ਕੈਪਟਨ ਸਰਕਾਰ ਵੱਲੋਂ ਝੋਨੇ ਦੀ ਲੁਆਈ ਛੇਤੀ ਸ਼ੁਰੂ ਕਰਨ ਨੂੰ ਮਨਜ਼ੂਰੀ :

    0
    146

    ਚੰਡੀਗੜ੍ਹ, ਜਨਗਾਥਾ ਟਾਇਮਜ਼ : (ਸਿਮਰਨ)

    ਚੰਡੀਗੜ੍ਹ : ਕੋਰੋਨਾਵਾਇਰਸ ਮਹਾਂਮਾਰੀ ਦੌਰਾਨ ਪੰਜਾਬ ਸਰਕਾਰ ਨੇ ਇੱਕ ਵੱਡਾ ਫ਼ੈਸਲਾ ਲਿਆ ਹੈ। ਕੈਪਟਨ ਸਰਕਾਰ ਨੇ ਪੰਜਾਬ ‘ਚ ਝੋਨੇ ਦੀ ਲੁਆਈ 10 ਦਿਨ ਪਹਿਲਾਂ ਕਰਨ ਦਾ ਫ਼ੈਸਲਾ ਕੀਤਾ ਹੈ।

    ਲਾਕਡਾਊਨ ਕਾਰਨ ਮਜ਼ਦੂਰਾਂ ਦੀ ਭਾਰੀ ਕਮੀ ਆਉਣ ਕਾਰਨ ਸੂਬਾ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ। ਇਸ ਵਾਰ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਹੋਵੇਗੀ। ਹਾਲਾਂਕਿ ਪਹਿਲਾਂ ਦੇ ਹਿਸਾਬ ਨਾਲ ਝੋਨੇ ਦੀ ਲੁਆਈ 20 ਜੂਨ ਤੋਂ ਸ਼ੁਰੂ ਹੋਣੀ ਸੀ।

    ਮੁੱਖ ਮੰਤਰੀ ਕਪੈਟਨ ਅਮਰਿੰਦਰ ਸਿੰਘ ਨੇ ਇਸ ਨੂੰ ਮਨਜ਼ੂਰੀ ਪਹਿਲਾਂ ਹੀ ਦੇ ਦਿੱਤੀ ਸੀ। ਪਰ ਇਸ ‘ਤੇ ਆਖ਼ਰੀ ਫ਼ੈਸਲਾ ਅੱਜ ਕੈਬਨਿਟ ਮੀਟਿੰਗ ‘ਚ ਲਿਆ ਗਿਆ।

    ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਝੋਨੇ ਦੀ ਨਰਸਰੀ ਦੀ ਬਿਜਾਈ ਅਤੇ ਖੇਤਾਂ ‘ਚ ਲੁਆਈ ਦੀਆਂ ਤਰੀਕਾਂ ਨੂੰ 10 ਦਿਨ ਪਹਿਲਾਂ ਕਰਨ ਦਾ ਐਲਾਨ ਕੀਤਾ ਹੈ।

    LEAVE A REPLY

    Please enter your comment!
    Please enter your name here