ਕੈਪਟਨ ਜਾਣ ਬੁੱਝ ਕੇ ਅਦਾਲਤੀ ਦਖ਼ਲ ਦੀ ਗੱਲ ਤੋੜ ਮਰੋੜ ਕੇ ਪੇਸ਼ ਕਰ ਰਹੇ ਹਨ: ਡਾ. ਚੀਮਾ

    0
    127

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿਦੰਰ)

    ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਆਪਣੀਆਂ ਅਸਫ਼ਲਤਾਵਾਂ ’ਤੇ ਪਰਦਾ ਪਾਉਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨੂੰ ਬਹਾਨੇ ਵਜੋਂ ਨਾ ਵਰਤਣ ਤੇ ਪਾਰਟੀ ਨੇ ਕਿਸਾਨ ਅੰਦੋਲਨ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨਾਲ ਰਲਣ ਲਈ ਉਹਨਾਂ ਦੀ ਨਿਖੇਧੀ ਵੀ ਕੀਤੀ।

    ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਮੁੱਖ ਮੰਤਰੀ ਨੇ ਇਕ ਪ੍ਰੇਰਿਤ ਟਵੀਟ ਰਾਹੀਂ ਆਪਣੀ ਸਿਆਸੀ ਮਜ਼ਬੂਰੀ ਤੇ ਆਪਣੀ ਘਬਰਾਹਟ ਵਿਖਾ ਰਹੇ ਹਨ ਤੇ ਲੋਕਾਂ ਨਾਲ ਧੋਖਾ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਜਾਣ ਬੁੱਝ ਕੇ ਅਦਾਲਤੀ ਦਖ਼ਲ ਨੁੰ ਤੋੜ ਮਰੋੜ ਕੇ ਪੇਸ਼ ਕਰਨ ਦਾ ਯਤਨ ਕਰ ਰਹੇ ਹਨ ਜੋ ਬਿਲਕੁਲ ਬੇਲੋੜੀਂਦਾ ਹੈ। ਉਨ੍ਹਾਂ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਹੁਣ ਭਾਜਪਾ ਨਾਲ ਦੋਸਤਾਨਾ ਮੈਚ ਖੇਡ ਰਹੇ ਹਨ।

    ਡਾ. ਚੀਮਾ ਨੇ ਕਿਹਾ ਕਿ ਪੰਜਾਬੀਆਂ ਨੂੰ ਇਹਨਾਂ ਤਰਕੀਬਾਂ ਨਾਲ ਮੂਰਖ ਨਹੀਂ ਬਣਾਇਆ ਜਾ ਸਕਦਾ। ਉਹਨਾਂ ਨੇ ਕਿਹਾ ਕਿ ਸਾਬਕਾ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਉਸ ਵਿਅਕਤੀ ਤੋਂ ਸਰਟੀਫ਼ਿਕੇਟ ਦੀ ਜ਼ਰੂਰਤ ਨਹੀਂ ਹੈ, ਜਿਸਨੇ ਪੰਜਾਬ ਦੇ ਹਿੱਤਾਂ ਨਾਲ ਹਮੇਸ਼ਾ ਧੋਖਾ ਕੀਤਾ ਤੇ ਹੁਣ ਵੀ ਉਹ ਪੰਜਾਬ ਦੇ ਹਿੱਤਾਂ ਤੇ ਕਿਸਾਨ ਅੰਦੋਲਨ ਦੇ ਹਿੱਤਾਂ ਖ਼ਿਲਾਫ਼ ਕੰਮ ਕਰ ਰਿਹਾ ਹੈ।

    ਉਹਨਾਂ ਨੇ ਕਿਹਾ ਕਿ ਪੰਜਾਬੀ ਇਸ ਗੱਲ ਨੂੰ ਸਮਝ ਰਹੇ ਹਨ ਕਿ ਮੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਕੁਰਸੀ ਬਚਾਉਣ ਲਈ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੇ ਬਹੁਤੇ ਦਬਾਅ ਹੇਠ ਚੱਲਣ ਲਈ ਮਜ਼ਬੂਰ ਹਨ। ਉਹਨਾਂ ਨੇ ਕਿਹਾ ਕਿ ਇਹੀ ਕਾਰਨ ਹੈ ਕਿ ਤੁਸੀਂ ਭਾਜਪਾ ਨੂੰ ਅਜਿਹਾ ਮੌਕਾ ਦੇ ਰਹੇ ਹੋ ਤਾਂ ਜੋ ਕਿਸਾਨ ਅੰਦੋਲਨ ਤੋਂ ਲੋਕਾਂ ਦਾ ਧਿਆਨ ਪਾਸੇ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here