ਕੇਂਦਰ ਵੱਲੋਂ ਕਣਕ ਦੇ ਘੱਟੋ ਸਮਰਥਨ ਮੁੱਲ ਵਿਚ ਕੀਤਾ ਗਿਆ ਵਾਧਾ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਰੱਦ

    0
    129

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰੁਪਿੰਦਰ)

    ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਕਣਕ ਦੇ ਆਉਂਦੇ ਸੀਜ਼ਨ ਲਈ ਘੱਟੋ-ਘੱਟ ਸਮਰਥਨ ਮੁੱਲ ਵਿਚ 50 ਰੁਪਏ ਦਾ ਵਾਧਾ ਰੱਦ ਕਰ ਦਿੱਤਾ ਹੈ। ਬਾਦਲ ਨੇ ਇਸ ਵਾਧੇ ਨੂੰ ਨਾਕਾਫੀ ਕਰਾਰ ਦਿੰਦਿਆਂ ਕਿਹਾ ਕਿ ਇਹ ਵਾਧਾ ਉਹਨਾਂ ਕਿਸਾਨਾਂ ਲਈ ਵੱਡੀ ਮਾਯੂਸੀ ਹੈ ਜੋ ਪਹਿਲਾਂ ਹੀ ਆਪਣੀ ਜਿਣਸ ਦਾ ਸਹੀ ਭਾਅ ਨਾ ਮਿਲਣ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ।

    ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹੋਰ ਜਿਣਸਾਂ ਲਈ ਐਲਾਨਿਆ ਘੱਟੋ-ਘੱਟ ਸਮਰਥਨ ਮੁੱਲ ਬੇਮਾਇਨਾ ਹੋ ਜਾਂਦਾ ਹੈ ਕਿਉਂਕਿ ਇਹਨਾਂ ਜਿਣਸਾਂ ਲਈ ਯਕੀਨੀ ਖ਼ਰੀਦ ਦੇ ਪ੍ਰਬੰਧ ਨਹੀਂ ਹਨ। ਉਹਨਾਂ ਨੇ ਕਿਹਾ ਕਿ ਕੀਤੇ ਗਏ ਵਾਧੇ ਨਾਲ ਤਾਂ ਜਿਣਸ ਦੀ ਪੈਦਾਵਾਰ ’ਤ ਹੋ ਰਿਹਾ ਵਾਧੂ ਖ਼ਰਚ ਵੀ ਪੂਰਾ ਨਹੀਂ ਹੋ ਸਕੇਗਾ।

    LEAVE A REPLY

    Please enter your comment!
    Please enter your name here