ਕਿਸਾਨਾਂ ਨੇ ਨੈਸ਼ਨਲ ਹਾਈਵੇ 95 ‘ਤੇ ਲਇਆ ਧਰਨਾ, ਰਾਜਸਥਾਨ-ਗੁਜਰਾਤ ਜਾਣ ਵਾਲਾ ਟਰੈਫਿਕ ਜਾਮ

    0
    129

    ਫਿਰੋਜ਼ਪੁਰ, ਜਨਗਾਥਾ ਟਾਇਮਜ਼: (ਰਵਿੰਦਰ)

    ਮੰਡੀਆਂ ਵਿੱਚ ਬਾਰਦਾਨੇ ਦੀ ਕਮੀ ਨੂੰ ਲੈ ਕੇ ਲਗਾਤਾਰ ਕਿਸਾਨਾਂ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਨੇ ਇਸੇ ਨੂੰ ਲੈ ਕੇ ਅੱਜ ਫਿਰ ਇੱਕ ਵਾਰ ਕਿਸਾਨ ਆੜ੍ਹਤੀਏ ਅਤੇ ਮਜ਼ਦੂਰਾਂ ਵੱਲੋਂ ਫ਼ਿਰੋਜ਼ਪੁਰ ਅੰਮ੍ਰਿਤਸਰ ਰੋਡ ਤੇ ਧਰਨਾ ਲਗਾ ਕੇ ਜਾਮ ਲਗਾ ਦਿੱਤਾ ਗਿਆ। ਕਿਸਾਨਾਂ ਅਤੇ ਆੜ੍ਹਤੀਆਂ ਦਾ ਕਹਿਣਾ ਹੈ ਕਿ ਸਬੰਧਤ ਖ਼ਰੀਦ ਏਜੰਸੀਆਂ ਉਨ੍ਹਾਂ ਨੂੰ ਪੂਰਾ ਬਾਰਦਾਨਾ ਨਹੀਂ ਦੇ ਰਹੀਆਂ ਹਨ। ਜਿਸ ਕਾਰਨ ਕਿਸਾਨਾਂ ਦੀ ਫ਼ਸਲ ਖ਼ਰੀਦ ਕਰਨ ਵਿੱਚ ਦਿੱਕਤ ਆ ਰਹੀ ਹੈ। ਜਿੱਥੇ ਕਿਸਾਨਾਂ ਨੂੰ ਵੀ ਕਈ ਕਈ ਦਿਨ ਮੰਡੀਆਂ ਵਿੱਚ ਬਹਿਣਾ ਪੈ ਰਿਹਾ ਹੈ। ਉੱਥੇ ਹੀ ਲੇਬਰ ਵੀ ਠੱਪ ਪਈ ਹੈ ਜਿਸ ਕਾਰਨ ਸਭ ਦਾ ਨੁਕਸਾਨ ਹੋ ਰਿਹਾ ਹੈ ਅਤੇ ਕਿਸਾਨਾਂ ਨੂੰ ਵੀ ਖੱਜਲ ਖੁਆਰੀ ਹੋ ਰਹੀ ਹੈ। ਉਨ੍ਹਾਂ ਨੇ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਮੰਡੀਆਂ ਵਿੱਚ ਬਾਰਦਾਨਾ ਪਹੁੰਚਾਇਆ ਜਾਵੇ ਤਾਂ ਕਿ ਖ਼ਰੀਦ ਨੂੰ ਸਹੀ ਢੰਗ ਨਾਲ ਚਲਾਇਆ ਜਾ ਸਕੇ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ।

    ਦੂਜੇ ਪਾਸੇ ਨੈਸ਼ਨਲ ਹਾਈਵੇ ਫ਼ਿਰੋਜ਼ਪੁਰ ਗੰਗਾਨਗਰ ਵਿਖੇ ਵੀ ਕਿਸਾਨਾਂ ਵੱਲੋਂ ਧਰਨਾ ਲਗਾ ਕੇ ਜਾਮ ਲਗਾ ਦਿੱਤਾ ਹੈ। ਉੱਥੇ ਵੀ ਕਿਸਾਨਾਂ ਦੀ ਇਹੀ ਮੰਗ ਹੈ ਕਿ ਮੰਡੀਆਂ ਵਿਚ ਪੂਰਾ ਬਾਰਦਾਨਾ ਨਹੀਂ ਹੈ।ਜਿਸ ਕਾਰਨ ਉਨ੍ਹਾਂ ਦੀ ਫਸਲ ਵਿਕ ਨਹੀਂ ਪਾ ਰਹੀ ਬਾਰਦਾਨੇ ਦੀ ਕਮੀ ਕਾਰਨ ਉਨ੍ਹਾਂ ਨੂੰ ਮੰਡੀਆਂ ਵਿੱਚ ਖੱਜਲ ਖੁਆਰ ਹੋਣਾ ਪੈ ਰਿਹਾ ਹੈ ਪਰ ਏਜੰਸੀਆਂ ਗੱਲ ਸੁਣਨ ਨੂੰ ਤਿਆਰ ਨਹੀਂ ਹਨ।ਕਿਸਾਨਾਂ ਦਾ ਕਹਿਣਾ ਹੈ ਕਿ ਜਦ ਤੱਕ ਬਾਰਦਾਨਾ ਅਤੇ ਮੁਕੰਮਲ ਖ਼ਰੀਦ ਮੰਡੀਆਂ ਵਿੱਚ ਸ਼ੁਰੂ ਨਹੀਂ ਹੁੰਦੀ ਤਦ ਤਕ ਉਹ ਧਰਨਾ ਨਹੀਂ ਚੁੱਕਣਗੇ ਦੱਸ ਦਈਏ ਕਿ ਨੈਸ਼ਨਲ ਹਾਈਵੇ ਪਚੱਨਵੇ ਜੋ ਕਿ ਪੰਜਾਬ ਨੂੰ ਰਾਜਸਥਾਨ ਅਤੇ ਗੁਜਰਾਤ ਨਾਲ ਜੋੜਦਾ ਹੈ। ਇਸ ਲਈ ਇਸ ਰੂਟ ਤੇ ਜਾਣ ਵਾਲੇ ਵਾਹਨਾਂ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

    ਦੱਸਣਯੋਗ ਹੈ ਕਿ ਬੀਤੀ ਕੱਲ੍ਹ ਵੀ ਕਿਸਾਨਾਂ ਵੱਲੋਂ ਫਿਰੋਜ਼ਪੁਰ ਮੁਕਤਸਰ ਰੋਡ ਜਾਮ ਕੀਤਾ ਗਿਆ ਸੀ। ਉਦੋਂ ਵੀ ਕਿਸਾਨਾਂ ਦਾ ਕਹਿਣਾ ਸੀ ਕਿ ਬਾਰਦਾਨਾਂ ਅਤੇ ਮੁਕੰਮਲ ਖ਼ਰੀਦ ਨਾ ਹੋਣ ਕਰਕੇ ਉਨ੍ਹਾਂ ਨੂੰ ਮੰਡੀਆਂ ਵਿੱਚ ਖੱਜਲ ਖੁਆਰ ਹੋਣਾ ਪੈ ਰਿਹਾ ਹੈ। ਸਰਕਾਰ ਨੂੰ ਕਿਸਾਨਾਂ ਦੀ ਬਾਰਦਾਨੇ ਦੀ ਮੁਸ਼ਕਿਲ ਨੂੰ ਜਲਦ ਹੀ ਹੱਲ ਕਰਨਾ ਚਾਹੀਦਾ ਹੈ ਤਾਂ ਕਿ ਕਿਸਾਨ ਆਪਣੀ ਫ਼ਸਲ ਸਮੇਂ ਸਿਰ ਵੇਚ ਕੇ ਘਰ ਪੁੱਜ ਸਕਣ।

    LEAVE A REPLY

    Please enter your comment!
    Please enter your name here