ਕੈਬਨਿਟ ਮੰਤਰੀ ਅਰੋੜਾ ਨੇ ਵਾਰਡ ਨੰ: 44 ‘ਚ ਵਾਟਰ ਸਪਲਾਈ ਦੇ ਕੰਮ ਦੀ ਕਰਵਾਈ ਸ਼ੁਰੂਆਤ

    0
    134

    ਹੁਸ਼ਿਆਰਪੁਰ (ਜਨਗਾਥਾ ਟਾਈਮਜ਼) ਪੰਜਾਬ ਸਰਕਾਰ ਹੁਸ਼ਿਆਰਪੁਰ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ, ਇਸ ਲਈ ਇਲਾਕੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਉਪਲਬੱਧ ਕਰਵਾਉਣ ਵਿੱਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ। ਇਹ ਵਿਚਾਰ ਉਦਯੋਗ ਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਵਾਰਡ ਨੰ: 44 ਦੇ ਮੁਹੱਲਾ ਦਸ਼ਮੇਸ਼ ਨਗਰ ਵਿੱਚ ਵਾਟਰ ਸਪਲਾਈ ਦੀ ਪਾਈਪ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਦੇ ਹੋਏ ਪ੍ਰਗਟ ਕੀਤੇ। ਇਸ ਦੌਰਾਨ ਉਨ੍ਹਾਂ ਨਾਲ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ ਵੀ ਮੌਜੂਦ ਸਨ।
    ਸ੍ਰੀ ਅਰੋੜਾ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਹੁਸ਼ਿਆਰਪੁਰ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਉਨ•ਾਂ ਇਲਾਕਿਆਂ ਵਿੱਚ ਵਾਟਰ ਸਪਲਾਈ ਦੀਆਂ ਪਾਈਪਾਂ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ, ਜਿਥੇ ਹੁਣ ਤੱਕ ਇਹ ਸੁਵਿਧਾ ਉਪਲਬੱਧ ਨਹੀਂ ਸੀ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਜਿਸ ਤਹਿਤ 40 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਵਾਟਰ ਸਪਲਾਈ ਤੇ ਸੀਵਰੇਜ਼ ਪਾਈਪ ਲਾਈਨ ਪ੍ਰੋਜੈਕਟ ਨੂੰ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਜੈਕਟ ਰਾਹੀਂ 9.57 ਕਰੋੜ ਰੁਪਏ ਦੀ ਲਾਗਤ ਨਾਲ 55 ਕਿਲੋਮੀਟਰ ਵਾਟਰ ਸਪਲਾਈ ਤੇ 30.83 ਕਰੋੜ ਰੁਪਏ ਦੀ ਲਾਗਤ ਨਾਲ 56 ਕਿਲੋਮੀਟਰ ਸੀਵਰੇਜ਼ ਪਾਈਪ ਪਾਉਣ ਦਾ ਕੰਮ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਹੁਸ਼ਿਆਰਪੁਰ ਵਿੱਚ 100 ਪ੍ਰਤੀਸ਼ਤ ਆਬਾਦੀ ਨੂੰ ਵਾਟਰ ਸਪਲਾਈ ਤੇ ਸੀਵਰੇਜ਼ ਦੀ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ।
    ਕੈਬਨਿਟ ਮੰਤਰੀ ਸ੍ਰੀ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਗੰਭੀਰਤਾ ਨਾਲ ਸੂਬੇ ਦਾ ਵਿਕਾਸ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਾਰਡ ਨੰ: 44 ਦੇ ਨਿਵਾਸੀਆਂ ਦੀ ਇਹ ਲੰਬੇ ਸਮੇਂ ਤੋਂ ਮੰਗ ਸੀ, ਜਿਸ ਨੂੰ ਅਮਲੀ ਰੂਪ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਥਾਨਾਂ ‘ਤੇ ਵਾਟਰ ਸਪਲਾਈ ਤੇ ਸੀਵਰੇਜ਼ ਨਹੀਂ ਪਿਆ ਹੈ, ਉਸ ਨੂੰ ਵੀ ਜਲਦ ਕਵਰ ਕਰ ਲਿਆ ਜਾਵੇਗਾ।
    ਇਸ ਮੌਕੇ ਸ਼ਹਿਰੀ ਕਾਂਗਰਸ ਪ੍ਰਧਾਨ ਮੁਕੇਸ਼ ਡਾਬਰ, ਐਡਵੋਕੇਟ ਪਵਿੱਤਰ ਦੀਪ ਸਿੰਘ, ਸੰਜੀਵ ਸ਼ਰਮਾ, ਸਾਬਕਾ ਕੌਂਸਲਰ ਰਾਜ ਕੁਮਾਰ ਥਾਪਰ, ਦੀਪਕ ਪੁਰੀ, ਸ਼ਾਦੀ ਲਾਲ, ਮਨਮੋਹਨ ਸਿੰਘ ਕਪੂਰ, ਅਤੁਲ, ਅਵਤਾਰ ਸਿੰਘ ਤੋਂ ਇਲਾਵਾ ਹੋਰ ਸਖਸ਼ੀਅਤਾਂ ਹਾਜ਼ਰ ਸਨ।

    LEAVE A REPLY

    Please enter your comment!
    Please enter your name here