ਕੈਪਟਨ ਵੱਲੋਂ ਕਾਂਗਰਸੀ ਸੰਸਦ ਮੈਂਬਰ ਜਸਬੀਰ ਗਿੱਲ ਡਿੰਪਾ ਦੇ ਮਾਤਾ ਦੇ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

    0
    149

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰੁਪਿੰਦਰ)

    ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਡੂਰ ਸਾਹਿਬ ਤੋਂ ਕਾਂਗਰਸੀ ਲੋਕ ਸਭਾ ਮੈਂਬਰ ਜਸਬੀਰ ਸਿੰਘ ਗਿੱਲ ਡਿੰਪਾ ਦੇ ਮਾਤਾ ਸਤਵਿੰਦਰ ਕੌਰ ਗਿੱਲ ਦੇ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ਼੍ਰੀਮਤੀ ਗਿੱਲ ਜੋ 77 ਵਰ੍ਹਿਆਂ ਦੇ ਸਨ, ਦਾ ਬੀਤੀ ਰਾਤ ਗੁਰੂਗ੍ਰਾਮ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਤਿੰਨ ਪੁੱਤਰ ਛੱਡ ਗਏ।

    ਜ਼ਿਕਰਯੋਗ ਹੈ ਕਿ ਸਤਵਿੰਦਰ ਕੌਰ ਗਿੱਲ ਬਿਆਸ ਤੋਂ ਵਿਧਾਇਕ ਰਹੇ ਸਵ.ਸੰਤ ਸਿੰਘ ਗਿੱਲ ਦੇ ਪਤਨੀ ਸਨ।
    ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ, ”ਆਪ ਜੀ ਦੇ ਮਾਤਾ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ ਜੋ ਕਿ ਬਹੁਤ ਦੁਖਦਾਈ ਤੇ ਅਸਹਿ ਸਦਮਾ ਹੈ।”

    ਗਿੱਲ ਪਰਿਵਾਰ ਦੇ ਮੈਂਬਰਾਂ, ਸਾਕ-ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਾਹਿਗੁਰੂ ਅੱਗੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।

    LEAVE A REPLY

    Please enter your comment!
    Please enter your name here