ਕਿਸਾਨਾਂ ਦੇ ਹਿੱਤ ‘ਚ ਬਣਾਏ ਤਿੰਨੇ ਖੇਤੀਬਾੜੀ ਕਾਨੂੰਨ : ਰੱਖਿਆ ਮੰਤਰੀ

    0
    134

    ਨਵੀਂ ਦਿੱਲੀ, (ਰੁਪਿੰਦਰ) :

    ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਖੇਤੀਬਾੜੀ ਕਾਨੂੰਨਾਂ ਬਾਰੇ ਬਿਆਨ ਦਿੱਤਾ ਹੈ। ਰਾਜਨਾਥ ਸਿੰਘ ਨੇ ਕਿਹਾ ਕਿ ਸਾਡੀ ਸਰਕਾਰ ਨੇ ਸਾਰੇ ਫ਼ੈਸਲੇ ਕਿਸਾਨਾਂ ਦੇ ਭਲੇ ਲਈ ਲਏ ਹਨ। ਹੁਣ ਕਿਸਾਨਾਂ ਨੂੰ ਸਿੱਧਾ ਫ਼ਸਲਾਂ ਦਾ ਪੈਸਾ ਮਿਲਦਾ ਹੈ। ਸਰਕਾਰ ਵੱਲੋਂ ਬਣਾਏ ਤਿੰਨ ਖੇਤੀਬਾੜੀ ਕਾਨੂੰਨ ਨੂੰ ਸਮਝਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਵਿੱਚ ਵਿਰੋਧ ਦੀ ਭਾਵਨਾ ਪੈਦਾ ਕਰਕੇ ਭੰਬਲਭੂਸਾ ਫੈਲਾਇਆ ਜਾ ਰਿਹਾ ਹੈ। ਇਨ੍ਹਾਂ ਕਾਨੂੰਨਾਂ ਵਿੱਚ ਕਿਸਾਨਾਂ ਦੇ ਹਿੱਤਾਂ ਦੇ ਵਿਰੁੱਧ ਕੁੱਝ ਨਹੀਂ ਹੈ।ਰੱਖਿਆ ਮੰਤਰੀ ਨੇ ਕਿਹਾ ਜੇ ਕਿਸੇ ਵੀ ਕਿਸਾਨ ਨੂੰ ਲਗਦਾ ਹੈ ਕਿ ਇਨ੍ਹਾਂ ਕਾਨੂੰਨਾਂ ਵਿੱਚ ਕਿਸਾਨਾਂ ਦੇ ਹਿੱਤ ਦੇ ਵਿਰੁੱਧ ਕੁੱਝ ਹੈ, ਤਾਂ ਅਸੀਂ ਉਸ ਧਾਰਾ ‘ਤੇ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ ਹਾਂ।

    LEAVE A REPLY

    Please enter your comment!
    Please enter your name here