ਕਿਸਾਨ ਜੱਥੇਬੰਦੀ ਨੇ ਲੋਹੜੀ ਮੌਕੇ ਸਾੜੀਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ

    0
    127

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਇੱਕ ਪਾਸੇ ਜਿਥੇ ਦੇਸ਼ ਭਰ ਵਿੱਚ ਕਿਸਾਨ ਜੱਥੇਬੰਦੀਆਂ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਪ੍ਰਦਰਸ਼ਨ ਕਰ ਰਹੀਆਂ ਹਨ, ਉਥੇ ਹੀ ਲੋਹੜੀ ਦੇ ਤਿਉਹਾਰ ਉੱਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਲੁਧਿਆਣਾ ਦੇ ਚੰਡੀਗੜ੍ਹ ਰੋਡ ਉੱਤੇ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਲੋਹੜੀ ਮਨਾਈ ਗਈ।

    ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਦੇਸ਼ ਵਿੱਚ ਲਗਾਤਾਰ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਨੂੰ ਲੈ ਕੇ ਕੋਈ ਵੀ ਹਾਂ-ਪੱਖੀ ਹੁੰਗਾਰਾ ਨਹੀਂ ਦੇ ਰਹੀ।

    ਉਨ੍ਹਾਂ ਨੇ ਕਿਹਾ ਕਿ ਜਿਸ ਦੇ ਚਲਦਿਆਂ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਅੱਜ ਲੋਹੜੀ ਦੇ ਪਵਿੱਤਰ ਤਿਉਹਾਰ ਉੱਤੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ ਹਨ। ਇਸ ਦੌਰਾਨ ਉਨ੍ਹਾਂ ਮੋਦੀ ਸਰਕਾਰ ਦੀ ਵੀ ਜੰਮ ਕੇ ਨਿੰਦਾ ਕਰਦੇ ਹੋਏ ਕਈ ਤਰ੍ਹਾਂ ਦੇ ਸਵਾਲ ਖੜੇ ਕੀਤੇ ਗਏ।

    LEAVE A REPLY

    Please enter your comment!
    Please enter your name here