ਕਿਸਾਨਾਂ ਨੇ ਅਮਿਤ ਸ਼ਾਹ ਦੀ ਪੇਸ਼ਕਸ਼ ਠੁਕਰਾਈ, ਕਰ ਦਿੱਤਾ ਵੱਡੇ ਸੰਘਰਸ਼ ਦਾ ਐਲਾਨ

    0
    130

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਕਿਸਾਨ ਜੱਥੇਬੰਦੀਆਂ ਨੇ ਕੇਂਦਰ ਦੀ ਪੇਸ਼ਕਸ਼ ਠੁਕਰਾ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਸਾਨਾਂ ਨੂੰ ਬੁਰਾੜੀ ਦੇ ਨਿਰੰਕਾਰੀ ਗਰਾਊਂਡ ਵਿਚ ਧਰਨਾ ਤਬਦੀਲ ਕਰਨ ਦੇ ਅਗਲੇ ਹੀ ਦਿਨ ਹਰ ਮਸਲੇ ਉੱਤੇ ਗੱਲਬਾਤ ਦੀ ਪੇਸ਼ਕਸ਼ ਕੀਤੀ ਸੀ ਪਰ ਕਿਸਾਨ ਜੱਥੇਬੰਦੀਆਂ ਨੇ ਅੱਜ ਮੀਟਿੰਗ ਵਿਚ ਇਸ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ।

    ਕਿਸਾਨਾਂ ਨੇ ਨਾਲ ਹੀ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨਾਂ ਨੇ ਕਿਹਾ ਹੈ ਕਿ ਸਰਕਾਰ ਨਾ ਮੰਨੀ ਤਾਂ ਆਉਣ ਵਾਲੇ ਦਿਨਾਂ ਵਿਚ ਸਿੰਘੂ ਬਾਰਡਰ, ਬਹਾਦਰਗੜ੍ਹ ਬਾਰਡਰ, ਜੈਪੁਰ ਦਿੱਲੀ ਹਾਈਵੇਅ, ਮਥੂਰਾ ਆਗਰਾ ਹਾਈਵੇਅ ਤੇ ਬਰੇਲੀ ਦਿੱਲੀ ਹਾਈਵੇਅ ਬੰਦ ਕਰ ਦਿੱਤਾ ਜਾਵੇਗਾ।

    ਕਿਸਾਨਾਂ ਨੇ ਸਾਫ਼ ਆਖ ਦਿੱਤਾ ਹੈ ਕਿ ਉਹ ਬੁਰਾੜੀ ਨਹੀਂ ਜਾਣਗੇ। ਕਿਸਾਨਾਂ ਨੇ ਕਿਹਾ ਹੈ ਕਿ ਉਨ੍ਹਾਂ ਦੀਆਂ 8 ਮੰਗਾਂ ਹਨ। ਜਿਨ੍ਹਾਂ ਵਿਚ ਖੇਤੀ ਕਾਨੂੰਨ ਤੇ 2 ਆਰਡੀਨੈਸ ਜੋ ਆਉਣੇ ਹਨ, ਵਾਪਸ ਹੋਣ, ਕਿਸਾਨਾਂ ਦੇ ਦਰਜ ਹੋਏ ਪਰਚੇ ਰੱਦ ਹੋਣ, ਸੂਬਿਆਂ ਨੂੰ ਉਨ੍ਹਾਂ ਦੇ ਹੱਕ ਦਿਓ, ਤੇਲ ਦੀਆਂ ਕੀਮਤਾਂ ਉਤੇ ਨਿਰੰਤਰ, ਆਦਿ ਮੰਗਾਂ ਮੰਨੀਆਂ ਜਾਣ। ਇਸ ਮੋਰਚੇ ਦੀ ਆਗਵਾਈ 30 ਕਿਸਾਨ ਜੱਥੇਬੰਦੀਆਂ ਕਰਨਗੀਆਂ।

    LEAVE A REPLY

    Please enter your comment!
    Please enter your name here