ਕੈਪਟਨ ਤੇ ਸੋਨੀਆ ਦੀ ਮੀਟਿੰਗ ਅੱਜ, ਕਲੇਸ਼ ਸੁਲਝਣ ਦੇ ਆਸਾਰ

    0
    138

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਨੇ ਮੀਟਿੰਗ ਲਈ ਸੋਨੀਆ ਗਾਂਧੀ ਤੋਂ ਸਮਾਂ ਮੰਗਿਆ ਸੀ। ਕਾਂਗਰਸ ਆਗੂਆਂ ਨੂੰ ਉਮੀਦ ਹੈ ਕਿ ਇਸ ਮੀਟਿੰਗ ਵਿਚ ਪੰਜਾਬ ਕਾਂਗਰਸ ਦੇ ਕਲੇਸ਼ ਦਾ ਕੋਈ ਨਾ ਕੋਈ ਹੱਲ ਜ਼ਰੂਰ ਨਿਕਲੇਗਾ। ਪੰਜਾਬ ਕਾਂਗਰਸ ਵਿਚ ਚੱਲ ਰਹੇ ਕਲੇਸ਼ ਵਿਚਾਲੇ ਇਹ ਪਹਿਲਾ ਮੌਕਾ ਹੈ ਜਦੋਂ ਸੋਨੀਆ ਗਾਂਧੀ ਪੰਜਾਬ ਦੇ ਕਿਸੇ ਨੇਤਾ ਨਾਲ ਮੁਲਾਕਾਤ ਕਰ ਰਹੀ ਹਨ। ਇਸ ਤੋਂ ਪਹਿਲਾਂ ਕੈਪਟਨ ਜਿੱਥੇ ਹਾਈ ਕਮਾਨ ਵੱਲੋਂ ਮਲਿਕਾਰਜੁਨ ਖੜਗੇ ਦੀ ਅਗਵਾਈ ਵਿਚ ਬਣਾਈ ਤਿੰਨ ਮੈਂਬਰੀ ਕਮੇਟੀ ਦੇ ਨਾਲ ਦੋ ਵਾਰ ਮੀਟਿੰਗ ਕਰ ਚੁੱਕੇ ਹਨ, ਉੱਥੇ ਰਾਹੁਲ ਗਾਂਧੀ ਵੀ ਪੰਜਾਬ ਦੇ ਆਗੂਆਂ ਨਾਲ ਕਈ ਦੌਰ ਦੀਆਂ ਮੀਟਿੰਗਾਂ ਕਰ ਚੁੱਕੇ ਹਨ।

    ਪੰਜਾਬ ਕਾਂਗਰਸ ਦੇ ਸਿਆਸੀ ਹਾਲਾਤ ਨੂੰ ਲੈ ਕੇ ਰਾਹੁਲ ਗਾਂਧੀ ਦੀ ਪਹਿਲਾਂ ਹੀ ਸੋਨੀਆ ਗਾਂਧੀ ਨਾਲ ਚਰਚਾ ਹੋ ਚੁੱਕੀ ਹੈ। ਸੋਨੀਆ ਗਾਂਧੀ ਕਲੇਸ਼ ਦੂਰ ਕਰਨ ਲਈ ਕੈਪਟਨ ਸਾਹਮਣੇ ਕੋਈ ਫਾਰਮੂਲਾ ਰੱਖ ਸਕਦੀ ਹਨ। ਅਹਿਮ ਗੱਲ ਇਹ ਵੀ ਹੈ ਕਿ ਸੋਨੀਆ ਗਾਂਧੀ ਨੇ ਕੈਪਟਨ ਨੂੰ ਮੁਲਾਕਾਤ ਲਈ ਉਦੋਂ ਸਮਾਂ ਦਿੱਤਾ ਹੈ ਜਦੋਂ ਨਵਜੋਤ ਸਿੰਘ ਸਿੱਧੂ ਦੀ 30 ਜੂਨ ਨੂੰ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਹੋ ਚੁੱਕੀ ਹੈ। ਇਸ ਤੋਂ ਬਾਅਦ ਹੀ ਰਾਹੁਲ ਤੇ ਪ੍ਰਿਅੰਕਾ ਨੇ ਪੰਜਾਬ ਵਿਚ ਸੁਲਾਹ ਦਾ ਫਾਰਮੂਲਾ ਤਿਆਰ ਕੀਤਾ ਸੀ। ਇਸ ਤੋਂ ਬਾਅਦ ਹੀ ਸੋਨੀਆ ਗਾਂਧੀ ਨੇ ਕੈਪਟਨ ਨਾਲ ਮੁਲਾਕਾਤ ਕਰਨ ਲਈ ਹਾਮੀ ਭਰੀ ਹੈ।ਸੋਨੀਆ ਅਤੇ ਕੈਪਟਨ ਦੀ ਮੁਲਾਕਾਤ ਵਿਚ ਸਿੱਧੂ ਦਾ ਮੁੱਦਾ ਉੱਠਣਾ ਵੀ ਤੈਅ ਹੈ। ਰਾਹੁਲ ਗਾਂਧੀ ਨਾਲ ਮੀਟਿੰਗ ਕਰਨ ਤੋਂ ਬਾਅਦ ਵੀ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਸਟੈਂਡ ਵਿਚ ਕੋਈ ਤਬਦੀਲੀ ਨਹੀਂ ਆਈ ਹੈ। ਉਹ ਲਗਾਤਾਰ ਕੈਪਟਨ ਤੇ ਪੰਜਾਬ ਸਰਕਾਰ ’ਤੇ ਹਮਲੇ ਕਰ ਰਹੇ ਹਨ। ਐਤਵਾਰ ਨੂੰ ਹੀ ਸਿੱਧੂ ਨੇ ਟਵੀਟ ਕਰ ਕੇ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਮੁੱਦਾ ਚੁੱਕਿਆ ਸੀ।

    ਦੂਜੇ ਪਾਸੇ ਪੰਜਾਬ ਕਾਂਗਰਸ ਦੇ ਆਗੂਆਂ ਦੀਆਂ ਨਜ਼ਰਾਂ ਇਸ ਗੱਲ ਨੂੰ ਲੈ ਕੇ ਸੋਨੀਆ ਗਾਂਧੀ ’ਤੇ ਟਿਕ ਗਈਆਂ ਹਨ ਕਿ ਉਹ ਕਲੇਸ਼ ਨੂੰ ਖ਼ਤਮ ਕਰਨ ਲਈ ਕੀ ਫਾਰਮੂਲਾ ਕੱਢਦੀ ਹਨ ਕਿਉਂਕਿ ਸਿੱਧੂ ਤੋਂ ਇਲਾਵਾ ਕਾਂਗਰਸ ਦੇ ਲਗਪਗ ਅੱਧੀ ਦਰਜਨ ਮੰਤਰੀ ਵੀ ਕੈਪਟਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕ ਚੁੱਕੇ ਹਨ।

     

    LEAVE A REPLY

    Please enter your comment!
    Please enter your name here