ਕਿਸਾਨ ਜੱਥੇਬੰਦੀ ਨੇ ਕੇਂਦਰ ਦੀ ਪੇਸ਼ਕਸ਼ ਠੁਕਰਾਈ, ਬੁਰਾੜੀ ਮੈਦਾਨ ‘ਚ ਧਰਨਾ ਦੇਣ ਤੋਂ ਇਨਕਾਰ

    0
    129

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰੁਪਿੰਦਰ)

    ਪੰਜਾਬ ਤੋਂ ਦਿੱਲੀ ਕੂਚ ਕਰ ਰਹੇ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਬੁਰਾੜੀ ਸਥਿਤ ਨਿਰੰਕਾਰੀ ਗਰਾਊਂਡ ਵਿੱਚ ਰੈਲੀ ਕਰਨ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ। ਬੀਕੇਯੂ ਉਗਰਾਹਾ ਨੇ ਵੱਡਾ ਐਲਾਨ ਕਰਦਿਆਂ ਆਖਿਆ ਹੈ ਕਿ ਉਹ ਦਿੱਲੀ ਦੇ ਜੰਤਰ ਮੰਤਰ ‘ਤੇ ਧਰਨਾ ਲਾਉਣਗੇ।

    ਬੁਰਾੜੀ ਮੈਦਾਨ ਵਿਚ ਧਰਨਾ ਲਾਉਣ ਤੋਂ ਕੀਤਾ ਇਨਕਾਰ ਕਰਦਿਆਂ ਕਿਸਾਨਾਂ ਨੇ ਆਖਿਆ ਹੈ ਕਿ ਉਨ੍ਹਾਂ ਦਾ ਮਕਸਦ ਦਿੱਲੀ ਪੁੱਜ ਕੇ ਸਰਕਾਰ ਦੇ ਕੰਨਾਂ ਵਿਚ ਆਪਣੀ ਆਵਾਜ਼ ਪਾਉਣਾ ਹੈ ਤੇ ਸਰਕਾਰ ਦੀ ਕਿਸੇ ਵੀ ਚਾਲ ਵਿਚ ਨਹੀਂ ਆਉਣਗੇ।

    ਦੱਸ ਦਈਏ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਅਤੇ ਦਿੱਲੀ ਪੁਲਿਸ ਵੱਲੋਂ ਕਿਸਾਨਾਂ ਨੂੰ ਕੌਮੀ ਰਾਜਧਾਨੀ ਵਿੱਚ ਬੁਰਾੜੀ ਸਥਿਤ ਨਿਰੰਕਾਰੀ ਗਰਾਊਂਡ ਵਿੱਚ ਰੈਲੀ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਦੇਰ ਰਾਤ ਤੱਕ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਦੀਆਂ ਬੈਠਕਾਂ ਦਾ ਦੌਰ ਜਾਰੀ ਰਿਹਾ। ਹੁਣ ਜੱਥੇਬੰਦੀ ਨੇ ਤੈਅ ਕਰ ਦਿੱਤਾ ਹੈ ਕਿ ਧਰਨਾ ਜੰਤਰ ਮੰਤਰ ‘ਤੇ ਧਰਨਾ ਲਾਉਣਗੇ।

    LEAVE A REPLY

    Please enter your comment!
    Please enter your name here