ਕੇਜਰੀਵਾਲ ਵੱਲੋਂ ‘ਫਰਜ਼ੀ ਵੀਡੀਓ’ ਨੂੰ ਲੈ ਕੇ ਪੰਜਾਬ ਦੇ ਸੀਐੱਮ ਨੂੰ ਕਾਨੂੰਨੀ ਕਾਰਵਾਈ ਦੀ ਚਿਤਾਵਨੀ

    0
    147

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਉੱਤੇ ਉਨ੍ਹਾਂ ਦਾ ‘ਫਰਜ਼ੀ ਵੀਡੀਓ” ਕਥਿਤ ਤੌਰ ਉੱਤੇ ਸਾਂਝਾ ਕਰਨ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਕੇਜਰੀਵਾਲ ਨੇ ਕੈਪਟਨ ਉੱਤੇ ਆਪਣੀ ਰਾਜਨੀਤਿਕ ਹੋਂਦ ਲਈ ਗੰਦੀ ਰਾਜਨੀਤੀ ਦਾ ਸਹਾਰਾ ਲੈਣ ਦਾ ਦੋਸ਼ ਲਾਇਆ।

    ਟਵਿੱਟਰ ‘ਤੇ ਪੰਜਾਬ ਦੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਦੁਆਰਾ ਸਾਂਝੇ ਕੀਤੇ ਗਏ ਇਕ ਵੀਡੀਓ ਵਿਚ ਦਿੱਲੀ ਦੇ ਮੁੱਖ ਮੰਤਰੀ ਨੂੰ ਕਥਿਤ ਤੌਰ ‘ਤੇ ਤਿੰਨ ਖੇਤੀ ਕਾਨੂੰਨਾਂ ਦੀ ਪ੍ਰਸ਼ੰਸਾ ਕਰਦੇ ਦੇਖਿਆ ਜਾ ਸਕਦਾ ਹੈ। ਠੁਕਰਾਲ ਨੇ ਟਵਿਟਰ ‘ਤੇ ਵੀਡੀਓ ਦਾ ਲਿੰਕ ਸਾਂਝਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਰਬ ਪਾਰਟੀ ਬੈਠਕ ਤੋਂ ਬਾਹਰ ਆਉਣ ਤੋਂ ਬਾਅਦ, ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਕੇਜਰੀਵਾਲ ਵੀਡੀਓ ਵਿਚ ਖੇਤੀਬਾੜੀ ਕਾਨੂੰਨਾਂ ਦੀ ਪ੍ਰਸ਼ੰਸਾ ਕਰਦੇ ਨਜ਼ਰ ਆ ਰਹੇ ਹਨ, ਤੇ ਹੁਣ ਉਨ੍ਹਾਂ ਦੀ ਹਮਦਰਦੀ ਕਿਥੇ ਹੈ।

    ਟਵੀਟ ਵਿੱਚ ਕਿਹਾ ਗਿਆ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਦਾ ਦਾਅਵਾ ਹੈ ਕਿ ਇਹ ਵੀਡੀਓ ਜਾਅਲੀ ਹੈ, ਹਾਲਾਂਕਿ ਹਰ ਕੋਈ ਉਨ੍ਹਾਂ ਦੇ ਗੱਲ ਤੋਂ ਪਿੱਛੇ ਮੁੜਨ ਦੀ ਆਦਤ ਤੋਂ ਜਾਣੂ ਹੈ। ਕੇਜਰੀਵਾਲ ਨੇ ਠੁਕਰਾਲ ਦੇ ਟਵੀਟ ਨੂੰ ਟੈਗ ਕਰਦਿਆਂ ਜਵਾਬ ਦਿੱਤਾ ਕਿ ਪੋਸਟ ਵਿਚ ਦਿੱਤੀ ਗਈ ਵੀਡੀਓ ਨਾਲ ਛੇੜਛਾੜ ਕੀਤੀ ਗਈ ਹੈ।

    ਦਿੱਲੀ ਦੇ ਮੁੱਖ ਮੰਤਰੀ ਨੇ ਟਵੀਟ ਕੀਤਾ, ‘ਇਸ ਵੀਡੀਓ ਨਾਲ ਛੇੜਛਾੜ ਕੀਤੀ ਗਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਰਾਜਸੀ ਹੋਂਦ ਨੂੰ ਬਚਾਉਣ ਲਈ ਇਸ ਦਾ ਸਹਾਰਾ ਲਿਆ ਹੈ ਜੋ ਹੈਰਾਨ ਕਰਨ ਵਾਲੀ ਹੈ। ਮੈਂ ਮੀਡੀਆ ਨੂੰ ਇਸ ਵੀਡੀਓ ਨੂੰ ਪ੍ਰਸਾਰਿਤ ਜਾਂ ਪ੍ਰਕਾਸ਼ਤ ਜਾਂ ਇਸਤੇਮਾਲ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਾ ਹਾਂ। ਜੇ ਕੈਪਟਨ ਅਮਰਿੰਦਰ ਸਿੰਘ ਤੁਰੰਤ ਇਸ ਵੀਡੀਓ ਨੂੰ ਵਾਪਸ ਨਹੀਂ ਲੈਂਦੇ ਅਤੇ ਮੁਆਫ਼ੀ ਨਹੀਂ ਮੰਗਦੇ, ਤਾਂ ਮੈਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਾਂਗਾ। ”ਜੇ ਕੈਪਟਨ ਅਮਰਿੰਦਰ ਸਿੰਘ ਤੁਰੰਤ ਇਸ ਵੀਡੀਓ ਨੂੰ ਵਾਪਸ ਨਹੀਂ ਲੈਂਦੇ ਅਤੇ ਮੁਆਫ਼ੀ ਨਹੀਂ ਮੰਗਦੇ, ਤਾਂ ਮੈਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਾਂਗਾ।”

    LEAVE A REPLY

    Please enter your comment!
    Please enter your name here