ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਖੇਤੀ ਮੰਤਰੀ ਦਾ ਸੱਦਾ- ਅੰਦੋਲਨ ਖ਼ਤਮ ਕਰੋ

    0
    124

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਅੰਦੋਲਨ ਨੂੰ ਖ਼ਤਮ ਕਰਨ, ਸਰਕਾਰ ਹਰ ਤਰ੍ਹਾਂ ਦੀ ਗੱਲਬਾਤ ਲਈ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਇਨ੍ਹਾਂ ਕਾਨੂੰਨਾਂ ‘ਤੇ ਸ਼ੰਕਿਆਂ ‘ਤੇ ਵਿਚਾਰ ਕਰਨ ਲਈ ਤਿਆਰ ਹਾਂ। ਤੋਮਰ ਨੇ ਕਿਹਾ ਕਿ ਭਾਰਤ ਸਰਕਾਰ ਕਾਨੂੰਨ ਦੇ ਕਿਸੇ ਵੀ ਪ੍ਰਬੰਧ ‘ਤੇ ਗੱਲ ਕਰਨ ਲਈ ਤਿਆਰ ਹੈ ਅਤੇ ਇਸ ਦੇ ਹੱਲ ਲਈ ਵੀ ਤਿਆਰ ਹੈ।

    ਦੱਸ ਦਈਏ ਕਿ ਸੰਘਰਸ਼ ਦੇ 7 ਮਹੀਨੇ ਪੂਰੇ ਉਤੇ ਕਿਸਾਨ ਅੱਜ ਪੂਰੇ ਮੁਲਕ ਵਿਚ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਸੂਬਿਆਂ ਦੇ ਰਾਜਪਾਲਾਂ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ।

    ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਦੌਰਾਨ ਖੇਤੀ ਮੰਤਰੀ ਨੇ ਕਿਹਾ ਕਿ ਸਰਕਾਰ 11 ਦੌਰ ਦੀ ਗੱਲਬਾਤ ਕਰ ਚੁੱਕੀ ਹੈ। ਹਾਲਾਂਕਿ ਦੇਸ਼ ਦੇ ਵੱਡੀ ਗਿਣਤੀ ਕਿਸਾਨ ਕਾਨੂੰਨਾਂ ਦੇ ਹੱਕ ਵਿਚ ਹਨ ਪਰ ਫਿਰ ਵੀ ਸਰਕਾਰ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਸ਼ੰਕੇ ਦੂਰ ਕਰਨ ਲਈ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਦੇ ਭਲੇ ਲਈ ਹਨ। ਦੇਸ਼ ਦੇ ਵੱਡੀ ਗਿਣਤੀ ਕਿਸਾਨ ਇਨ੍ਹਾਂ ਕਾਨੂੰਨਾਂ ਦੇ ਹੱਕ ਵਿਚ ਹਨ। ਇਹ ਕਿਸਾਨਾਂ ਦੇ ਹਿੱਤ ਲਈ ਹੀ ਬਣਾਏ ਗਏ ਹਨ।

    LEAVE A REPLY

    Please enter your comment!
    Please enter your name here