ਕਾਂਗਰਸ ਨੂੰ ਝਟਕਾ, ਬਾਗ਼ੀ ਵਿਧਾਇਕਾਂ ਨੂੰ ਵੱਡੀ ਰਾਹਤ, ਬਣੇ ਰਹਿਣਗੇ ਮੈਂਬਰ :

    0
    161

    ਨਿਊਜ਼ ਡੈਸਕ, ਜਨਗਾਥਾ ਟਾਇਮਜ਼: (ਰਵਿੰਦਰ)

    ਜੈਪੁਰ : ਰਾਜਸਥਾਨ ਵਿੱਚ ਸੋਮਵਾਰ ਨੂੰ ਬੇਸ਼ੱਕ ਕਾਂਗਰਸ ਦਾ ਸੰਕਟ ਟਲ ਗਿਆ ਹੈ, ਪਰ ਉੱਤਰ ਪ੍ਰਦੇਸ਼ ਵਿੱਚ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਨੇ ਪਾਰਟੀ ਦੇ ਦੋ ਵਿਧਾਇਕਾਂ ਅਦਿਤੀ ਸਿੰਘ ਤੇ ਰਾਕੇਸ਼ ਸਿੰਘ ਦੀ ਮੈਂਬਰਸ਼ਿਪ ਵਾਪਸ ਲੈਣ ਲਈ ਪਟੀਸ਼ਨ ਦਾਇਰ ਕੀਤੀ ਸੀ। ਵਿਧਾਨ ਸਭਾ ਦੀ ਮੈਂਬਰਸ਼ਿਪ ਖ਼ਤਮ ਕਰਨ ਲਈ ਦੋ ਬਾਗੀ ਵਿਧਾਇਕਾਂ ਖ਼ਿਲਾਫ਼ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ।

    ਸੋਮਵਾਰ ਨੂੰ ਵਿਧਾਨ ਸਭਾ ਸਪੀਕਰ ਹਿਰਦੈ ਨਾਰਾਇਣ ਦੀਕਸ਼ਿਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਦੀ ਲੰਬੀ ਸੁਣਵਾਈ ਤੋਂ ਬਾਅਦ ਆਪਣਾ ਫ਼ੈਸਲਾ ਦਿੱਤਾ। ਉਨ੍ਹਾਂ ਨੇ ਅਦਿਤੀ ਤੇ ਰਾਕੇਸ਼ ਨੂੰ ਕਾਂਗਰਸ ਦਾ ਮੈਂਬਰ ਮੰਨਦੇ ਹੋਏ ਕਿਹਾ ਕਿ ਸਬੂਤਾਂ ਤੇ ਸੁਪਰੀਮ ਕੋਰਟ ਦੇ ਫ਼ੈਸਲਿਆਂ ਦੇ ਅਧਾਰ ‘ਤੇ ਦਲਬਦਲੂ ਕਾਨੂੰਨ ਦੇ ਦਾਇਰੇ ਵਿੱਚ ਨਹੀਂ ਆਉਂਦਾ। ਇਸ ਫ਼ੈਸਲੇ ਤੋਂ ਬਾਅਦ ਇਹ ਦੋਵੇਂ ਵਿਧਾਇਕ ਬਣੇ ਰਹਿਣਗੇ ਤੇ ਸਦਨ ਵਿੱਚ ਕਾਂਗਰਸ ਮੈਂਬਰ ਵਜੋਂ ਮਾਨਤਾ ਪ੍ਰਾਪਤ ਹੋਵੇਗੀ। ਦੋਵੇਂ ਬਾਗੀ ਵਿਧਾਇਕ ਰਾਏਬਰੇਲੀ ਜ਼ਿਲ੍ਹੇ ਨਾਲ ਸੰਬੰਧਤ ਹਨ।

    ਦੱਸ ਦਈਏ ਕਿ ਰਾਏਬਰੇਲੀ ਸਦਰ ਤੋਂ ਵਿਧਾਇਕ ਅਦਿਤੀ ਸਿੰਘ ਦੇ ਕਾਂਗਰਸ ਵਿਰੁੱਧ ਹੋਣ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਅਦਿਤੀ ਸਿੰਘ ਰਾਏਬਰੇਲੀ ਦੇ ਸਾਬਕਾ ਵਿਧਾਇਕ ਅਖਿਲੇਸ਼ ਸਿੰਘ ਦੀ ਧੀ ਹੈ ਤੇ ਪੰਜਾਬ ਦੇ ਨਵਾਂ ਸ਼ਹਿਰ ਤੋਂ ਕਾਂਗਰਸੀ ਵਿਧਾਇਕ ਅੰਗਦ ਸਿੰਘ ਦੀ ਪਤਨੀ ਹੈ। ਉਸ ਨੇ ਸਾਲ 2017 ਵਿੱਚ ਚੋਣ ਲੜੀ ਸੀ। ਹੁਣ ਨਜ਼ਰਾਂ ਅਦਿਤੀ ਸਿੰਘ ਦੇ ਅਗਲੇ ਕਦਮ ‘ਤੇ ਹਨ। ਉਸ ਦੇ ਭਾਜਪਾ ਵਿਚ ਸ਼ਾਮਲ ਹੋਣ ਦੀ ਉਮੀਦ ਹੈ।

    ਉਧਰ, ਰਾਏਬਰੇਲੀ ਜ਼ਿਲ੍ਹੇ ਦੀ ਹਰਚੰਦਪੁਰ ਸੀਟ ਤੋਂ ਕਾਂਗਰਸੀ ਵਿਧਾਇਕ ਰਾਕੇਸ਼ ਸਿੰਘ ਐਮਐਲਸੀ ਦਿਨੇਸ਼ ਪ੍ਰਤਾਪ ਸਿੰਘ ਦਾ ਭਰਾ ਹੈ ਜੋ ਭਾਜਪਾ ਵਿੱਚ ਸ਼ਾਮਲ ਹੋਇਆ ਹੈ। ਦਿਨੇਸ਼ ਪ੍ਰਤਾਪ ਸਿੰਘ ਨੂੰ ਲੋਕ ਸਭਾ ਚੋਣਾਂ 2019 ਵਿੱਚ ਰਾਏਬਰੇਲੀ ਤੋਂ ਭਾਜਪਾ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਖਿਲਾਫ ਚੋਣ ਮੈਦਾਨ ਵਿੱਚ ਉਤਾਰਿਆ ਸੀ।

    LEAVE A REPLY

    Please enter your comment!
    Please enter your name here