ਕਪੂਰਥਲਾ ਵਿਖੇ ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਸਮੇਤ ਮਾਂ-ਪੁੱਤ ਕਾਬੂ !

    0
    195

    ਕਪੂਰਥਲਾ, ਜਨਗਾਥਾ ਟਾਇਮਜ਼: (ਰਵਿੰਦਰ)

    ਕਪੂਰਥਲਾ : ਜ਼ਿਲ੍ਹਾ ਕਪੂਰਥਲਾ ਵਿਖੇ ਪੁਲਿਸ ਵਲੋਂ ਮਾਂ -ਪੁੱਤ ਨੂੰ ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਥਾਣਾ ਸੁਭਾਨਪੁਰ ਦੇ ਐੱਸ.ਐੱਚ.ਓ. ਬਿਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂਦੱਸਿਆ ਕਿ ਐੱਸ.ਟੀ.ਐੱਫ. ਦੇ ਏ.ਐੱਸ.ਆਈ. ਸਵੈਟਰ ਮਸੀਹ ਪੁਲਿਸ ਪਾਰਟੀ ਸਮੇਤ ਜੀ.ਟੀ. ਰੋਡ ‘ਤੇ ਗਸ਼ਤ ਕਰ ਰਹੇ ਸਨ।

    ਇਸ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਅਤੇ ਇੱਕ ਔਰਤ ਪੁਲਿਸ ਟੀਮ ਨੂੰ ਦੇਖ ਕੇ ਇੱਕ ਲਿਫ਼ਾਫ਼ਾ ਸੁੱਟ ਭੱਜਣ ਲੱਗੇ ਤਾਂ ਪੁਲਿਸ ਨੇ ਘੇਰਾ ਪਾ ਕੇ ਰੋਕ ਲਿਆ। ਉਨ੍ਹਾਂ ਦੀ ਪਛਾਣ ਲਾਡੀ ਪੁੱਤਰ ਕੁਲਦੀਪ ਸਿੰਘ ਅਤੇ ਪਰਮਜੀਤ ਕੌਰ ਪਤਨੀ ਕੁਲਦੀਪ ਸਿੰਘ ਵਾਸੀ ਪਿੰਡ ਨਵਾ ਮੁਰਾਰ ਡੇਰੇ ਵਜੋਂ ਹੋਈ ਹੈ।

    ਜਦੋਂ ਪੁਲਿਸ ਨੇ ਉਨ੍ਹਾਂ ਦੇ ਲਿਫ਼ਾਫ਼ੇ ਦੀ ਤਲਾਸ਼ੀ ਲਈ ਤਾਂ ਉਸ ‘ਚੋਂ 15 ਗ੍ਰਾਮ ਹੈਰੋਇਨ ਅਤੇ 605 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਇਸ ਤੋਂ ਬਾਅਦ ਪੁਲਿਸ ਨੇ ਮਾਂ-ਪੁੱਤਰ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ ਹੈ।

    LEAVE A REPLY

    Please enter your comment!
    Please enter your name here