ਕੇਂਦਰੀ ਸਿੱਖਿਆ ਮੰਤਰੀ ਦੀ ਵਿਗੜੀ ਸਿਹਤ, ਏਮਜ਼ ‘ਚ ਹੋਏ ਭਰਤੀ

    0
    127

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਕੇਂਦਰੀ ਸਿੱਖਿਆ ਮੰਤਰੀ ਰਾਮੇਸ਼ ਪੋਖਰੀਆਲ ਨਿਸ਼ੰਕ ਦੀ ਅਚਾਨਕ ਤਬੀਅਤ ਬਿਗੜ ਗਈ ਹੈ। ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

    ਦੱਸਿਆ ਜਾ ਰਿਹਾ ਹੈ ਕਿ ਕੇਂਦਰੀ ਸਿੱਖਿਆ ਮੰਤਰੀ ਨੂੰ ਕੋਵਿਡ-19 ਤੋਂ ਠੀਕ ਹੋਣ ਤੋਂ ਬਾਅਦ ਸਿਹਤ ਸੰਬੰਧੀ ਮੁਸ਼ਕਲਾਂ ਆ ਰਹੀਆਂ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵਿੱਚ ਦਾਖਲ ਕਰਵਾਇਆ ਗਿਆ ਹੈ। ਮੰਗਲਵਾਰ ਨੂੰ ਏਮਜ਼ ਅਧਿਕਾਰੀ ਨੇ ਦੱਸਿਆ ਕਿ ਨਿਸ਼ੰਕ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਤੋਂ ਪਹਿਲਾਂ ਅਪ੍ਰੈਲ ਮਹੀਨੇ ਵਿੱਚ ਨਿਸ਼ੰਕ ਕੋਵਿਡ ਸੰਕਰਮਿਤ ਪਾਏ ਗਏ ਸਨ।

    ਪੋਖਰੀਅਲ ਨੂੰ ਕੋਰੋਨਾ ਦੇ ਇਲਾਜ ਦੌਰਾਨ ਹਸਪਤਾਲ ਵਿਚ ਦਾਖਲ ਵੀ ਕੀਤਾ ਗਿਆ ਸੀ। ਹਾਲਾਂਕਿ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਮੰਤਰੀ ਕੋਵਿਡ ਤੋਂ ਠੀਕ ਹੋਣ ਤੋਂ ਬਾਅਦ ਦੁਬਾਰਾ ਦਫ਼ਤਰ ਸ਼ੁਰੂ ਕੀਤਾ ਸੀ ਅਤੇ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗਾਂ ਵਿਚ ਸ਼ਾਮਲ ਹੋ ਰਹੇ ਸਨ। ਬਾਰ੍ਹਵੀਂ ਜਮਾਤ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਦੇ ਸੰਬੰਧ ਵਿਚ ਲੱਖਾਂ ਵਿਦਿਆਰਥੀਆਂ ਨੂੰ ਉਮੀਦ ਸੀ ਕਿ ਨਿਸ਼ੰਕ ਅੱਜ ਵਿਦਿਆਰਥੀਆਂ ਨੂੰ ਸੰਬੋਧਿਤ ਕਰਨਗੇ। ਆਪਣੇ ਪਿਛਲੇ ਬਿਆਨ ਵਿੱਚ ਮੰਤਰੀ ਨੇ ਕਿਹਾ ਕਿ ਉਹ 1 ਜੂਨ ਨੂੰ ਵਿਦਿਆਰਥੀਆਂ ਨਾਲ ਜੁੜੇ ਪ੍ਰਸ਼ਨਾਂ ਦੇ ਜਵਾਬ ਦੇਣਗੇ।

    LEAVE A REPLY

    Please enter your comment!
    Please enter your name here