ਔਜਲਾ ਦਾ ਮੋਦੀ ਨੂੰ ਪੱਤਰ, ਪਾਕਿਸਤਾਨ ਵੱਲੋਂ ਮਦਦ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲੈਣਾ ਚਾਹੀਦਾ ਹੈ

    0
    140

    ਅੰਮ੍ਰਿਤਸਰ, ਜਨਗਾਥਾ ਟਾਇਮਜ਼: (ਰਵਿੰਦਰ)

    ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜ ਕੇ ਕਿਹਾ ਹੈ ਕਿ ਅੰਮ੍ਰਿਤਸਰ ਵਿਚ ਆਕਸੀਜਨ ਦੀ ਕਾਫੀ ਸਮੱਸਿਆ ਹੈ, ਮਰੀਜ਼ ਬੇਹਾਲ ਹੋ ਰਹੇ ਹਨ, ਇਸ ਲਈ ਜੇ ਪਾਕਿਸਤਾਨ ਮਦਦ ਦੀ ਪੇਸ਼ਕਸ਼ ਕਰ ਰਿਹਾ ਹੈ ਤਾਂ ਤੁਰੰਤ ਇਸ ਲਈ ‘ਹਾਂ’ ਕਰਨੀ ਚਾਹੀਦੀ ਹੈ।ਗੁਰਜੀਤ ਸਿੰਘ ਔਜਲਾ ਨੇ ਸੁਝਾਅ ਦਿੱਤਾ ਕਿ ਇਸ ਸਬੰਧੀ ਗੁਆਂਢੀ ਮੁਲਕ ਵੱਲੋਂ ਪੇਸ਼ ਕੀਤੀ ਮਦਦ ਨੂੰ ਸਵੀਕਾਰ ਕਰ ਲੈਣਾ ਚਾਹੀਦਾ ਹੈ। ਪੱਤਰ ਵਿੱਚ ਔਜਲਾ ਨੇ ਲਿਖਿਆ ਕਿ ਸਰਹੱਦੀ ਜ਼ਿਲ੍ਹੇ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਕਾਰਨ ਖ਼ਤਰੇ ਵਾਲੀ ਸਥਿਤੀ ਬਣੀ ਹੋਈ ਹੈ।

    ਉਨ੍ਹਾਂ ਨੇ ਕਿਹਾ ਕਿ ਅਜਿਹੀ ਸਥਿਤੀ ਵਿੱਚ ਗੁਆਂਢੀ ਮੁਲਕ ਪਾਕਿਸਤਾਨ ਅਤੇ ਈਦੀ ਫਾਊਂਡੇਸ਼ਨ ਵੱਲੋਂ ਕੀਤੀ ਮਦਦ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਦੋਵਾਂ ਦੇਸ਼ਾਂ ਵਿਚਾਲੇ ਆਪਸੀ ਸਬੰਧਾਂ ਨੂੰ ਸੁਧਾਰਨ ਲਈ ਵੀ ਰਾਹ ਪੱਧਰਾ ਹੋਵੇਗਾ।

    LEAVE A REPLY

    Please enter your comment!
    Please enter your name here