ਕੋਰੋਨਾ ਦੇ ਨਵੇਂ ਮਾਮਲਿਆਂ ਵਿਚ ਥੋੜ੍ਹੀ ਰਾਹਤ, 33376 ਨਵੇਂ ਕੇਸ, 308 ਮੌਤਾਂ

    0
    133

    ਨਵੀਂ ਦਿੱਲੀ, (ਰੁਪਿੰਦਰ)

    ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲਿਆਂ ਵਿਚ ਇੱਕ ਵਾਰ ਫਿਰ ਕੁੱਝ ਰਾਹਤ ਦੇਖਣ ਨੂੰ ਮਿਲੀ ਹੈ। ਰੋਜ਼ਾਨਾ ਕੋਰੋਨਾ ਦਾ ਗ੍ਰਾਫ ਉੱਪਰ ਅਤੇ ਹੇਠਾਂ ਵੱਲ ਜਾ ਰਿਹਾ ਹੈ। ਕੋਰੋਨਾ ਦੇ ਨਵੇਂ ਮਾਮਲਿਆਂ ਦੇ ਮੱਦੇਨਜ਼ਰ ਤੀਜੀ ਲਹਿਰ ਦੀ ਚਿਤਾਵਨੀ ਸਹੀ ਸਾਬਤ ਹੋ ਰਹੀ ਹੈ।

    ਜੇਕਰ ਅਸੀਂ ਸਿਹਤ ਮੰਤਰਾਲੇ ਦੇ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ ਪਿਛਲੇ 24 ਘੰਟਿਆਂ ਵਿਚ ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ 33 ਹਜ਼ਾਰ 376 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 380 ਮਰੀਜ਼ਾਂ ਦੀ ਮੌਤ ਹੋ ਗਈ। ਨਵੇਂ ਕੋਰੋਨਾ ਮਰੀਜ਼ ਮਿਲਣ ਤੋਂ ਬਾਅਦ ਹੁਣ ਦੇਸ਼ ਵਿੱਚ ਸੰਕਰਮਿਤ ਲੋਕਾਂ ਦੀ ਕੁੱਲ ਸੰਖਿਆ 3 ਕਰੋੜ 32 ਲੱਖ 8 ਹਜ਼ਾਰ 330 ਹੋ ਗਈ ਹੈ।ਸਿਹਤ ਮੰਤਰਾਲੇ ਦੇ ਅਨੁਸਾਰ ਹੁਣ ਤੱਕ ਦੇਸ਼ ਵਿੱਚ ਕੋਰੋਨਾ ਦੇ 3 ਲੱਖ 91 ਹਜ਼ਾਰ 516 ਸਰਗਰਮ ਮਾਮਲੇ ਹਨ, ਜਦੋਂ ਕਿ 3 ਕਰੋੜ 23 ਲੱਖ 74 ਹਜ਼ਾਰ 497 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਚਲੇ ਗਏ ਹਨ। ਇਸ ਦੇ ਨਾਲ ਹੀ ਕੋਰੋਨਾ ਕਾਰਨ ਹੁਣ ਤੱਕ 4 ਲੱਖ 42 ਹਜ਼ਾਰ 317 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਦੇਸ਼ ਵਿੱਚ 73,05,89,688 ਲੋਕਾਂ ਦਾ ਟੀਕਾਕਰਣ ਕੀਤਾ ਜਾ ਚੁੱਕਾ ਹੈ। ਪਿਛਲੇ 24 ਘੰਟਿਆਂ ਵਿੱਚ 65,27,175 ਲੋਕਾਂ ਨੂੰ ਕੋਰੋਨਾ ਵੈਕਸੀਨ ਦਿੱਤੀ ਗਈ ਹੈ।

    LEAVE A REPLY

    Please enter your comment!
    Please enter your name here