ਕਾਂਗਰਸ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ‘ਚ ਫੇਲ ਹੋਈ : ਡਾ. ਚੀਮਾ

    0
    136

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਕਾਂਗਰਸ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ‘ਚ ਫੇਲ੍ਹ ਹੋਈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਨੇ ਕੀਤਾ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਆਈ ਨੂੰ 4 ਸਾਲ ਤੋ ਵੱਧ ਸਮਾਂ ਹੋ ਗਿਆ ਹੈ ਪਰ ਹੁਣ ਤਕ ਸੂਬੇ ਦਾ ਕੋਈ ਵੀ ਵਰਗ ਖੁਸ਼ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਇਹ ਲੋਕਾਂ ਦੀ ਮਾੜੀ ਕਿਸਮਤ ਹੈ ਕਿ ਇਕ ਪਾਸੇ ਲੋਕ ਵਿਰੋਧੀ ਸਰਕਾਰ ਚੁਣ ਲਈ ਤੇ ਦੂਜੇ ਪਾਸੇ ਕੋਰੋਨਾ ਮਹਾਂਮਾਰੀ ਦਾ ਦੌਰ ਚੱਲ ਪਿਆ ਜਿਸ ਨਾਲ ਕਿ ਲੋਕਾਂ ਦੀ ਆਰਥਿਕ ਹਾਲਤ ਗੰਭੀਰ ਹੋ ਗਈ। ਡਾ. ਚੀਮਾ ਨੇ ਕਿਹਾ ਕਿ ਕਿਸਾਨ ਵਰਗ, ਨੌਜਵਾਨ ਵਰਗ, ਮਹਿਲਾ ਵਰਗ ਕਿਸੇ ਨੂੰ ਵੀ ਸਰਕਾਰ ਵੱਲੋਂ ਕੋਈ ਸਹੂਲਤ ਨਹੀਂ ਦਿੱਤੀ ਗਈ ਜਿਸ ਕਾਰਨ ਲੋਕ ਆਪਣੇ-ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ।

    ਡਾ. ਚੀਮਾ ਨੇ ਕਿਹਾ ਕਿ ਅੱਜ ਅਧਿਆਪਕ ਵਰਗ ਤੇ ਡਾਕਟਰ ਵਰਗ ਵੀ ਆਪਣੇ ਹੱਕਾਂ ਲਈ ਸੜਕਾਂ ‘ਤੇ ਆਉਣ ਲਈ ਮਜ਼ਬੂਰ ਹਨ ਜਦ ਕਿ ਸਰਕਾਰ ਦੇ ਸਿਰ ਤੇ ਜੂੰਅ ਨਹੀਂ ਸਰਕੀ। ਡਾ. ਚੀਮਾ ਨੇ ਕਿਹਾ ਕਿ ਸਰਕਾਰ ਲੋਕਾਂ ਦੀ ਸਹੂਲਤ ਵਾਸਤੇ ਹੁੰਦੀ ਹੈ ਪਰ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਕਾਂਗਰਸ ਲੋਕਾਂ ਨੂੰ ਦੋਨੋ ਹੱਥਾਂ ਨਾਲ ਲੁੱਟ ਰਹੀ ਹੈ। ਡਾ. ਚੀਮਾ ਨੇ ਕਿਹਾ ਕਿ ਲੋਕ ਅਕਾਲੀ- ਬਸਪਾ ਸਰਕਾਰ ਬਣਾਉਣ ਲਈ ਤਿਆਰ ਹਨ ਤੇ ਸਰਕਾਰ ਆਉਣ ਤੋਂ ਪਹਿਲ ਦੇ ਅਧਾਰ ‘ਤੇ ਲੋਕਾਂ ਦੇ ਮਸਲੇ ਹੱਲ ਕੀਤੇ ਜਾਣਗੇ ਤੇ ਪੰਜਾਬ ਨੂੰ ਪਹਿਲਾਂ ਵਾਂਗ ਖੁਸ਼ਹਾਲ ਤੇ ਵਿਕਸਤ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਡਾ. ਚੀਮਾ ਨੇ ਇਹ ਵੀ ਕਿਹਾ ਕਿ ਕਾਂਗਰਸ ਦੇ ਆਪਣੇ ਕਾਟੋ-ਕਲੇਸ਼ ਕਾਰਨ ਪੰਜਾਬ ਦੇ ਮੁੱਦਿਆਂ ਨੂੰ ਕਾਂਗਰਸ ਸਰਕਾਰ ਵੱਲੋਂ ਅਣਗੌਲਿਆ ਕੀਤਾ ਗਿਆ ਹੈ ਤੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਜਦ ਕਿ ਬੇਅਦਬੀ ਦੇ ਮੁੱਦੇ ‘ਤੇ ਕੀਤੀ ਜਾਣ ਵਾਲੀ ਸਿਆਸਤ ਨਮੋਸ਼ੀ ਭਰੀ ਹੈ।

     

    LEAVE A REPLY

    Please enter your comment!
    Please enter your name here