ਕਿਸਾਨ ਜੱਥੇਬੰਦੀਆਂ ਦੀ ਕੇਂਦਰ ਸਰਕਾਰ ਨਾਲ ਮੀਟਿੰਗ ਫ਼ੇਲ !

    0
    120

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰੁਪਿੰਦਰ)

    ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਅੱਜ ਪੰਜਾਬ ਦੀਆਂ 29 ਕਿਸਾਨ ਜੱਥੇਬੰਦੀਆਂ ਕੇਂਦਰ ਸਰਕਾਰ ਨਾਲ ਮੀਟਿੰਗ ਕਰਨ ਲਈ ਦਿੱਲੀ ਗਈਆਂ ਸਨ। ਇਸ ਦੌਰਾਨ ਕਿਸਾਨ ਜੱਥੇਬੰਦੀਆਂ ਦੀ ਕੇਂਦਰ ਸਰਕਾਰ ਨਾਲ ਮੀਟਿੰਗ ਫ਼ੇਲ ਰਹੀ ਹੈ ਤੇ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ ਮੀਟਿੰਗ ਚੋਂ ਬਾਹਰ ਆ ਗਏ ਹਨ।

    ਇਸ ਦੌਰਾਨ ਦਿੱਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਕਿਸਾਨਾਂ ਦਾ ‘ਰੇਲ ਰੋਕੋ’ ਅੰਦੋਲਨ ਲਗਾਤਾਰ ਜਾਰੀ ਰਹੇਗਾ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ 29 ਕਿਸਾਨ ਜੱਥੇਬੰਦੀਆਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਗਿਆ ਸੀ।

    LEAVE A REPLY

    Please enter your comment!
    Please enter your name here