ਕਿਸਾਨ ਅੰਦੋਲਨ ਦੌਰਾਨ ਸਿੰਘੂ ਬਾਰਡਰ ‘ਤੇ ਡਟੇ ਦਸੂਹਾ ਦੇ ਕਿਸਾਨ ਦੀ ਹੋਈ ਮੌਤ

    0
    147

    ਦਸੂਹਾ, ਜਨਗਾਥਾ ਟਾਇਮਜ਼: (ਰੁਪਿੰਦਰ)

    ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 55ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਦਿੱਲੀ ਬਾਰਡਰ ‘ਤੇ ਜਾਰੀ ਕਿਸਾਨੀ ਅੰਦੋਲਨ ਦੇ ਚਲਦਿਆਂ ਕਈ ਕਿਸਾਨ ਆਪਣੀਆਂ ਜਾਨਾਂ ਗਵਾ ਚੁੱਕੇ ਹਨ। ਇਸ ਦੌਰਾਨ ਸਿੰਘੂ ਬਾਰਡਰ ‘ਤੇ ਕਿਸਾਨੀ ਸੰਘਰਸ਼ ‘ਚ ਸ਼ਾਮਿਲ ਦਸੂਹਾ ਦੇ ਪਿੰਡ ਰੰਧਾਵਾ ਦੇ ਇਕ ਨੌਜਵਾਨ ਦੀ ਮੌਤ ਹੋ ਗਈ ਹੈ।

    ਜਾਣਕਾਰੀ ਮੁਤਾਬਕ ਨੌਜਵਾਨ ਨਿਰਮਲ ਸਿੰਘ ਨਿੰਮਾ ਪੁੱਤਰ ਕਰਮ ਚੰਦ ਕੁਝ ਦਿਨ ਪਹਿਲਾਂ ਸਿੰਘੂ ਬਾਰਡਰ ਵਿਖੇ ਸੰਘਰਸ਼ ‘ਚ ਸ਼ਾਮਿਲ ਹੋਣ ਲਈ ਗਿਆ ਸੀ। ਇਸ ਦੌਰਾਨ ਅਚਾਨਕ ਉਸ ਦੀ ਤਬੀਅਤ ਵਿਗੜ ਗਈ ਅਤੇ ਉਸ ਦੀ ਮੌਤ ਹੋ ਗਈ। ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ।

    ਦੱਸਣਯੋਗ ਹੈ ਕਿ ਹੁਣ ਕਿਸਾਨਾਂ ਅਤੇ ਕੇਂਦਰ ਵਿਚਾਲੇ 20 ਜਨਵਰੀ ਨੂੰ 10ਵੇਂ ਗੇੜ ਦੀ ਮੀਟਿੰਗ ਹੋਵੇਗੀ।ਇਸ ਤੋਂ ਪਹਿਲਾਂ 15 ਜਨਵਰੀ ਨੂੰ ਸਰਕਾਰ ਅਤੇ ਕਿਸਾਨ ਨੇਤਾਵਾਂ ਦਰਮਿਆਨ ਹੋਈ ਗੱਲਬਾਤ ਬੇਸਿੱਟਾ ਰਹੀ ਸੀ। ਸਰਕਾਰ ਨੇ ਇਕ ਵਾਰ ਫਿਰ ਖੇਤੀਬਾੜੀ ਕਾਨੂੰਨਾਂ ਵਿਚ ਸੋਧ ਦਾ ਪ੍ਰਸਤਾਵ ਦਿੱਤਾ, ਜਦਕਿ ਕਿਸਾਨ ਆਗੂ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਆਪਣੀ ਮੰਗ ‘ਤੇ ਅੜੇ ਹੋਏ ਹਨ।

    ਦੱਸ ਦੇਈਏ ਕਿ ਕਿਸਾਨ ਜੱਥੇਬੰਦੀਆਂ ਵੱਲੋਂ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਦਿੱਲੀ ‘ਚ ਕਿਸਾਨਾਂ ਵੱਲੋਂ ਟਰੈਕਟਰ ਪਰੇਡ ਰਿੰਗ ਰੋਡ ‘ਤੇ ਕੱਢੀ ਜਾਵੇਗੀ। ਸੰਯੁਕਤ ਕਿਸਾਨ ਮੋਰਚੇ ਨੇ ਐਤਵਾਰ ਨੂੰ ਟਰੈਕਟਰ ਮਾਰਚ ਦੇ ਰੂਟ ਦਾ ਐਲਾਨ ਕੀਤਾ ਹੈ। ਇਹ ਮਾਰਚ ਦਿੱਲੀ ਦੇ ਆਊਟਰ ਰਿੰਗ ਰੋਡ ਦੀ ਪਰਿਕਰਮਾ ਕਰੇਗਾ ਤੇ ਗਣਤੰਤਰ ਦਿਵਸ ਦੀ ਪਰੇਡ ਵਿਚ ਕੋਈ ਖ਼ਲਲ ਨਹੀਂ ਪਾਇਆ ਜਾਵੇਗਾ।

    LEAVE A REPLY

    Please enter your comment!
    Please enter your name here