ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸਿੰਗਲਾ ਨੇ ਵਿੱਢੀ ਇਹ ਖ਼ਾਸ ਮੁਹਿੰਮ !

    0
    132

    ਸੰਗਰੂਰ, ਜਨਗਾਥਾ ਟਾਇਮਜ਼: (ਰਵਿੰਦਰ)

    ਭਵਾਨੀਗੜ੍ਹ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿਧਾਨ ਸਭਾ ’ਚ ਪਾਸ ਕੀਤੇ ਗਏ ਕਿਸਾਨ ਪੱਖੀ ਬਿੱਲਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸੰਗਰੂਰ ਹਲਕੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਸਿੰਗਲਾ ਨੇ ਕਿਸਾਨਾਂ ਨੂੰ ਬਿੱਲਾਂ ’ਚ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਕੀਤੀਆਂ ਗਈਆਂ ਵਿਵਸਥਾਵਾਂ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਨੂੰ ਯਕੀਨੀ ਬਣਾਉਣ ਲਈ ਤੈਅ ਕੀਮਤ ਤੋਂ ਘੱਟ ਭਾਅ ’ਤੇ ਫ਼ਸਲ ਖ਼ਰੀਦਣ ਵਾਲਿਆਂ ਲਈ ਕੀਤੀ ਗਈ ਤਿੰਨ ਸਾਲ ਦੀ ਕੈਦ ਦੀ ਵਿਵਸਥਾ ਬਾਰੇ ਵੀ ਚਾਨਣਾ ਪਾਇਆ।

    ਇਸਦੇ ਨਾਲ ਹੀ ਉਨ੍ਹਾਂ ਨੇ ਝੋਨੇ ਦੀ ਫ਼ਸਲ ਦੀ ਖ਼ਰੀਦ ਦਾ ਵੀ ਜਾਇਜ਼ਾ ਲਿਆ ਤੇ ਇੱਕ ਵਾਰ ਮੁੜ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਹਰ ਵਾਰ ਦੀ ਤਰਾਂ ਇਸ ਵਾਰ ਵੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਖ਼ਰੀਦ ਮੌਕੇ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਵੱਡੀਆਂ ਕੰਪਨੀਆਂ ਦੀ ਹਮਾਇਤ ਕਰਨ ਲਈ ਮੋਦੀ ਸਰਕਾਰ ਵੱਲੋਂ ਬਣਾਏ ਕਾਨੂੰਨਾਂ ਨੂੰ ਪੱਕੀ ਨੱਥ ਪਾ ਦਿੱਤੀ ਗਈ ਹੈ ਅਤੇ ਹੁਣ ਪੰਜਾਬ ਵਿਚ ਕੋਈ ਵੀ ਕਾਰਪੋਰੇਟ ਕੰਪਨੀ ਕਿਸਾਨਾਂ ਦੀ ਲੁੱਟ ਕਰਨ ਦੀ ਨਿਯਤ ਨਾਲ ਦਾਖ਼ਲ ਨਹੀਂ ਹੋ ਸਕਦੀ। ਆਪਣੇ ਅੱਜ ਦੀ ਫੇਰੀ ਦੌਰਾਨ ਉਨ੍ਹਾਂ ਕਾਲਾਝਾੜ, ਨਦਾਮਪੁਰ ਅਤੇ ਭਵਾਨੀਗੜ੍ਹ ਦਾਣਾ ਮੰਡੀਆਂ ਦਾ ਦੌਰਾ ਕੀਤਾ।

    LEAVE A REPLY

    Please enter your comment!
    Please enter your name here