿਚ ਕੰਸਨਟਰੇਟਰਾਂ ਰਾਹੀਂ ਆਕਸੀਜਨ ਦਾ ਪ੍ਰਬੰਧ ਕੀਤਾ ਗਿਆ ਹੈ, ਜੋ ਵੱਖ-ਵੱਖ ਦੇਸ਼ਾਂ ਤੋਂ ਮੰਗਵਾਏ ਗਏ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਕ ਸਵਾਲ ਦੇ ਜਵਾਬ ਵਿਚ ਆਖਿਆ ਕਿ ਸਰਕਾਰਾਂ ਨੂੰ ਆਕਸੀਜਨ ਲਈ ਪ੍ਰਬੰਧ ਕਰਨ ਲਈ ਸੰਜੀਦਾ ਹੋਣਾ ਚਾਹੀਦਾ ਹੈ ਅਤੇ ਟੀਕਾਕਰਣ ਲਈ ਵੀ ਜ਼ੋਰਦਾਰ ਮੁਹਿੰਮ ਆਰੰਭਣੀ ਜ਼ਰੂਰੀ ਹੈ।

    ਗੱਲਬਾਤ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਮੁਫ਼ਤ ਟੀਕਾਕਰਣ ਕਰ ਰਹੀ ਹੈ ਅਤੇ ਇਸੇ ਨਾਲ ਹੀ ਸ੍ਰੀ ਗੁਰੂ ਰਾਮਦਾਸ ਹਸਪਤਾਲ ਨੂੰ ਕੋਰੋਨਾ ਮਰੀਜ਼ਾਂ ਲਈ ਰਾਖਵਾਂ ਕੀਤਾ ਗਿਆ ਹੈ। ਤਾਂ ਜੋ ਕੋਰੋਨਾ ਪੀੜਤਾਂ ਲਈ ਹਰ ਇਕ ਕਦਮ ਚੁੱਕਿਆ ਜਾਵੇ ਕਿ ਲੋਕਾਂ ਦੀ ਸਿਹਤ ਕਾਇਮ ਹੋ ਸਕੇ।

    LEAVE A REPLY

    Please enter your comment!
    Please enter your name here