ਕੋਰੋਨਾ ਪ੍ਰਭਾਵਿਤ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਆਈਸੀਯੂ ‘ਚ !

    0
    121

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰੁਪਿੰਦਰ)

    ਨਵੀਂ ਦਿੱਲੀ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਕੋਰੋਨਾਵਾਇਰਸ ਸੰਕਰਮਣ ਦੇ ਚਲ਼ਦੇ ਬੁੱਧਵਾਰ ਨੂੰ ਸਰਕਾਰੀ ਲੋਕ ਨਾਇਕ ਜੈ ਪ੍ਰਕਾਸ਼ ਹਸਪਤਾਲ ਦੇ ਆਈਸੀਯੂ ਵਿੱਚ ਭਰਤੀ ਕਰਾਇਆ ਗਿਆ।ਅਧਿਕਾਰੀਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ 48 ਸਾਲ ਦਾ ਨੇਤਾ ਨੂੰ ਸਰੀਰ ਵਿੱਚ ਆਕਸੀਜਨ ਦਾ ਪੱਧਰ ਘਟਣ ਅਤੇ ਬੁਖ਼ਾਰ ਦੀ ਸ਼ਿਕਾਇਤ ਤੋਂ ਬਾਅਦ ਸ਼ਾਮ ਤਕਰੀਬਨ ਚਾਰ ਵਜੇ ਇੱਥੇ ਸਰਕਾਰੀ ਲੋਕ ਨਾਇਕ ਜੈ ਪ੍ਰਕਾਸ਼ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ।

    ਹੋਰ ਅਧਿਕਾਰੀ ਨੇ ਕਿਹਾ ਕਿ ਸਿਸੋਦੀਆ ਨੂੰ ਸਾਵਧਾਨੀ ਦੇ ਤੌਰ ਉੱਤੇ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ ਕਿਉਂਕਿ ਉਨ੍ਹਾਂ ਦੇ ਸਰੀਰ ਦਾ ਤਾਪਮਾਨ ਲਗਾਤਾਰ ਥੋੜ੍ਹਾ ਜ਼ਿਆਦਾ ਸੀ ਅਤੇ ਆਕਸੀਜਨ ਦਾ ਪੱਧਰ ਥੋੜ੍ਹਾ ਘੱਟ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਡਾਕਟਰ ਉਨ੍ਹਾਂ ਦਾ ਇਲਾਜ ਕਰ ਰਹੇ ਹਨ ਅਤੇ ਉਨ੍ਹਾਂ ਦੇ ਟੈੱਸਟ ਕੀਤੇ ਜਾ ਰਹੇ ਹਨ ਪਰ ਕੋਈ ਖ਼ਤਰਾ ਨਹੀਂ ਹੈ। ਉਨ੍ਹਾਂ ਨੇ ਦੱਸਿਆ ਕਿ ਡਾਕਟਰਾਂ ਦਾ ਕਹਿਣਾ ਹੈ ਕਿ ਸਿਸੋਦੀਆ ਦੀ ਹਾਲਤ ਨਾਰਮਲ ਹੈ ਪਰ ਲੋੜ ਪੈਣ ਉੱਤੇ ਆਕਸੀਜਨ ਸਪੋਰਟ ਵੀ ਦਿੱਤਾ ਜਾ ਸਕਦਾ ਹੈ।

    ਦੱਸ ਦੇਈਏ ਏ ਕਿ ਉਪ ਮੁੱਖ ਮੰਤਰੀ 14 ਸਤੰਬਰ ਨੂੰ ਕੋਰੋਨਾ ਪੀੜਤ ਪਾਏ ਗਏ ਸਨ ਅਤੇ ਹੋਮ ਆਈਸੋਲੇਸ਼ਨ ਵਿੱਚ ਸਨ।ਉਨ੍ਹਾਂ ਨੇ ਵਿਧਾਨ ਸਭਾ ਸੈਸ਼ਨ ਵਿਚ ਭਾਗ ਨਹੀਂ ਲਿਆ ਸੀ। ਸਿਸੋਦੀਆ ਕੋਰੋਨਾਵਾਇਰਸ ਨਾਲ ਜੂਝਣ ਵਾਲੇ ਕੇਜਰੀਵਾਲ ਸਰਕਾਰ ਦੇ ਦੂਜੇ ਕੈਬਿਨਟ ਮੰਤਰੀ ਹੈ। ਇਹਨਾਂ ਦਾ ਪਲਾਜ਼ਮਾ ਥੈਰੇਪੀ ਨਾਲ ਇਲਾਜ ਕੀਤਾ ਜਾ ਰਿਹਾ ਹੈ।

    LEAVE A REPLY

    Please enter your comment!
    Please enter your name here