ਕਿਸਾਨਾਂ ਨੇ ਮੰਨੀ ਕੈਪਟਨ ਦੀ ਅਪੀਲ, 23 ਨਵੰਬਰ ਤੋਂ ਬਹਾਲ ਹੋਣਗੀਆਂ ਯਾਤਰੀ ਤੇ ਮਾਲ ਗੱਡੀਆ

    0
    124

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਅੱਜ ਦੀ ਬੈਠਕ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਨੂੰ ਮੰਨਦਿਆਂ ਕਿਸਾਨ ਜੱਥੇਬੰਦੀਆਂ ਨੇ 23 ਨਵੰਬਰ (ਸੋਮਵਾਰ) ਤੋਂ ਸੂਬੇ ‘ਚ ਸਾਰੀਆਂ ਯਾਤਰੀ ਅਤੇ ਮਾਲ ਗੱਡੀਆਂ ਦੀ ਬਹਾਲੀ ਲਈ ਹਾਮੀ ਭਰ ਦਿੱਤੀ ਹੈ।

    ਕਿਸਾਨਾਂ ਦਾ ਕਹਿਣਾ ਹੈ ਕਿ 15 ਦਿਨਾਂ ਤੱਕ ਰੇਲ ਆਵਾਜਾਈ ‘ਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਦੌਰਾਨ ਕੇਂਦਰ ਨੂੰ ਵੀ ਗੱਲਬਾਤ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ 15 ਦਿਨਾਂ ਦੇ ਅੰਦਰ ਕੋਈ ਗੱਲਬਾਤ ਨਹੀਂ ਹੋਈ ਤਾਂ ਅੰਦੋਲਨ ਮੁੜ ਸ਼ੁਰੂ ਕੀਤਾ ਜਾਵੇਗਾ।

    LEAVE A REPLY

    Please enter your comment!
    Please enter your name here