ਕਰਫ਼ਿਊ ਦੌਰਾਨ ਸਰਕਾਰ ਵੱਲੋਂ ਮਗਨਰੇਗਾ ਵਰਕਰਾਂ ਨੂੰ ਦਿੱਤਾ ਗਿਆ ਕੰਮ :

    0
    122

    ਨਿਊਜ਼ ਡੈਸਕ, ਜਨਗਾਥਾ ਟਾਇਮਜ਼ : (ਸਿਮਰਨ)

    ਜੈਤੋ : ਕੋਰੋਨਾ ਮਹਾਂਮਾਰੀ ਦੇ ਸੰਕਟ ਅਤੇ ਕਰਫ਼ਿਊ ਦੀ ਝੰਬੀ ਹੋਈ ਜਮਾਤ ਨੂੰ ਬੀ.ਡੀ.ਪੀ.ਓ. ਦਫ਼ਤਰ ਜੈਤੋ ਵੱਲੋਂ ਹਵਾ ਦਾ ਠੰਡਾ ਬੁੱਲਾ ਆਉਣ ਦੀ ਆਸ ਜਾਗੀ ਹੈ। ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਨੀਰੂ ਗਰਗ ਵੱਲੋਂ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਵੱਖ-ਵੱਖ ਪਿੰਡਾਂ ਵਿੱਚ ਮਗਨਰੇਗਾ ਅਧੀਨ ਕੰਮ ਸ਼ੁਰੂ ਕਰਵਾਉਣ ਦੀ ਜਾਣਕਾਰੀ ਮਿਲੀ ਹੈ। ਉਹਨਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਪਿੰਡਾਂ ਵਿੱਚ ਲਗਾਏ ਗਏ ਰੁੱਖਾਂ ਨੂੰ ਪਾਣੀ ਪਾਉਣ ਅਤੇ ਸਾਂਭ-ਸੰਭਾਲ ਲਈ ਮਗਨਰੇਗਾ ਵਰਕਰਾਂ ਕੋਲੋਂ ਕੰਮ ਲਿਆ ਜਾ ਰਿਹਾ ਹੈ।

    ਇਸ ਤਰ੍ਹਾਂ ਬੇਰੁਜ਼ਗਾਰ ਹੋਏ ਗ਼ਰੀਬ ਕਾਮਿਆਂ ਨੂੰ ਵੀ ਰੁਜ਼ਗਾਰ ਮਿਲ ਜਾਵੇਗਾ ਅਤੇ ਦਰੱਖਤਾਂ ਦੀ ਵੀ ਸਾਂਭ-ਸੰਭਾਲ ਹੋ ਜਾਵੇਗੀ। ਇਹ ਸਭ ਕੰਮ ਕੋਰੋਨਾ ਮਹਾਂਮਾਰੀ ਸੰਬੰਧੀ ਜਾਰੀ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕੀਤੇ ਜਾਣਗੇ। ਕੰਮ ਕਰਦੇ ਵਕਤ ਸਮਾਜਿਕ ਦੂਰੀ ਦਾ ਖ਼ਾਸ ਖ਼ਿਆਲ ਰੱਖਿਆ ਜਾਵੇਗਾ ਅਤੇ ਮਗਨਰੇਗਾ ਵਰਕਰ ਮਾਸਕ ਪਹਿਨ ਕੇ ਹੀ ਕੰਮ ਕਰ ਰਹੇ ਹਨ।

    LEAVE A REPLY

    Please enter your comment!
    Please enter your name here