ਕੋਰੋਨਾ ਕਰਕੇ ਸਕੂਲਾਂ ‘ਚ ਨਹੀਂ ਆ ਰਹੇ ਬੱਚੇ, ਸਿੱਖਿਆ ਵਿਭਾਗ ਦਾ ਨਵਾਂ ਐਕਸ਼ਨ

    0
    128

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਕੋਰੋਨਾ ਕਰਕੇ ਸਕੂਲਾਂ ‘ਚ ਬੱਚੇ ਨਹੀਂ ਆ ਰਹੇ। ਇਸ ਲਈ ਸਿੱਖਿਆ ਵਿਭਾਗ ਨੇ ਨਵਾਂ ਐਕਸ਼ਨ ਲਿਆ ਹੈ। ਸਿੱਖਿਆ ਵਿਭਾਗ ਨੇ ਸਾਰੇ ਸਕੂਲਾਂ ਲਈ ਇੱਕ-ਇੱਕ ਅਧਿਆਪਕ ਨੂੰ ਨੋਡਲ ਅਫ਼ਸਰ ਲਾਉਣ ਦਾ ਫ਼ੈਸਲਾ ਕੀਤਾ ਹੈ। ਇਹ ਨੋਡਲ ਅਧਿਕਾਰੀ ਮਾਪਿਆਂ ਨੂੰ ਕੋਰੋਨਾ ਕਰਕੇ ਉਨ੍ਹਾਂ ਦੇ ਦਿਮਾਗ਼ ‘ਚ ਪੈਦਾ ਹੋਏ ਸਾਰੇ ਸਵਾਲਾਂ ਦੇ ਜਵਾਬ ਦੇਵੇਗਾ ਜਿਸ ‘ਚ ਅਫ਼ਸਰ ਮਾਪਿਆਂ ਨੂੰ ਸਕੂਲਾਂ ਵਿੱਚ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਦੱਸਣਗੇ।

    ਇਸ ਦੇ ਨਾਲ ਹੀ ਦੱਸ ਦਈਏ ਕਿ ਹੁਣ ਕੋਰੋਨਾ ਦਾ ਪ੍ਰਭਾਵ ਪਹਿਲਾਂ ਨਾਲੋਂ ਕਾਫੀ ਘੱਟ ਹੈ। ਇਸ ਲਈ ਸਕੂਲ ਸਿੱਖਿਆ ਵਿਭਾਗ ਨੇ ਇਹ ਠੋਸ ਕਦਮ ਚੁੱਕਣ ਦਾ ਫ਼ੈਸਲਾ ਕੀਤਾ ਹੈ। ਕੇਂਦਰ ਸਰਕਾਰ ਨੇ ਕੁੱਝ ਸਮਾਂ ਪਹਿਲਾਂ ਹੀ ਵਿਦਿਅਕ ਅਦਾਰੇ ਖੋਲ੍ਹਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ ਪਰ ਇਸ ਸਭ ਦੇ ਨਾਲ ਹੀ ਕੋਰੋਨਾ ਤੋਂ ਬਚਾਅ ਲਈ ਢੁੱਕਵੇਂ ਪ੍ਰਬੰਧ ਵੀ ਜ਼ਰੂਰੀ ਕੀਤੇ ਹਨ।

    ਇਸ ਦੇ ਨਾਲ ਹੀ ਬੱਚਿਆਂ ਨੂੰ ਸਕੂਲਾਂ ‘ਚ ਮਾਪਿਆਂ ਦੀ ਰਜ਼ਾਮੰਦੀ ਨਾਲ ਐਂਟਰੀ ਮਿਲੇਗੀ ਪਰ ਕੋਰੋਨਾ ਦਾ ਡਰ ਲੋਕਾਂ ਦੇ ਦਿਲਾਂ ‘ਚ ਹੈ ਜਿਸ ਕਰਕੇ ਅਜੇ ਵੀ ਮਾਪੇ ਆਪਣੇ ਬੱਚਿਆਂ ਨੂੰ ਸਕੂਲਾਂ ‘ਚ ਭੇਜਣਾ ਨਹੀਂ ਚਾਹੁੰਦੇ। ਦੱਸ ਦਈਏ ਕਿ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪੰਜਾਬ ਸਰਕਾਰ ਨੇ 19 ਅਕਤੂਬਰ ਤੋਂ ਸੂਬੇ ਵਿੱਚ ਸਕੂਲ ਖੋਲ੍ਹ ਦਿੱਤੇ ਪਰ ਸਾਰੇ ਮਾਪੇ ਬੱਚਿਆਂ ਨੂੰ ਸਕੂਲ ਨਹੀਂ ਭੇਜ ਰਹੇ।

    ਇਸ ਲਈ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਘੱਟ ਹੈ, ਜਦੋਂਕਿ ਅਧਿਆਪਕ ਤੇ ਹੋਰ ਸਟਾਫ਼ ਆ ਰਹੇ ਹਨ। ਇਸ ਸਮੱਸਿਆ ਦੇ ਹੱਲ ਲਈ ਹੁਣ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਵਧਾਉਣ ਤੇ ਮਾਪਿਆਂ ਨੂੰ ਬੱਚਿਆਂ ਦੀ ਸੁਰੱਖਿਆ ਪ੍ਰਤੀ ਆਤਮ-ਵਿਸ਼ਵਾਸ ਬਣਾਉਣ ਲਈ ਠੋਸ ਕਦਮ ਚੁੱਕਣ ਦਾ ਫ਼ੈਸਲਾ ਕੀਤਾ ਹੈ।

    LEAVE A REPLY

    Please enter your comment!
    Please enter your name here