ਕੈਪਟਨ ਨੇ 19 ਫ਼ਰਵਰੀ ਨੂੰ ਬੁਲਾਈ ਕੈਬਨਿਟ ਮੀਟਿੰਗ

    0
    126

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕੈਬਨਿਟ ਦੀ ਮੀਟਿੰਗ 19 ਫ਼ਰਵਰੀ ਨੂੰ ਬੁਲਾਈ ਹੈ। ਇਹ ਮੀਟਿੰਗ 19 ਫ਼ਰਵਰੀ ਨੂੰ ਬਾਅਦ ਦੁਪਹਿਰ 3 ਵਜੇ ਵੀਡੀਓ ਕਾਨਫ਼ਰੰਸ ਰਾਹੀਂ ਹੋਏਗੀ। ਮੀਟਿੰਗ ਦੌਰਾਨ ਮੁੱਖ ਤੌਰ ‘ਤੇ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸੱਦਣ ਲਈ ਤਰੀਕਾਂ ਸੰਬੰਧੀ ਫ਼ੈਸਲਾ ਲਿਆ ਜਾਵੇਗਾ।

    ਬੈਠਕ ਵਿੱਚ ਵਿਧਾਨ ਸਭਾ ‘ਚ ਪੇਸ਼ ਕੀਤੇ ਜਾਣ ਵਾਲੇ ਕੁੱਝ ਬਿੱਲਾਂ ਸੰਬੰਧੀ ਵੀ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ, ਜਦੋਂਕਿ ਮੁੱਖ ਮੰਤਰੀ ਸਾਥੀ ਮੰਤਰੀਆਂ ਨਾਲ ਬਜਟ ਤਜਵੀਜ਼ਾਂ ਸੰਬੰਧੀ ਵੀ ਗ਼ੈਰ-ਰਸਮੀ ਗੱਲਬਾਤ ਕਰ ਸਕਦੇ ਹਨ।

    ਮੀਟਿੰਗ ਵਿੱਚ ਕਿਸਾਨ ਅੰਦੋਲਨ ਬਾਰੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ। ਖਾਸਕਰ ਖੇਤੀ ਕਾਨੂੰਨ ਰੱਦ ਕਰਨ ਦਾ ਬਿੱਲ ਮੁੜ ਲਿਆਉਣ ਤੇ ਪੰਜਾਬ ਸਰਕਾਰ ਦੇ ਕੰਟਰੈਕਟ ਖੇਤੀ ਕਾਨੂੰਨ ਨੂੰ ਰੱਦ ਕਰਨ ਬਾਰੇ ਵੀ ਚਰਚਾ ਹੋ ਸਕਦੀ ਹੈ।

    LEAVE A REPLY

    Please enter your comment!
    Please enter your name here