ਕਰਨਾਲ ਜੇਲ੍ਹ ਵਿਚ ਬੰਦ ਨੌਦੀਪ ਕੌਰ ਨਾਲ 15 ਫ਼ਰਵਰੀ ਨੂੰ ਮੁਲਾਕਾਤ ਕਰਨਗੇ ਮਨੀਸ਼ਾ ਗੁਲਾਟੀ

    0
    120

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ 15 ਫ਼ਰਵਰੀ 2021 ਨੂੰ ਦੁਪਹਿਰ 12 ਵਜੇ ਕਰਨਾਲ ਜੇਲ੍ਹ ਵਿੱਚ ਬੰਦ ਨੌਦੀਪ ਕੌਰ ਨਾਲ ਮੁਲਾਕਾਤ ਕਰੇਗੀ।

    ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਹਰਿਆਣਾ ਰਾਜ ਦੇ ਹਮਰੁਤਬਾ ਸਾਹਮਣੇ ਉਠਾਇਆ ਸੀ ਅਤੇ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕੀਤੀ ਸੀ। ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਹਰਿਆਣਾ ਰਾਜ ਮਹਿਲਾ ਕਮਿਸ਼ਨ, ਕੇ.ਕੇ. ਸੇਲਵਰਾਜ ਨੂੰ ਇਕ ਪੱਤਰ ਲਿਖਿਆ ਗਿਆ ਸੀ ਜਿਸ ਵਿਚ ਇਹ ਹਦਾਇਤ ਕੀਤੀ ਗਈ ਸੀ ਕਿ ਹਰਿਆਣਾ ਰਾਜ ਮਹਿਲਾ ਕਮਿਸ਼ਨ ਐਕਟ ਦੀ ਧਾਰਾ 3 (10), (1) (ਐਫ) (ਕੇ) ਦੇ ਅਨੁਸਾਰ, ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਗਿਆਦੜ ਦੀ ਵਸਨੀਕ ਨੌਦੀਪ ਕੌਰ ਦੀ ਕਾਨੂੰਨੀ ਸਹਾਇਤਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਹਵਾਲਾਤੀਆਂ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

    ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਹਰਿਆਣਾ ਮਹਿਲਾ ਕਮਿਸ਼ਨ ਦੀ ਡਾਇਰੈਕਟਰ ਜਨਰਲ ਨੇ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ ਅਤੇ ਡਾਇਰੈਕਟਰ ਜਨਰਲ ਜੇਲ੍ਹ ਨੂੰ ਨਿਰਦੇਸ਼ ਦਿੱਤੇ ਕਿ ਉਹ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ, ਨੋਦੀਪ ਕੌਰ ਨਾਲ ਮੁਲਾਕਾਤ ਲਈ ਸਾਰੇ ਜ਼ਰੂਰੀ ਪ੍ਰਬੰਧ ਕਰਨ।

    LEAVE A REPLY

    Please enter your comment!
    Please enter your name here