ਕੇਜਰੀਵਾਲ ਨੇ ਦਿੱਲੀ ‘ਚ ਕੋਰੋਨਾ ਦੀ ਮੁੜ ਲਹਿਰ ਲਈ ਪ੍ਰਦੂਸ਼ਣ ਨੂੰ ਠਹਿਰਾਇਆ ਜ਼ਿੰਮੇਵਾਰ

    0
    127

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰੁਪਿੰਦਰ)

    ਦੇਸ਼ ਵਿੱਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਰੋਜ਼ਾਨਾ ਕੋਰੋਨਾ ਕੇਸਾਂ ਵਿੱਚ ਵੱਧਾ ਹੁੰਦਾ ਜਾ ਰਿਹਾ ਹੈ। ਰਾਜਧਾਨੀ ਸਮੇਤ ਦੇਸ਼ ਦੇ ਕਈ ਹੋਰ ਰਾਜਾਂ ਵਿੱਚ ਕੋਰੋਨਾ ਦੀ ਦੂਜੀ ਲਹਿਰ ਦੀ ਸ਼ੁਰੂਆਤ ਹੁੰਦੀ ਵਿਖ ਰਹੀ ਹੈ। ਇਸ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ।

    ਇਹ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਸਵੇਰੇ ਤੇ ਦੁਪਹਿਰ ਦੋ ਪੜਾਵਾਂ ਵਿੱਚ ਹੋਈ। ਪਹਿਲੇ ਹਿੱਸੇ ਦੀ ਬੈਠਕ ਸਵੇਰੇ 10 ਵਜੇ ਹੋਈ, ਜਿਸ ਵਿੱਚ ਉਨ੍ਹਾਂ 8 ਰਾਜਾਂ ਦੇ ਮੁੱਖ ਮੰਤਰੀਆਂ ਨੇ ਹਿੱਸਾ ਲਿਆ, ਜਿਥੇ ਕੋਰੋਨਾ ਦਾ ਸਭ ਤੋਂ ਵੱਧ ਪ੍ਰਭਾਵ ਹੈ। ਇਹ ਰਾਜ ਮਹਾਂਰਾਸ਼ਟਰ, ਕੇਰਲ, ਦਿੱਲੀ, ਪੱਛਮੀ ਬੰਗਾਲ, ਛੱਤੀਸਗੜ੍ਹ, ਹਰਿਆਣਾ, ਰਾਜਸਥਾਨ ਤੇ ਹਿਮਾਚਲ ਪ੍ਰਦੇਸ਼ ਹਨ।

    ਇਸ ਮੀਟਿੰਗ ਵਿੱਚ ਮੁੱਖ ਮੰਤਰੀਆਂ ਨੇ ਕੋਰੋਨਾ ਤੇ ਕਾਬੂ ਪਾਉਣ ਲਈ ਸੁਝਾਅ ਦਿੱਤੇ। ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦਾ ਗ੍ਰਾਫ ਉਪਰ ਵੱਲ ਵੱਧ ਰਿਹਾ ਹੈ। ਮੋਦੀ ਨਾਲ ਅੱਜ ਦੀ ਮੀਟਿੰਗ ਵਿੱਚ ਮੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਏ। ਸੂਤਰਾਂ ਦੇ ਅਨੁਸਾਰ, ਸੀਐੱਮ ਅਰਵਿੰਦ ਕੇਜਰੀਵਾਲ ਨੇ ਇਸ ਮੀਟਿੰਗ ਵਿੱਚ ਕਿਹਾ ਕਿ 10 ਨਵੰਬਰ ਨੂੰ ਸ਼ਹਿਰ ਵਿੱਚ ਕੋਵਿਡ-19 ਦੇ ਸਭ ਤੋਂ ਵੱਧ 8600 ਨਵੇਂ ਕੇਸ ਸਾਹਮਣੇ ਆਏ ਸੀ ਅਤੇ ਉਦੋਂ ਤੋਂ ਬਾਅਦ ਕੇਸ ਤੇਜ਼ੀ ਨਾਲ ਘਟ ਰਹੇ ਹਨ। ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਕੋਰੋਨਾ ਦੀ ਮੁੜ ਲਹਿਰ ਦੇ ਕਈ ਕਾਰਨ ਹਨ ਜਿਸ ਵਿੱਚ ਪ੍ਰਦੂਸ਼ਣ ਵੀ ਇੱਕ ਵੱਡਾ ਕਾਰਨ ਹੈ।

    ਕੌਮੀ ਰਾਜਧਾਨੀ ਦਿੱਲੀ ਇੱਕ ਵਾਰ ਫੇਰ ਕੋਰੋਨਾ ਦੀ ਲਪੇਟ ਵਿੱਚ ਹੈ।ਹਾਲਾਤ ਇੰਨੇ ਬੇਕਾਬੂ ਹੋ ਗਏ ਹਨ ਕਿ ਇੱਥੇ ਹਰ ਘੰਟੇ ਪੰਜ ਲੋਕਾਂ ਦਾ ਕੋਰੋਨਾ ਕਾਰਨ ਮੌਤ ਹੋ ਰਹੀ ਹੈ।ਸੋਮਵਾਰ ਨੂੰ ਇੱਥੇ ਕੋਰੋਨਾ ਨਾਲ 121 ਲੋਕਾਂ ਦੀ ਮੌਤ ਹੋਈ ਹੈ।ਇਸ ਅੰਕੜੇ ਮੁਤਾਬਿਕ ਹਰ ਪੰਜ ਮਿੰਟ ਮਗਰੋਂ ਇੱਕ ਵਿਅਕਤੀ ਨੇ ਕੋਰੋਨਾ ਕਾਰਨ ਜਾਨ ਗੁਆਈ ਹੈ। ਚਿੰਤਾ ਵਿੱਚ ਆਏ ਮੁੱਖ ਮੰਤਰੀ ਨੇ ਮਾਸਕ ਪਾਉਣ ਤੇ ਜ਼ੁਰਮਾਨਾ ਵੀ 500 ਤੋਂ ਵੱਧਾ ਕੇ 2000 ਰੁਪਏ ਕਰ ਦਿੱਤਾ ਹੈ।

    ਪਿਛਲੇ 24 ਘੰਟੇ ਵਿੱਚ 121 ਮੌਤਾਂ :

    ਬੀਤੇ 24 ਘੰਟਿਆ ਵਿੱਚ 121 ਲੋਕਾਂ ਦੀ ਮੌਤ ਹੋ ਗਈ। ਦਿੱਲੀ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ, ਲਗਾਤਾਰ ਚੌਥੇ ਦਿਨ ਵੀ 100 ਤੋਂ ਵੱਧ ਮੌਤਾਂ ਦਿੱਲੀ ‘ਚ ਕੋਰੋਨਾ ਨਾਲ ਹੋਈਆਂ ਹਨ। ਪਿਛਲੇ 24 ਘੰਟਿਆਂ ਵਿੱਚ 121 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਕੁੱਲ੍ਹ ਗਿਣਤੀ 8512 ਤੱਕ ਪਹੁੰਚ ਗਈ ਹੈ।

     

    LEAVE A REPLY

    Please enter your comment!
    Please enter your name here