ਕੋਰੋਨਾ ਕਾਲ ‘ਚ ਕੇਂਦਰ ਸਰਕਾਰ ਵੱਲੋਂ ਕਰਮਚਾਰੀਆਂ ਲਈ ਵੱਡੀ ਰਾਹਤ

    0
    206

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰੁਪਿੰਦਰ)

    ਦੇਸ਼ ਭਰ ‘ਚ ਕੋਰੋਨਾ ਇਨਫੈਕਸ਼ਨ ਦੀ ਦੂਜੀ ਲਹਿਰ ਬੇਸ਼ੱਕ ਹੌਲੀ ਪੈ ਗਈ ਪਰ ਅਜੇ ਵੀ ਕੋਰੋਨਾ ਕੇਸ ਲਗਾਤਾਰ ਸਾਹਮਣੇ ਆ ਰਹੇ ਹਨ। ਅਜਿਹੇ ‘ਚ ਕੇਂਦਰ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਨੂੰ ਵੱਡਾ ਰਾਹਤ ਦਿੱਤੀ ਹੈ। ਮੰਤਰਾਲੇ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਉਨ੍ਹਾਂ ਕਰਮਚਾਰੀਆਂ ਨੂੰ 15 ਦਿਨਾਂ ਦੀ ਕੈਜ਼ੂਅਲ ਲੀਵ ਦਿੱਤੀ ਜਾਵੇਗੀ ਜਿੰਨ੍ਹਾਂ ਦੇ ਮਾਪੇ ਕੋਰੋਨਾ ਪਾਜ਼ੀਟਿਵ ਪਾਏ ਜਾਣਗੇ।

    ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਮਿਲੇਗੀ ਐੱਸਸੀਐੱਲ –

    ਕੇਂਦਰ ਸਰਕਾਰ ਨੇ ਬੁੱਧਵਾਰ ਐਲਾਨ ਕੀਤਾ ਕਿ ਉਸ ਦੇ ਕਰਮਚਾਰੀਆਂ ਦੇ ਮਾਪਿਆਂ ਜਾਂ ਪਰਿਵਾਰ ਦੇ ਕਿਸੇ ਹੋਰ ਮੈਂਬਰ ਨੂੰ ਕੋਰੋਨਾ ਟੈਸਟ ਪਾਜ਼ੀਟਿਵ ਪਾਏ ਜਾਣ ‘ਤੇ 15 ਦਿਨ ਦੀ ਸਪੈਲ ਕੈਜ਼ੂਅਲ ਲੀਵ ਦਿੱਤੀ ਜਾਵੇਗੀ। ਮੰਤਰਾਲੇ ਨੇ ਇਹ ਵੀ ਕਿਹਾ ਕਿ ਕੈਜ਼ੂਅਲ ਲੀਵ ਖ਼ਤਮ ਹੋਣ ਤੋਂ ਬਾਅਦ ਕਰਮਚਾਰੀ ਦੇ ਪਰਿਵਾਰ ਦੇ ਕਿਸੇ ਵੀ ਮੈਂਬਰ ਤੇ ਮਾਪਿਆਂ ਦੇ ਹਸਪਤਾਲ ‘ਚ ਭਰਤੀ ਹੋਣ ਦੇ ਮਾਮਲੇ ‘ਚ ਵਾਧੂ ਛੁੱਟੀ ਲੈ ਸਕਦਾ ਹੈ। ਹੁਕਮਾਂ ‘ਚ ਇਹ ਵੀ ਕਿਹਾ ਗਿਆ ਕਿ ਇਕ ਸਰਕਾਰੀ ਕਰਮਚਾਰੀ ਦੇ ਪਾਜ਼ੀਟਿਵ ਪਾਏ ਜਾਣ ਦੀ ਸਥਿਤੀ ‘ਚ ਉਸ ਨੂੰ 20 ਦਿਨ ਤਕ ਕਮਿਊਟਡ ਲੀਵ ਦਿੱਤੀ ਜਾਵੇਗੀ।

    ਦਸਤਾਵੇਜ਼ ਜਮ੍ਹਾ ਕਰਾਉਣ ‘ਤੇ ਵਧਾਈ ਜਾਵੇਗੀ ਕਮਿਊਟਡ ਲੀਵ –

    ਇਹ ਕਿਹਾ ਗਿਆ ਕਿ 20 ਦਿਨ ਦੀ ਕਮਿਊਟਡ ਲੀਵ ਖ਼ਤਮ ਹੋਣ ਮਗਰੋਂ ਵੀ ਹਸਪਤਾਲ ‘ਚ ਭਰਤੀ ਹੋਣ ਦੀ ਸਥਿਤੀ ਚ ਹਸਪਤਾਲ ‘ਚ ਭਰਤੀ ਹੋਣ ਦੇ ਦਸਤਾਵੇਜ਼ ਜਮ੍ਹਾ ਕਰਨ ‘ਤੇ ਉਨ੍ਹਾ ਨੂੰ ਕਮਿਊਟਡ ਲੀਵ ਦਿੱਤੀ ਜਾਵੇਗੀ। ਇਹ ਹੁਕਮ ਕੇਂਦਰ ਸਰਕਾਰ ਦੇ ਸਾਰੇ ਮੰਤਰਾਲਿਆਂ ਨੂੰ ਜਾਰੀ ਕਰ ਦਿੱਤੇ ਗਏ ਹਨ। ਫਿਲਹਾਲ ਦੇਸ਼ ਭਰ ‘ਚ ਅੰਕੜੇ ਤੇਜ਼ੀ ਨਾਲ 3 ਕਰੋੜ ਦੇ ਕਰੀਬ ਪਹੁੰਚ ਰਹੇ ਹਨ। ਮੌਜੂਦਾ ਸਮੇਂ ਦੇਸ਼ ‘ਚ ਦੋ ਕਰੋੜ, 91 ਲੱਖ, 77 ਹਜ਼ਾਰ ਤੋਂ ਜ਼ਿਆਦਾ ਕੋਰੋਨਾ ਪਾਜ਼ੀਟਿਵ ਕੇਸ ਪਾਏ ਜਾ ਚੁੱਕੇ ਹਨ।

     

    LEAVE A REPLY

    Please enter your comment!
    Please enter your name here