ਕਾਲਜੀਏਟ ਸਕੂਲਾਂ ਦੀ ਆਨਲਾਈਨ ਲਾਈਵ ਕਲਾਸਾਂ 22 ਜੁਲਾਈ ਤੋਂ ਸ਼ੁਰੂ :

    0
    121

    ਮਾਹਿਲਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਮਾਹਿਲਪੁਰ : ਸਿੱਖ ਵਿਦਿਅਕ ਕੌਂਸਲ ਦੇ ਪ੍ਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਚੱਲ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਕੈਂਪਸ ਵਿੱਚ ਚੱਲਦੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਿਦਿਆਰਥੀਆਂ ਲਈ ਆਨਲਾਈਨ ਲਾਈਵ ਕਲਾਸਾਂ ਮਿਤੀ 22 ਜੁਲਾਈ ਤੋਂ ਆਰੰਭ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਆਨਲਾਈਨ ਲਾਈਵ ਕਲਾਸਾਂ ਨਾਲ ਕਾਲਜੀਏਟ ਸਕੂਲ ਵਿੱਚ ਆਰਟਸ, ਕਾਮਰਸ ਅਤੇ ਸਾਇੰਸ ਸਟਰੀਮ ਦੇ ਵਿਦਿਆਰਥੀ ਸਿੱਧੇ ਤੌਰ ‘ਤੇ ਆਪਣੇ ਅਧਿਆਪਕਾਂ ਦੇ ਰੂ-ਬ-ਰੂ ਹੋਣਗੇ ਅਤੇ ਬਕਾਇਦਾ ਕਲਾਸ ਵਾਂਗ ਨਿਰਧਾਰਤ ਟਾਈਮ ਟੇਬਲ ਅਨੁਸਾਰ ਵਿਦਿਆਰਥੀਆਂ ਦੀ ਪੜ੍ਹਾਈ ਜਾਰੀ ਰਹੇਗੀ।

    ਇਸ ਬਾਰੇ ਗੱਲ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਅਤੇ ਕਾਲਜੀਏਟ ਸਕੂਲ ਦੇ ਕਨਵੀਨਰ ਪ੍ਰੋ. ਸੰਦੀਪ ਸੈਣੀ ਨੇ ਦੱਸਿਆ ਕਿ ਗਿਆਰ੍ਹਵੀ ਅਤੇ ਬਾਰ੍ਹਵੀਂ ਦੀਆਂ ਜਮਾਤਾਂ ਦੀ ਪਹਿਲਾਂ ਵੀ ਆਨਲਾਈਨ ਪੜ੍ਹਾਈ ਚੱਲ ਰਹੀ ਹੈ ਪਰ ਹੁਣ ਇਹ ਪੜ੍ਹਾਈ ਲਾਈਵ ਤੌਰ ‘ਤੇ ਜਾਰੀ ਰਹੇਗੀ ਜਿਸ ਨਾਲ ਪ੍ਰੈਕਟੀਕਲ ਅਤੇ ਹਿਸਾਬ ਸਮੇਤ ਹੋਰ ਵਿਸ਼ਿਆਂ ਦੀ ਪੜ੍ਹਾਈ ਸੰਬੰਧੀ ਵਿਦਿਆਰਥੀਆਂ ਨੂੰ ਕੋਈ ਦਿੱਕਤ ਨਹੀਂ ਆਏਗੀ। ਉਨ੍ਹਾਂ ਨੇ ਦੱਸਿਆ ਕਿ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਨਿਰਦੇਸ਼ਾਂ ਤਹਿਤ ਵਿਦਿਆਰਥੀਆਂ ਦੀ ਪੜ੍ਹਾਈ ਨਿਰਵਿਘਨ ਜਾਰੀ ਰਹੇਗੀ ਅਤੇ ਕਿਸੇ ਵੀ ਵਿਦਿਆਰਥੀ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕੋਵਿਡ–19 ਤਹਿਤ ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ਦੀ ਪੂਰੀ ਪਾਲਣਾ ਕੀਤੀ ਜਾ ਰਹੀ ਹੈ ਅਤੇ ਸੰਸਥਾ ਵਲੋਂ ਆਨਲਾਈਨ ਲਾਈਵ ਜਮਾਤਾਂ ਲਈ ਆਧੁਨਿਕ ਪ੍ਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਨੇ ਨਵੇਂ ਵਿਦਿਆਰਥੀਆਂ ਨੂੰ ਦਾਖ਼ਲੇ ਲਈ ਕਾਲਜ ਦੀ ਦਾਖ਼ਿਲਾ ਕਮੇਟੀ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ।

    LEAVE A REPLY

    Please enter your comment!
    Please enter your name here