ਕੇਂਦਰੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਾਂਗਰਸ ‘ਤੇ ਵਿੰਨ੍ਹਿਆ ਨਿਸ਼ਾਨਾ, ਟਵੀਟ ਕਰ ਕੇ ਕਹੀ ਇਹ ਗੱਲ

    0
    143

    ਨਵੀਂ ਦਿੱਲੀ, (ਰਵਿੰਦਰ) :

    ਪੰਜਾਬ ਤੇ ਛੱਤੀਸਗੜ੍ਹ ‘ਚ ਚੱਲ ਰਹੇ ਸੰਕਟ ਦੇ ਵਿਚਕਾਰ ਕੇਂਦਰੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਾਂਗਰਸ ‘ਤੇ ਨਿਸ਼ਾਨਾ ਵਿੰਨ੍ਹਿਆ ਤੇ ਕਿਹਾ ਕਿ ਪਾਰਟੀ ਲੀਡਰਸ਼ਿਪ ਦਾ ਬੇਮਾਇਨੇ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਨਾ ਤਾਂ ਵਿਰੋਧੀ ਧਿਰ ਦੀ ਭੂਮਿਕਾ ਨੂੰ ਸਹੀ ਢੰਗ ਨਾਲ ਨਿਭਾਉਣ ਦੇ ਯੋਗ ਹੈ ਤੇ ਨਾ ਹੀ ਪਾਰਟੀ ਦੇ ਅੰਦਰ ਮਤਭੇਦ ਸੁਲਝਾਉਣ ‘ਚ ਸਮਰੱਥ ਹੈ। ਉਨ੍ਹਾਂ ਨੇ ਅੱਗੇ ਯਕੀਨ ਦਵਾਉਂਦਿਆਂ ਕਿਹਾ ਕਿ ਭਾਜਪਾ ਆਗਾਮੀ ਮੱਧ ਪ੍ਰਦੇਸ਼ ਉਪ ਚੋਣਾਂ ‘ਚ ਸਾਰੀਆਂ ਤਿੰਨ ਵਿਧਾਨ ਸਭਾ ਸੀਟਾਂ ਅਤੇ ਇੱਕ ਲੋਕ ਸਭਾ ਸੀਟ ਜਿੱਤੇਗੀ। ਅਲੀਰਾਜਪੁਰ ਜ਼ਿਲ੍ਹੇ ਦੇ ਜੋਬਟ, ਨਿਵਾਰੀ ਜ਼ਿਲ੍ਹੇ ਦੇ ਪ੍ਰਿਥਵੀਪੁਰ ਅਤੇ ਮੱਧ ਪ੍ਰਦੇਸ਼ ਦੇ ਸਤਨਾ ਜ਼ਿਲ੍ਹੇ ਦੇ ਰਾਏਗਾਉਂ ਸਮੇਤ ਤਿੰਨ ਵਿਧਾਨ ਸਭਾ ਹਲਕਿਆਂ ਲਈ ਉਪ ਚੋਣਾਂ ਹੋਣਗੀਆਂ। ਮੱਧ ਪ੍ਰਦੇਸ਼ ਦੇ ਖੰਡਵਾ ਲੋਕ ਸਭਾ ਹਲਕੇ ਲਈ ਵੀ ਉਪ ਚੋਣਾਂ ਹੋਣਗੀਆਂ।

    ਭਾਜਪਾ ਦੇ ਸੀਨੀਅਰ ਨੇਤਾ ਦੀ ਇਹ ਟਿੱਪਣੀ ਪੰਜਾਬ ਅਤੇ ਕਾਂਗਰਸ ਦੀਆਂ ਛੱਤੀਸਗੜ੍ਹ ਇਕਾਈਆਂ ‘ਚ ਚੱਲ ਰਹੇ ਕਾਟੋ-ਕਲੇਸ਼ ਦੇ ਵਿਚਕਾਰ ਆਈ ਹੈ। ਦੱਸ ਦਈਏ ਕਿ ਪੰਜਾਬ ‘ਚ ਨਵਜੋਤ ਸਿੰਘ ਸਿੱਧੂ ਨੇ 28 ਸਤੰਬਰ ਨੂੰ ਪੰਜਾਬ ਕਾਂਗਰਸ ਦੇ ਮੁਖੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਕਿਉਂਕਿ ਉਹ ਕਥਿਤ ਤੌਰ ‘ਤੇ ਅਫਸਰਸ਼ਾਹੀ ਪ੍ਰਣਾਲੀ ਤੋਂ ਖੁਸ਼ ਨਹੀਂ ਸੀ। ਨਵਜੋਤ ਦੀ ਨਾਰਾਜ਼ਗੀ ਦਾ ਇੱਕ ਹੋਰ ਕਾਰਨ ਇਹ ਸੀ ਕਿ ਪੰਜਾਬ ‘ਚ ਮੰਤਰੀ ਮੰਡਲ ਦੇ ਵਿਸਥਾਰ ਤੋਂ ਬਾਅਦ ਉਨ੍ਹਾਂ ਦੇ ਆਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਸੀ। ਪੰਜਾਬ ਦੇ ਮੁੱਖ ਮੰਤਰੀ ਵਜੋਂ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫ਼ਾ ਅਤੇ ਉਨ੍ਹਾਂ ਦਾ ਹਾਲ ਹੀ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਿਆਨ ਕਾਂਗਰਸ ਲਈ ਵੀ ਗੰਭੀਰ ਚਿੰਤਾ ਦਾ ਵਿਸ਼ਾ ਹੈ।ਦੱਸਣਯੋਗ ਹੈ ਕਿ ਆਪਣਾ ਅਸਤੀਫ਼ਾ ਸੌਂਪਦੇ ਹੋਏ ਅਮਰਿੰਦਰ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਕਾਂਗਰਸ ਲੀਡਰਸ਼ਿਪ ਨੇ ਉਨ੍ਹਾਂ ਨੂੰ ਜ਼ਲੀਲ ਕੀਤਾ ਹੈ। ਉਨ੍ਹਾਂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਸਿੱਧੂ ਦੇ ਅਸਤੀਫ਼ੇ ‘ਤੇ ਵੀ ਚੁਟਕੀ ਲੈਂਦਿਆਂ ਕਿਹਾ ਕਿ ਉਹ ਸਥਿਰ ਵਿਅਕਤੀ ਨਹੀਂ ਹਨ।

    ਪੰਜਾਬ ਕਾਂਗਰਸ ‘ਚ ਝਗੜੇ ਨੂੰ ਰੋਕਣ ਲਈ ਸਿੱਧੂ ਬਣਾਇਆ ਗਿਆ ਸੀ ਪ੍ਰਧਾਨ –

    ਦੱਸਣਯੋਗ ਹੈ ਕਿ ਇਸੇ ਤਰ੍ਹਾਂ ਛੱਤੀਸਗੜ੍ਹ ‘ਚ ਵੀ ਭੂਪੇਸ਼ ਬਘੇਲ ਦੀ ਅਗਵਾਈ ਵਾਲੀ ਸਰਕਾਰ ਦੇ ਜੂਨ ‘ਚ ਢਾਈ ਸਾਲ ਪੂਰੇ ਹੋਣ ਤੋਂ ਬਾਅਦ ਸੂਬਾ ਦੇ ਸਿਹਤ ਮੰਤਰੀ ਟੀਐੱਸ ਸਿੰਘ ਦੇਵ ਸੂਬੇ ‘ਚ ਲੀਡਰਸ਼ਿਪ ਬਦਲਣ ਦੀ ਮੰਗ ਕਰ ਰਹੇ ਹਨ। ਟੀਐਸ ਸਿੰਘ ਦੇਓ ਦੇ ਸਮਰਥਕਾਂ ਨੇ ਰੋਟੇਸ਼ਨਲ ਮੁੱਖ ਮੰਤਰੀ ਦਾ ਮੁੱਦਾ ਉਠਾਇਆ।

    LEAVE A REPLY

    Please enter your comment!
    Please enter your name here