ਕਰਨਾਲ ਦੇ ਕਿਸਾਨਾਂ ਨੇ ਘੇਰਿਆ ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਵਾਲਾ ਵਿਧਾਇਕ

    0
    125

    ਕਰਨਾਲ, ਜਨਗਾਥਾ ਟਾਇਮਜ਼: (ਰਵਿੰਦਰ)

    ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਤਿੰਨੇ ਖੇਤੀ ਕਾਨੂੰਨਾਂ ਖ਼ਿਲਾਫ਼ ਹਰਿਆਣਾ-ਪੰਜਾਬ ਦੇ ਕਿਸਾਨਾਂ ਦਾ ਗੁੱਸਾ ਸੱਤਵੇਂ ਅਸਮਾਨ ‘ਤੇ ਹੈ। ਇਸ ਦੇ ਨਾਲ ਹੀ ਬੀਤੇ ਦਿਨੀਂ ਹਰਿਆਣਾ ਦੀ ਖੱਟਰ ਸਰਕਾਰ ਵਿਧਾਨਸਭਾ ‘ਚ ਬੇਭਰੋਸਗੀ ਮਤਾ ਜਿੱਤ ਗਈ। ਜਿਸ ਤੋਂ ਬਾਅਦ ਸੂਬੇ ਦੇ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਵਾਲੇ ਵਿਧਾਇਕਾਂ ਦੇ ਬਾਇਕਾਟ ਦੈ ਐਲਾਨ ਕੀਤਾ।

    ਸੂਬੇ ਦੀ ਵਿਧਾਨ ਸਭਾ ਵਿਚ ਬੇਭਰੋਸਗੀ ਪ੍ਰਸਤਾਵ ਰੱਦ ਹੋਣ ਕਰਕੇ ਕਿਸਾਨਾਂ ਵਿਚ ਵਧੇਰੇ ਗੁੱਸਾ ਹੈ ਕਿਉਂਕਿ ਕਿਸਾਨਾਂ ਨੇ ਸਰਕਾਰ ਵਿਰੁੱਧ ਵੋਟ ਪਾਉਣ ਲਈ ਵਿਸ਼ਵਾਸ਼ ਮਤੇ ਤੋਂ ਇੱਕ ਦਿਨ ਪਹਿਲਾਂ ਸਾਰੇ ਵਿਧਾਇਕਾਂ ਦੇ ਘਰ ਮੰਗ ਪੱਤਰ ਭੇਜਿਆ ਸੀ। ਜਿਸ ਤੋਂ ਬਾਅਦ ਹੁਣ ਕਿਸਾਨ ਭਾਜਪਾ, ਜੇਜੇਪੀ, ਆਜ਼ਾਦ ਵਿਧਾਇਕਾਂ ਦਾ ਨਿਰੰਤਰ ਵਿਰੋਧ ਕਰ ਰਹੇ ਹਨ।

    ਅਜਿਹੀਆ ਹੀ ਵਿਰੋਧ ਹੁਣ ਕਰਨਾਲ ਦੇ ਨੀਲੋਖੇੜੀ ਦੇ ਆਜ਼ਾਦ ਵਿਧਾਇਕ ਧਰਮਪਾਲ ਗੌਂਡਰ ਦਾ ਵੀ ਕੀਤਾ ਗਿਆ। ਜੋ ਕਰਨਾਲ ਦੇ ਨਿਸਿੰਗ ਵਿੱਚ ਇੱਕ ਗਊਸ਼ਾਲਾ ਪ੍ਰੋਗਰਾਮ ਵਿੱਚ ਆਉਣ ਵਾਲੇ ਸੀ, ਪਰ ਇੱਕ ਦਿਨ ਪਹਿਲਾਂ ਹੀ ਕਿਸਾਨਾਂ ਨੂੰ ਇਸ ਬਾਰੇ ਪਤਾ ਲੱਗ ਗਿਆ। ਇਸ ਤੋਂ ਬਾਅਦ ਕਿਸਾਨਾਂ ਨੇ ਇਸ ਪ੍ਰੋਗਰਾਮ ਵਿੱਚ ਆਉਣ ‘ਤੇ ਵਿਧਾਇਕ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

    ਸਿਰਫ਼ ਇਹੀ ਨਹੀਂ ਪ੍ਰੋਗਰਾਮ ‘ਚ ਆਏ ਕਿਸਾਨਾਂ ਨੇ ਵਿਧਾਇਕ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਨਾਲ ਹੀ ਦਾ ਕਾਲੇ ਝੰਡਿਆਂ ਵਿਖਾਏ। ਜਿਸ ਮਗਰੋਂ ਵਿਧਾਇਕ ਧਰਮਪਾਲ ਨੂੰ ਇਸ ਦੀ ਜਾਣਕਾਰੀ ਮਿਲੀ ਤਾਂ ਉਹ ਇਸ ਪ੍ਰੋਗਰਾਮ ਵਿੱਚ ਨਹੀਂ ਆਏ। ਹਾਲਾਂਕਿ ਇਹ ਪ੍ਰੋਗਰਾਮ ਗੌਸ਼ਾਲਾ ਦਾ ਸੀ, ਇਸ ਲਈ ਇਹ ਸਮਾਗਮ ਹੋਇਆ।

    ਕਿਸਾਨਾਂ ਨੇ ਪਹਿਲਾਂ ਹੀ ਇਹ ਐਲਾਨ ਕਰ ਦਿੱਤਾ ਹੈ ਅਤੇ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਭਾਜਪਾ, ਜੇਜੇਪੀ ਜਾਂ ਆਜ਼ਾਦ ਵਿਧਾਇਕ ਕਿਸੇ ਵੀ ਸਮਾਗਮ ਵਿੱਚ ਸੂਬੇ ਦੇ ਪਿੰਡਾਂ ਚ ਆਉਂਦੇ ਹਨ ਤਾਂ ਉਨ੍ਹਾਂ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਏਗਾ। ਇਸ ਲਈ ਹੁਣ ਵਿਧਾਇਕਾਂ ਦਾ ਉਨ੍ਹਾਂ ਦੇ ਹਲਕਿਆਂ ਵਿੱਚ ਜਾਣਾ ਕਾਫ਼ੀ ਮੁਸ਼ਕਲ ਹੋ ਗਿਆ ਹੈ।

    LEAVE A REPLY

    Please enter your comment!
    Please enter your name here