ਕਿਸਾਨ ਅੱਜ ਮਨਾ ਰਹੇ ਨੇ ‘ਖੇਤੀ ਬਚਾਓ-ਲੋਕਤੰਤਰ ਬਚਾਓ’ ਦਿਵਸ, ਪ੍ਰਸ਼ਾਸਨ ਨੇ ਚੌਕਸੀ ਵਧਾਈ

    0
    139

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਅੱਜ 26 ਜੂਨ ਨੂੰ 7 ਮਹੀਨੇ ਪੂਰੇ ਹੋ ਗਏ ਹਨ। ਇਸ ਦੇ ਮੱਦੇਨਜ਼ਰ ਅੱਜ ਕਿਸਾਨ ‘ਖੇਤੀ ਬਚਾਓ-ਲੋਕਤੰਤਰ ਬਚਾਓ’ ਦਿਵਸ ਮਨਾ ਰਹੇ ਹਨ। ਜਿਸ ਨੂੰ ਲੈ ਕੇ ਪ੍ਰਸ਼ਾਸਨ ਨੇ ਚੌਕਸੀ ਵਧਾ ਦਿੱਤੀ ਹੈ।

    ਕਿਸਾਨ ਆਗੂਆਂ ਨੇ ਕਿਹਾ ਹੈ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਮਨਾਇਆ ਜਾ ਰਿਹਾ ‘ਖੇਤੀ ਬਚਾਓ, ਲੋਕਤੰਤਰ ਬਚਾਓ ਦਿਵਸ’ 1975 ਤੋਂ 1977 ਤੱਕ ਲੱਗੀ ਐਮਰਜੈਂਸੀ ਦੇ ਕਾਲੇ-ਦਿਨਾਂ ਦੀ ਪਿੱਠਭੂਮੀ ਖ਼ਿਲਾਫ਼ ਹੈ। ਉਹ ਅਜਿਹਾ ਸਮਾਂ ਸੀ ਜਦੋਂ ਨਾਗਰਿਕਾਂ ਦੇ ਲੋਕਤੰਤਰੀ ਅਧਿਕਾਰ ਬੇਰਹਿਮੀ ਨਾਲ ਕੁਚਲੇ ਗਏ ਅਤੇ ਮਨੁੱਖੀ ਅਧਿਕਾਰਾਂ ’ਤੇ ਰੋਕ ਲਗਾਈ ਗਈ ਸੀ।

    ਇਸ ਤੋਂ ਪਹਿਲਾਂ ਦਿੱਲੀ ਦੀਆਂ ਹੱਦਾਂ ’ਤੇ ਕਿਸਾਨ ਅੰਦੋਲਨ ਦੇ 7 ਮਹੀਨੇ ਪੂਰੇ ਹੋਣ ’ਤੇ ਗਾਜ਼ੀਪੁਰ ਹੱਦ ’ਤੇ ਟਰੈਕਟਰ ਰੈਲੀ ਕੱਢੀ ਗਈ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ, ‘ਸਾਨੂੰ ਉਮੀਦ ਹੈ ਕਿ ਸਰਕਾਰ ਗੱਲਬਾਤ ਕਰੇਗੀ। ਜੇ ਨਹੀਂ ਕਰਦੀ ਤਾਂ ਅਸੀਂ ਅਗਲਾ ਕਦਮ ਚੁੱਕਾਂਗੇ।

    ਇਹ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਭਾਰਤ ਸਰਕਾਰ ਨਵੇਂ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ ਤੇ ਐੱਮਐੱਸਪੀ ’ਤੇ ਕੋਈ ਕਾਨੂੰਨ ਨਹੀਂ ਬਣਾਉਂਦੀ।’ ਪੱਛਮੀ ਉੱਤਰ ਪ੍ਰਦੇਸ਼ ਦੇ ਹਜ਼ਾਰਾਂ ਕਿਸਾਨ ਗਾਜ਼ੀਪੁਰ ਪਹੁੰਚ ਰਹੇ ਹਨ। ਵੱਡੀ ਗਿਣਤੀ ਵਿਚ ਪ੍ਰਦਰਸ਼ਨਕਾਰੀ ਟਰੈਕਟਰ ਟਰਾਲੀਆਂ ਰਾਹੀਂ ਇਥੇ ਆ ਰਹੇ ਹਨ।

    LEAVE A REPLY

    Please enter your comment!
    Please enter your name here