ਕਾਨਪੁਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 17 ਲੋਕਾਂ ਦੀ ਮੌਤ, ਕਈ ਜ਼ਖ਼ਮੀ

    0
    124

    ਨਿਊਜ਼ ਡੈਸਕ, ਜਨਗਾਥਾ ਟਾਇਮਜ਼: (ਰਵਿੰਦਰ)

    ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਮੰਗਲਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਕਰੀਬ 17 ਲੋਕਾਂ ਦੀ ਮੌਤ ਹੋ ਗਈ ਹੈਅਤੇ ਚਾਰ ਲੋਕਾਂ ਦਾ ਹੈਲਟ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ। ਜਿੰਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਚੇਂਡੀ ਵਿਚ ਮਿੰਨੀ ਬੱਸ ਅਤੇ ਆਟੋ ਵਿਚਕਾਰ ਸਿੱਧੀ ਟੱਕਰ ਹੋ ਗਈ, ਇਸ ਭਿਆਨਕ ਟੱਕਰ ਤੋਂ ਬਾਅਦ ਬੱਸ ਬੇਕਾਬੂ ਹੋ ਕੇ ਪੁਲ ਤੋਂ ਹੇਠਾਂ ਡਿੱਗ ਗਈ ਹੈ। ਬੱਸ ਲਖਨਊ ਤੋਂ ਦਿੱਲੀ ਜਾ ਰਹੀ ਸੀ।

    ਜਾਣਕਾਰੀ ਅਨੁਸਾਰ ਬੱਸ ਸ਼ਤਾਬਦੀ ਟਰੈਵਲਜ਼ ਦੀ ਸੀ, ਜੋ ਤੇਜ਼ ਰਫਤਾਰ ਨਾਲ ਚੱਲ ਰਹੀ ਸੀ। ਇਸ ਹਾਦਸੇ ਵਿੱਚ ਹੁਣ ਤੱਕ 17 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ, ਜਦੋਂ ਕਿ ਇੱਕ ਦਰਜਨ ਤੋਂ ਵੱਧ ਲੋਕ ਜ਼ਖ਼ਮੀ ਹਨ। ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਰਾਹਤ ਕਾਰਜ ਚੱਲ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਵਿੱਚ ਬਹੁਤੇ ਮਜ਼ਦੂਰ ਹਨ, ਜੋ ਬਿਸਕੁਟ ਫੈਕਟਰੀ ਵਿੱਚ ਕੰਮ ਕਰਦੇ ਸਨ। ਉਹ ਆਟੋ ਵਿਚ ਸਵਾਰ ਸਨ।

    ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਾਨਪੁਰ ‘ਚ ਹੋਏ ਭਿਆਨਕ ਹਾਦਸੇ ਦਾ ਨੋਟਿਸ ਲਿਆ ਹੈ। ਉਨ੍ਹਾਂ ਨੇ ਮ੍ਰਿਤਕਾਂ ਪ੍ਰਤੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਨੂੰ ਘਟਨਾ ਵਿੱਚ ਰਾਹਤ ਕਾਰਜ ਕਰਨ ਦੇ ਨਾਲ ਨਾਲ ਜ਼ਖਮੀਆਂ ਦਾ ਬਿਹਤਰ ਇਲਾਜ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਮ੍ਰਿਤਕਾਂ ਦੇ ਪਰਿਵਾਰ ਨੂੰ ਹਰੇਕ ਨੂੰ 2 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਸਨੇ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਹਨ।

    ਇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਾਨਪੁਰ ਵਿੱਚ ਇੱਕ ਸੜਕ ਹਾਦਸੇ ਵਿੱਚ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਅਤੇ ਮ੍ਰਿਤਕਾਂ ਦੇ ਪਰਿਵਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ ਦੋ-ਦੋ ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਪੰਜਾਹ-ਪੰਜਾਹ ਹਜ਼ਾਰ ਰੁਪਏ ਦਿੱਤੇ ਜਾਣਗੇ। ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਸੋਗ ਜ਼ਾਹਰ ਕੀਤਾ ਅਤੇ ਜ਼ਖਮੀਆਂ ਦੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ।

    LEAVE A REPLY

    Please enter your comment!
    Please enter your name here