ਕਾਂਗਰਸ ਨੂੰ ਅਲਵਿਦਾ ਆਖ ਕੈਪਟਨ ਬਣਾਉਣਗੇ ‘ਪੰਜਾਬ ਵਿਕਾਸ ਪਾਰਟੀ’!

    0
    155

    ਚੰਡੀਗੜ੍ਹ, (ਰਵਿੰਦਰ) :

    ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਕਾਂਗਰਸ ਵਿਚ ਨਹੀਂ ਰਹਿਣਗੇ, ਇਸ ਤੋਂ ਇਲਾਵਾ ਉਹ ਭਾਜਪਾ ਵਿਚ ਸ਼ਾਮਲ ਹੋਣ ਤੋਂ ਵੀ ਸਾਫ ਇਨਕਾਰ ਕਰ ਚੁੱਕੇ। ਕੈਪਟਨ ਇਹ ਵੀ ਸਾਫ ਕਰ ਚੁੱਕੇ ਹਨ ਕਿ ਉਨ੍ਹਾਂ ਨੇ ਅਜੇ ਸਿਆਸਤ ਨਹੀਂ ਛੱਡਣੀ, ਅਜਿਹੇ ਵਿਚ ਇਹ ਚਰਚਾ ਤੇਜ਼ ਹੋ ਗਈ ਹੈ ਕੈਪਟਨ ਕਿਹੜੇ ਰਾਹ ਤੁਰਨਗੇ। ਇਹ ਵੀ ਚਰਚਾ ਹੈ ਕੈਪਟਨ ਅਮਰਿੰਦਰ ਸਿੰਘ ਛੇਤੀ ਹੀ ਆਪਣੀ ਨਵੀਂ ਪਾਰਟੀ ਦਾ ਐਲਾਨ ਕਰ ਸਕਦੇ ਹਨ। ਸੂਤਰਾਂ ਮੁਤਾਬਕ ਉਨ੍ਹਾਂ ਦੀ ਨਵੀਂ ਪਾਰਟੀ ਦਾ ਨਾਂ ‘ਪੰਜਾਬ ਵਿਕਾਸ ਪਾਰਟੀ’ ਹੋਵੇਗਾ। ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਤੋਂ ਮਿਲੀ ਹੈ।

    ਸੂਤਰਾਂ ਦਾ ਕਹਿਣਾ ਹੈ ਕਿ ਅਮਰਿੰਦਰ ਸਿੰਘ ਨਵੀਂ ਪਾਰਟੀ ਦੇ ਗਠਨ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਅਗਲੇ ਕੁੱਝ ਦਿਨਾਂ ’ਚ ਆਪਣੇ ਨੇੜਲੇ ਆਗੂਆਂ ਨਾਲ ਮੀਟਿੰਗ ਕਰਨਗੇ। ਨਵੀਂ ਪਾਰਟੀ ਵਿੱਚ ਸਿੱਧੂ ਵਿਰੋਧੀ ਧੜੇ ਦੇ ਸਾਰੇ ਆਗੂਆਂ ਨੂੰ ਸ਼ਾਮਲ ਕੀਤਾ ਜਾਵੇਗਾ।ਦੱਸ ਦਈਏ ਕਿ ਇਨ੍ਹੀਂ ਦਿਨੀਂ ਕੈਪਟਨ ਹਾਈਕਮਾਨ ਖ਼ਿਲਾਫ਼ ਖੁੱਲ਼੍ਹ ਕੇ ਭੜਾਸ ਕੱਢ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੱਲੋਂ ਕੀਤੇ ਗਏ ਦਾਅਵਿਆਂ ਉਤੇ ਲਗਾਏ ਗਏ ਦੋਸ਼ਾਂ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ, ‘‘ਮੁੱਖ ਮੰਤਰੀ ਦੇ ਅਹੁਦੇ ਤੋਂ ਹਟਣ ਤੋਂ ਤਿੰਨ ਹਫ਼ਤੇ ਪਹਿਲਾਂ, ਮੈਂ ਸੋਨੀਆ ਗਾਂਧੀ ਨੂੰ ਆਪਣੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਸੀ ਪਰ ਉਨ੍ਹਾਂ ਨੇ ਮੈਨੂੰ ਮੁੱਖ ਮੰਤਰੀ ਵਜੋਂ ਕੰਮ ਜਾਰੀ ਰੱਖਣ ਲਈ ਕਿਹਾ ਸੀ।’’

    ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੋਂ ਕੁਝ ਘੰਟੇ ਪਹਿਲਾਂ ਉਨ੍ਹਾਂ ਨੂੰ ਅਸਤੀਫ਼ਾ ਦੇਣ ਲਈ ਮਜਬੂਰ ਕੀਤਾ ਗਿਆ ਉਹ ਸਪੱਸ਼ਟ ਤੌਰ ’ਤੇ ਉਨ੍ਹਾਂ ਨੂੰ ਜਨਤਕ ਤੌਰ ’ਤੇ ਬੇਇੱਜ਼ਤ ਕਰਨ ਦੇ ਤੁਲ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਜੋ ਅਪਮਾਨ ਹੋਇਆ ਹੈ ਉਹ ਸਾਰੀ ਦੁਨੀਆ ਨੇ ਦੇਖਿਆ ਹੈ ਅਤੇ ਹੁਣੇ ਵੀ ਰਾਵਤ ਇਸ ਦੇ ਉਲਟ ਦਾਅਵੇ ਕਰ ਰਹੇ ਹਨ।

    LEAVE A REPLY

    Please enter your comment!
    Please enter your name here