ਕਿਸਾਨ ਅੰਦੋਲਨ ਤੋਂ ਵਾਪਸ ਆ ਰਹੇ ਕਿਸਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਮੌਤ

    0
    146

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 27ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਕੜਾਕੇ ਦੀ ਠੰਡ ‘ਚ ਦਿੱਲੀ ਦੇ ਵੱਖ-ਵੱਖ ਬਾਰਡਰਾਂ ‘ਤੇ ਡਟੇ ਹੋਏ ਹਨ। ਇਸ ਲਈ ਹੁਣ ਹਰ ਕੋਈ ਇਸ ਅੰਦੋਲਨ ‘ਚ ਹਿੱਸਾ ਬਣਾ ਚਾਹੁੰਦਾ ਹੈ। ਇਸ ਸੰਘਰਸ਼ ਦੌਰਾਨ ਕਈ ਕਿਸਾਨਾਂ ਦੀ ਜਾਨ ਵੀ ਜਾ ਚੁੱਕੀ ਹੈ।

    ਕਿਸਾਨੀ ਸੰਘਰਸ਼ ਦੌਰਾਨ ਅੱਜ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦਿੱਲੀ ਦੇ ਟਿਕਰੀ ਬਾਰਡਰ ‘ਤੇ ਜਾਰੀ ਕਿਸਾਨ ਮੋਰਚੇ ਤੋਂ ਵਾਪਸ ਆ ਰਹੇ ਇੱਕ ਹੋਰ ਕਿਸਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

    ਜਾਣਕਾਰੀ ਅਨੁਸਾਰ ਬੀਤੀ ਰਾਤ 31 ਸਾਲਾਂ ਕਿਸਾਨ ਹਰਮਿੰਦਰ ਸਿੰਘ ਦਿੱਲੀ ਕਿਸਾਨ ਮੋਰਚਾ ਤੋਂ ਅਪਣੇ ਪਿੰਡ ਜਾਂਗਪੁਰ ਨਜ਼ਦੀਕ ਮੁੱਲਾਂਪੁਰ ਦਾਖਾ ਵਾਪਸ ਆ ਰਿਹਾ ਸੀ। ਇਸ ਦੌਰਾਨ ਧਨੌਲਾ ਨੇੜੇ ਸੜਕ ਹਾਦਸਾ ਹੋਣ ਕਾਰਨ ਉਹਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦਾ ਅੰਤਿਮ ਸੰਸਕਾਰ ਉਹਨਾਂ ਦੇ ਜੱਦੀ ਪਿੰਡ ਜਾਂਗਪੁਰ ਵਿਚ ਕੀਤਾ ਜਾਵੇਗਾ।

    ਦੱਸ ਦੇਈਏ ਕਿ ਇਸ ਤੋਂ ਪਹਿਲਾਂ 25 ਦੇ ਕਰੀਬ ਕਿਸਾਨਾਂ ਨੇ ਇਸ ਕਿਸਾਨ ਅੰਦੋਲਨ ਦੌਰਾਨ ਆਪਣੀ ਜਾਨ ਗੁਆਈ ਹੈ। ਦੇਸ਼ ਭਰ ‘ਚ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਨੂੰ 20 ਦਸੰਬਰ ਨੂੰ ਸ਼ਰਾਧਾਂਜਲੀ ਦਿੱਤੀ ਗਈ ਸੀ ਅਤੇ ਸ਼ਹੀਦ ਕਿਸਾਨਾਂ ਦੀ ਯਾਦ ‘ਚ ਵੱਖ-ਵੱਖ ਪ੍ਰੋਗਰਾਮ ਕੀਤੇ ਗਏ ਹਨ।

    LEAVE A REPLY

    Please enter your comment!
    Please enter your name here