ਕੈਪਟਨ ਵੱਲੋਂ ਗੋਲਗੱਪੇ ਵੇਚਣ ਵਾਲੇ ਨੌਜਵਾਨ ਦੀ ਹਿੰਮਤ ਨੂੰ ਸਲਾਮ, ਪੰਜ ਲੱਖ ਦਾ ਐਲਾਨ

    0
    142

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਤੋਂ ਇਕ ਨੌਜਵਾਨ ਲੜਕੇ ਲਈ ਪੰਜ ਲੱਖ ਰੁਪਏ ਦੀ ਗਰਾਂਟ ਦਾ ਐਲਾਨ ਕੀਤਾ ਹੈ ਜਿਸ ਦੀ ਰੋਜ਼ੀ-ਰੋਟੀ ਕਮਾਉਣ ਲਈ ਸੜਕ ਕਿਨਾਰੇ ਗੋਲਗੱਪੇ ਵੇਚਦਿਆਂ ਦੀ ਵਾਇਰਲ ਹੋਈ ਵੀਡੀਓ ਨੇ ਹਜ਼ਾਰਾਂ ਲੋਕਾਂ ਦੇ ਦਿਲ ਨੂੰ ਛੂਹਿਆ ਹੈ।

    ਇਹ ਨੌਜਵਾਨ ਇਕ ਵਿਅਕਤੀ ਪਾਸੋਂ ਪੈਸੇ ਲੈਣ ਦੀ ਕੀਤੀ ਪੇਸ਼ਕਸ਼ ਨੂੰ ਇਹ ਕਹਿੰਦੇ ਹੋਏ ਠੁਕਰਾ ਦਿੰਦਾ ਹੈ ਕਿ ਉਹ ਸਿਰਫ਼ ਹੱਥੀਂ ਮਿਹਨਤ ਕਰਕੇ ਹੀ ਪੈਸਾ ਕਮਾਉਣਾ ਚਾਹੁੰਦਾ ਹੈ। ‘ਕੈਪਟਨ ਨੂੰ ਸਵਾਲ’ ਪ੍ਰੋਗਰਾਮ ਦੌਰਾਨ ਇਕ ਸਵਾਲਕਰਤਾ ਨੂੰ ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਵੀ ਇਸ ਵੀਡੀਓ ਨੂੰ ਵੀ ਦੇਖਿਆ ਹੈ ਜੋ ‘ਪੰਜਾਬੀਅਤ’ ਦੇ ਜਜ਼ਬੇ ਨੂੰ ਪ੍ਰਗਟਾਉਂਦੀ ਹੈ।

    ਉਨ੍ਹਾਂ ਨੇ ਵਿਅਕਤੀ ਵੱਲੋਂ ਦਿੱਤੇ ਸੁਝਾਅ ਕਿ ਸੂਬਾ ਸਰਕਾਰ ਵੱਲੋਂ ਇਸ ਲੜਕੇ ਦੀ ਮੱਦਦ ਕੀਤੀ ਜਾਣੀ ਚਾਹੀਦੀ ਹੈ, ਨਾਲ ਸਹਿਮਤੀ ਪ੍ਰਗਟਾਉਂਦਿਆਂ ਤੁਰੰਤ ਪੰਜ ਲੱਖ ਰੁਪਏ ਦਾ ਐਲਾਨ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਇਹ ਰਕਮ ‘ਫਿਕਸਡ ਡਿਪਾਜ਼ਿਟ (ਐੱਫ.ਡੀ.) ਵਿੱਚ ਨਿਵੇਸ਼ ਕਰਨ ਲਈ ਕਹਿਣਗੇ ਅਤੇ ਇਸ ਦੇ ਵਿਆਜ ਨੂੰ ਇਸ ਲੜਕੇ ਦੀ ਸਿੱਖਿਆ ਲਈ ਵਰਤਿਆ ਜਾਵੇਗਾ। ਉਨ੍ਹਾਂ ਕਿਹਾ,”ਮੈਂ ਇਸ ਨੌਜਵਾਨ ਲੜਕੇ ਦੀ ਹਿੰਮਤ ਤੋਂ ਬਹੁਤ ਪ੍ਰਭਾਵਿਤ ਹੋਇਆ ਹੈ।”

    LEAVE A REPLY

    Please enter your comment!
    Please enter your name here