ਕਿਸਾਨਾਂ ‘ਤੇ ਕਰੀਬ 17 ਲੱਖ ਕਰੋੜ ਦਾ ਕਰਜ਼ਾ, ਕੇਂਦਰ ਨੇ ਕਿਹਾ- ਮੁਆਫ਼ੀ ਦੀ ਕੋਈ ਯੋਜਨਾ ਨਹੀਂ

    0
    136

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਕੇਂਦਰ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਸ ਸਮੇਂ ਦੇਸ਼ ਵਿੱਚ ਕਰਜ਼ਾ ਮੁਆਫ਼ੀ ਦੀ ਕੋਈ ਯੋਜਨਾ ਨਹੀਂ ਹੈ। ਵਿੱਤ ਰਾਜ ਮੰਤਰੀ ਡਾ. ਭਾਗਵਤ ਕਿਸ਼ਨਰਾਓ ਕਰਾੜ ਨੇ ਸੰਸਦ ਵਿਚ ਇਹ ਜਾਣਕਾਰੀ ਦਿੱਤੀ ਹੈ। ਹਾਲਾਂਕਿ, ਦੇਸ਼ ਵਿੱਚ ਕਿਸਾਨੀ ਕਰਜ਼ਾ ਮੁਆਫ਼ੀ ਦਾ ਮੁੱਦਾ ਹਮੇਸ਼ਾ ਗਰਮ ਰਿਹਾ ਹੈ।

    ਇਸ ਦੀ ਤਾਜ਼ਾ ਮਿਸਾਲ ਪੰਜਾਬ ਵਿੱਚ ਦੇਖਣ ਨੂੰ ਮਿਲੀ, ਜਦੋਂ 15 ਲੱਖ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਦੇ ਅਧੂਰੇ ਵਾਅਦੇ ਬਾਰੇ ਸਰਕਾਰ ਉੱਤੇ ਸਵਾਲ ਖੜੇ ਕੀਤੇ ਜਾ ਰਹੇ ਸਨ। ਇਸ ਸਮੇਂ ਰਾਜ ਸਰਕਾਰ ਨੇ ਹਾਲ ਹੀ ਵਿੱਚ ਕਰਜ਼ਾ ਮੁਆਫੀ ਸਕੀਮ ਦਾ ਐਲਾਨ ਕੀਤਾ ਹੈ। ਅਗਲੇ ਸਾਲ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। NABARD ਦੇ ਅੰਕੜੇ ਦੱਸਦੇ ਹਨ ਕਿ ਦੇਸ਼ ਦੇ ਕਿਸਾਨਾਂ ‘ਤੇ 16 ਲੱਖ 80 ਹਜ਼ਾਰ 366 ਕਰੋੜ ਰੁਪਏ ਦਾ ਕਰਜ਼ਾ ਹੈ।ਰਾਜ ਮੰਤਰੀ ਨੇ ਸੰਸਦ ਵਿੱਚ ਮਾਨਸੂਨ ਸੈਸ਼ਨ ਦੌਰਾਨ ਕਿਸਾਨੀ ਕਰਜ਼ਿਆਂ ਨਾਲ ਜੁੜੇ ਅੰਕੜੇ ਸਾਂਝੇ ਕੀਤੇ ਹਨ। ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਦੇ ਮਾਰਚ 2021 ਤੱਕ ਦੇ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਦੱਖਣੀ ਭਾਰਤ ਦੇ ਤਾਮਿਲਨਾਡੂ ਰਾਜ ਵਿੱਚ ਕਿਸਾਨ ਸਭ ਤੋਂ ਵੱਧ ਕਰਜਾਈ ਹਨ। ਰਾਜ ਵਿਚ ਕਰਜ਼ੇ ਦਾ ਅੰਕੜਾ 1 ਲੱਖ 89 ਹਜ਼ਾਰ 623 ਕਰੋੜ ਰੁਪਏ ਹੈ।

    ਇਸ ਤੋਂ ਬਾਅਦ, ਆਂਧਰਾ ਪ੍ਰਦੇਸ਼, ਉੱਤਰ ਪ੍ਰਦੇਸ਼, ਮਹਾਂਰਾਸ਼ਟਰ, ਕਰਨਾਟਕ ਸਭ ਤੋਂ ਵੱਧ ਕਰਜ਼ੇ ਵਾਲੇ ਰਾਜ ਹਨ। ਦਮਨ ਅਤੇ ਦਿਉ, ਲਕਸ਼ਦਵੀਪ, ਸਿੱਕਮ, ਲੱਦਾਖ ਅਤੇ ਮਿਜ਼ੋਰਮ ਦੇ ਕਿਸਾਨਾਂ ‘ਤੇ ਸਭ ਤੋਂ ਘੱਟ ਕਰਜ਼ਾ ਹੈ।

    LEAVE A REPLY

    Please enter your comment!
    Please enter your name here