ਕੈਪਟਨ ਨੇ ਪੰਜਾਬੀਆਂ ਨਾਲ ਸਾਂਝੀ ਕੀਤੀ ਖੁਸ਼ੀ ਦੀ ਖ਼ਬਰ !

    0
    149

    ਚੰਡੀਗੜ੍ਹ, ਜਨਗਾਥਾ ਟਾਇਮਜ਼ : (ਸਿਮਰਨ)

    ਚੰਡੀਗੜ੍ਹ : ਪੰਜਾਬ ‘ਚ ਕਣਕ ਦੀ ਖ਼ਰੀਦ ਚੱਲ ਰਹੀ ਹੈ। ਇਸ ਦੌਰਾਨ ਮੰਡੀਆਂ ‘ਚ ਕਣਕ ਦੀ ਖ਼ਰੀਦ ਨੂੰ ਲੈ ਕੇ ਪ੍ਰਸ਼ਾਸਨ ਦੇ ਪ੍ਰਬੰਧਾਂ ‘ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਹਨ। ਲਾਕਡਾਊਨ ‘ਚ ਕਿਸਾਨ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੀਆਂ ਕਈ ਤਸਵੀਰਾਂ ਤੇ ਵੀਡੀਓਜ਼ ਵੀ ਸਾਹਮਣੇ ਆਈਆਂ ਨੇ ਜੋ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਦੀ ਪੋਲ ਖੋਲ੍ਹ ਕੇ ਰੱਖ ਰਹੀਆਂ ਹਨ।

    ਇੱਕ-ਪਾਸੇ ਇੰਨੇ ਸਵਾਲ ਖੜ੍ਹੇ ਹੋ ਰਹੇ ਹਨ ਤੇ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਦਾਅਵਾ ਕਰ ਰਹੇ ਹਨ ਕਿ ਇਸ ਵਾਰ 100 ਲੱਖ ਮਿਟ੍ਰਿਕ ਟਨ ਤੋਂ ਵੱਧ ਕਣਕ ਇਕੱਠੀ ਕੀਤੀ ਗਈ ਹੈ। ਉਨ੍ਹਾਂ ਫੇਸਬੁੱਕ ‘ਤੇ ਇਸ ਬਾਰੇ ਜਾਣਕਾਰੀ ਦਿੰਦਿਆਂ ਇੱਕ ਪੋਸਟ ਸ਼ੇਅਰ ਕੀਤੀ ਹੈ।

    ਪੋਸਟ ‘ਚ ਉਨ੍ਹਾਂ ਲਿਖਿਆ “ਮੈਨੂੰ ਤੁਹਾਡੇ ਨਾਲ ਇਹ ਗੱਲ ਸਾਂਝੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਅਸੀਂ ਇਸ ਵਾਰ 100 ਲੱਖ ਮਿਟ੍ਰਿਕ ਟਨ ਤੋਂ ਵੀ ਵੱਧ ਕਣਕ ਇਕੱਠੀ ਕੀਤੀ ਹੈ। ਹਾਲੇ ਵੀ ਸਾਨੂੰ ਆਉਣ ਵਾਲੇ ਦਿਨਾਂ ‘ਚ 35 ਲੱਖ ਮਿਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ। ਮੈਂ ਆਪਣੇ ਸਾਰੇ ਕਿਸਾਨ ਵੀਰਾਂ, ਆੜ੍ਹਤੀਆਂ ਤੇ ਸਾਰੇ ਸਰਕਾਰੀ ਵਿਭਾਗਾਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਦੀ ਮਿਹਨਤ ਸਦਕਾ ਇਹ ਸਭ ਮੁੰਮਕਿਨ ਹੋਇਆ।”

     

    LEAVE A REPLY

    Please enter your comment!
    Please enter your name here