ਕਰਜ਼ੇ ਨੇ ਨਿਗਲਿਆ ਪੰਜਾਬ ਦਾ ਇੱਕ ਹੋਰ ਅੰਨਦਾਤਾ, ਪਰਿਵਾਰ ‘ਚ ਸੋਗ ਦੀ ਲਹਿਰ

    0
    129

    ਨਿਊਜ਼ ਡੈਸਕ, ਜਨਗਾਥਾ ਟਾਇਮਜ਼: (ਰਵਿੰਦਰ)

    ਲੌਂਗੋਵਾਲ : ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧ ਨੇ ਪੰਜਾਬ ‘ਚ ਕਿਸਾਨਾਂ ਤੇ ਮਜ਼ਦੂਰਾਂ ਦੀ ਮਾੜੀ ਆਰਥਿਕ ਹਾਲਤ ਨੂੰ ਜੱਗ ਜਾਹਿਰ ਕੀਤਾ ਹੈ। ਪੰਜਾਬ ਵਿੱਚ ਕਿਸਾਨ ਖੁਦਕੁਸ਼ੀਆਂ ਦਾ ਇਹ ਕੋਈ ਨਵਾਂ ਮਾਮਲਾ ਨਹੀਂ ਹੈ ਸਗੋਂ ਹਰ ਰੋਜ਼ ਹੀ ਕਿਤੇ ਨਾ ਕਿਤੇ ਖੁਦਕੁਸ਼ੀ ਹੁੰਦੀ ਰਹਿੰਦੀ ਹੈ। ਸੂਬੇ ਅੰਦਰ ਕਿਸਾਨ ਮਜ਼ਦੂਰਾਂ ਦੀ ਹਾਲਤ ਦਿਨ-ਬ-ਦਿਨ ਕਮਜ਼ੋਰ ਹੁੰਦੀ ਜਾ ਰਹੀ ਹੈ। ਜਿਸ ਦੇ ਕਾਰਨ ਸੂਬੇ ਅੰਦਰ ਹਰ ਰੋਜ਼ ਕਿਸਾਨ ਮਜ਼ਦੂਰ ਖੁਦਕੁਸ਼ੀ ਕਰ ਰਹੇ ਹਨ। ਲੌਂਗੋਵਾਲ ਦੇ ਨੇੜਲੇ ਪਿੰਡ ਲੋਹਾਖੇੜਾ ਵਿਖੇ ਇਕ ਕਿਸਾਨ ਦੀ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿਣ ਕਾਰਣ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਕਰਜ਼ੇ ਕਰਕੇ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ। ਮ੍ਰਿਤਕ ਕਿਸਾਨ ਦੀ ਪਛਾਣ ਗੁਰਮੇਲ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਲੋਹਾਖੇੜਾ ਵਜੋਂ ਹੋਈ ਹੈ।

    ਪਿੰਡ ਲੋਹਾਖੇੜਾ ਦੇ ਸਰਪੰਚ ਜਗਸੀਰ ਸਿੰਘ ਸਿੱਧੂ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਗੁਰਮੇਲ ਸਿੰਘ ਕੋਲ ਸਿਰਫ਼ ਢਾਈ ਏਕੜ ਜ਼ਮੀਨ ਸੀ। ਇਸ ਜ਼ਮੀਨ ਦੇ ਬਦਲੇ ਉਸ ਨੇ ਦੋ ਬੈਂਕਾਂ ਅਤੇ ਆਪਣੇ ਆੜ੍ਹਤੀਏ ਪਾਸੋਂ ਕਰਜ਼ਾ ਲਿਆ ਹੋਇਆ ਸੀ। ਉਨ੍ਹਾਂ ਨੇ ਦੱਸਿਆ ਕਿ ਕਰਜ਼ੇ ਦੀ ਪੰਡ ਹਰ ਸਾਲ ਵਧਦੀ ਜਾ ਰਹੀ ਸੀ। ਜਿਸ ਕਾਰਨ ਮ੍ਰਿਤਕ ਕਿਸਾਨ ਮਾਨਸਿਕ ਤਣਾਅ‘ਚ ਘਿਰਿਆ ਹੋਇਆ ਸੀ। ਇਸ ਦੌਰਾਨ ਲੰਘੀ ਰਾਤ ਹਾਰਟ ਅਟੈਕ ਹੋ ਜਾਣ ਕਾਰਨ ਕਿਸਾਨ ਗੁਰਮੇਲ ਸਿੰਘ ਦੀ ਮੌਤ ਹੋ ਗਈ।

    LEAVE A REPLY

    Please enter your comment!
    Please enter your name here