ਕੈਪਟਨ ਸਰਕਾਰ ਦੇ ਬਜਟ ਖ਼ਿਲਾਫ਼ ਅਕਾਲੀ ਦਲ ਨੇ ਲਾਈ ਧਰਨਿਆਂ ਦੀ ਛਹਿਬਰ

    0
    120

    ਅੰਮ੍ਰਿਤਸਰ, ਜਨਗਾਥਾ ਟਾਇਮਜ਼: (ਰਵਿੰਦਰ)

    ਪੰਜਾਬ ਸਰਕਾਰ ਖ਼ਿਲਾਫ਼ ਅੰਮ੍ਰਿਤਸਰ ਸ਼ਹਿਰ ‘ਚ ਪੰਜ ਵਿਧਾਨ ਸਭਾ ਹਲਕਿਆਂ ਵੱਲੋਂ ਚਾਰ ਥਾਵਾਂ ‘ਤੇ ਧਰਨੇ ਦਿੱਤੇ ਜਾ ਰਹੇ ਹਨ। ਅਕਾਲੀ ਦਲ ਵੱਲੋਂ ਅੱਜ ਗੋਲਡਨ ਗੇਟ, ਸੁਲਤਾਨਵਿੰਡ ਰੋਡ, ਪੁਤਲੀਘਰ ਤੇ ਕਚਹਿਰੀ ਚੌਂਕ ‘ਚ ਸ਼ਹਿਰ ਦੇ ਪੰਜ ਵਿਧਾਨ ਸਭਾ ਹਲਕਿਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਧਰਨੇ ਦਿੱਤੇ ਜਾ ਰਹੇ ਹਨ।

    ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕੱਲ ਐਲਾਨ ਕੀਤਾ ਸੀ ਕਿ ਜਿਸ ਵੇਲੇ ਪੰਜਾਬ ਦੇ ਵਿੱਤ ਮੰਤਰੀ ਪੰਜਾਬ ਵਿਧਾਨ ਸਭਾ ‘ਚ ਬਜਟ ਪੇਸ਼ ਕਰਨਗੇ, ਉਸ ਵੇਲੇ ਅਕਾਲੀ ਦਲ ਦੇ ਕਾਰਕੁਨ ਵੱਖ-ਵੱਖ ਥਾਵਾਂ ‘ਤੇ ਪ੍ਰਦਰਸ਼ਨ ਕਰਨਗੇ ਤੇ ਉਸੇ ਤਹਿਤ ਹੀ ਅੱਜ ਅਕਾਲੀ ਦਲ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਜਿਨਾਂ ਦੀ ਅਗਵਾਈ ਹਲਕਿਆਂ ਦੇ ਇੰਚਾਰਜ ਕਰ ਰਹੇ ਹਨ।

    LEAVE A REPLY

    Please enter your comment!
    Please enter your name here