ਕਸ਼ਮੀਰ ਮਸਲੇ ‘ਤੇ ਪਾਕਿਸਤਾਨ ਨੂੰ ਮੁੜ ਝਟਕਾ, ਯੂਐੱਨਐੱਸਸੀ ਨੇ ਕੀਤੀ ਮੰਗ ਰੱਦ !

    0
    139

    ਨਿਊਜ਼ ਡੈਸਕ, ਜਨਗਾਥਾ ਟਾਇਮਜ਼: (ਰਵਿੰਦਰ)

    ਨਿਊਯਾਰਕ : ਪਾਕਿਸਤਾਨ ਨੇ ਇੱਕ ਵਾਰ ਫਿਰ ਸੰਯੁਕਤ ਰਾਸ਼ਟਰ ‘ਚ ਕਸ਼ਮੀਰ ਮੁੱਦਾ ਚੁੱਕਣ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਕੋਸ਼ਿਸ਼ ਫਿਰ ਅਸਫ਼ਲ ਹੋ ਗਈ। ਸੰਯੁਕਤ ਰਾਸ਼ਟਰ ਪ੍ਰੀਸ਼ਦ ਨੇ ਇਸ ਮੁੱਦੇ ‘ਤੇ ਸਮਾਂ ਤੇ ਧਿਆਨ ਦੇਣ ਤੋਂ ਇਨਕਾਰ ਕਰ ਦਿੱਤਾ। ਕੌਂਸਲ ਨੇ ਕਿਹਾ ਕਿ ਇਹ ਮੁੱਦਾ ਕੁੱਝ ਅਜਿਹਾ ਨਹੀਂ ਜਿਸ ‘ਤੇ ਸਮਾਂ ਤੇ ਧਿਆਨ ਦੇਣਾ ਚਾਹੀਦਾ ਹੈ।

    ਭਾਰਤ ਦੇ ਟੌਪ ਦੇ ਰਾਜਦੂਤ ਨੇ ਕਿਹਾ ਹੈ ਕਿ ਚੀਨ ਵੱਲੋਂ ਬੁਲਾਈ ਗਈ ਸੰਯੁਕਤ ਰਾਸ਼ਟਰ ਦੀ ਮੀਟਿੰਗ ਵਿੱਚ ਕਸ਼ਮੀਰ ਮੁੱਦੇ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਉਠਾਉਣ ਦੀ ਪਾਕਿਸਤਾਨ ਦੀ ਕੋਸ਼ਿਸ਼ ਇੱਕ ਵਾਰ ਫਿਰ ਅਸਫ਼ਲ ਹੋ ਗਈ। ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਸਥਾਈ ਪ੍ਰਤੀਨਿਧੀ ਟੀਐਸ ਤ੍ਰਿਮੂਰਤੀ ਨੇ ਕਿਹਾ ਕਿ ਸੁਰੱਖਿਆ ਪ੍ਰੀਸ਼ਦ ਦੇ ਕਈ ਮੈਂਬਰਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਜੰਮੂ-ਕਸ਼ਮੀਰ ਭਾਰਤ ਤੇ ਪਾਕਿਸਤਾਨ ਦਾ ਦੁਵੱਲੀ ਮੁੱਦਾ ਹੈ ਤੇ ਸਿਮਲਾ ਸਮਝੌਤੇ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

     

    LEAVE A REPLY

    Please enter your comment!
    Please enter your name here