ਕੈਪਟਨ ਅਮਰਿੰਦਰ ਨੇ ਲਈ ਕੋਰੋਨਾ ਵੈਕਸੀਨ ਦੀ ਦੂਜੀ ਖੁਰਾਕ

    0
    120

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਕੋਰੋਨਾ ਟੀਕਾਕਰਨ ਦਾ ਦੂਜਾ ਪੜਾਅ 1 ਮਾਰਚ ਤੋਂ ਜਾਰੀ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵੈਕਸੀਨ ਦੀ ਦੂਜੀ ਖੁਰਾਕ ਲਈ। ਕੋਰੋਨਾ ਟੀਕਾ ਲੈਂਦੇ ਹੋਏ ਮੁੱਖ ਮੰਤਰੀ ਨੇ ਫੋਟੋ ਟਵੀਟ ਕੀਤੀ।

    ਇਸ ਫੋਟੋ ਦੇ ਨਾਲ ਉਨ੍ਹਾਂ ਨੇ ਲਿਖਿਆ ਕਿ ਕੋਰੋਨਾ ਨੂੰ ਹਰਾਉਣ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋਣਾ ਪਏਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, “ਜੋ ਲੋਕ ਵੈਕਸੀਨ ਲਈ ਯੋਗ ਹਨ, ਉਹ ਅੱਗੇ ਆਉਣ ਤੇ ਆਪਣੀ ਤੇ ਆਪਣੇ ਪਰਿਵਾਰ ਦੇ ਭਲੇ ਲਈ ਵੈਕਸੀਨ ਲਗਵਾਉਣ। ਕੋਰੋਨਾ ਨੂੰ ਹਰਾਉਣ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ ਹੈ ਅਤੇ ਮੈਨੂੰ ਯਕੀਨ ਹੈ ਕਿ ਅਸੀਂ ਅਜਿਹਾ ਕਰਾਂਗੇ।’ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵੈਕਸੀਨ ਦੀ ਦੂਜੀ ਖੁਰਾਕ ਲਈ। ਕੋਰੋਨਾ ਟੀਕਾ ਲੈਂਦੇ ਹੋਏ ਮੁੱਖ ਮੰਤਰੀ ਨੇ ਫੋਟੋ ਟਵੀਟ ਕੀਤੀ।

    LEAVE A REPLY

    Please enter your comment!
    Please enter your name here