ਕੋਰੋਨਾ ਮਹਾਂਮਾਰੀ ਦੇ ਕਾਰਨ 4 ਜੂਨ ਤੱਕ ਟਲੀ ਬਹਿਬਲ ਕਲਾਂ ਗੋਲੀਕਾਂਡ ਦੀ ਸੁਣਵਾਈ

    0
    134

    ਫ਼ਰੀਦਕੋਟ, ਜਨਗਾਥਾ ਟਾਇਮਜ਼: (ਰਵਿੰਦਰ)

    ਬੀਤੇ ਕੱਲ੍ਹ ਫ਼ਰੀਦਕੋਟ ਦੇ ਐਡੀਸ਼ਨਲ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿਚ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਦੋਸ਼ ਤੈਅ ਹੋਣ ਦੇ ਮੁੱਦੇ ਨੂੰ ਲੈ ਕੇ ਬਹਿਸ ਹੋਣੀ ਸੀ ਪਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸੁਣਵਾਈ ਟਾਲ ਦਿੱਤੀ ਗਈ ਹੈ।ਦਰਅਸਲ ‘ਚ ਕੋਰੋਨਾ ਮਹਾਂਮਾਰੀ ਦੇ ਕਾਰਨ ਅਦਾਲਤਾਂ ਵਿਚ ਆਨਲਾਈਨ ਕੰਮ ਕਾਜ ਹੋਣ ਦੇ ਚਲਦੇ ਹੁਣ ਇਸ ਮਾਮਲੇ ਦੀ ਸੁਣਵਾਈ ਟਾਲ ਦਿੱਤੀ ਗਈ ਹੈ। ਇਸ ਦੌਰਾਨ ਐਡੀਸ਼ਨਲ ਸੈਸ਼ਨ ਜੱਜ ਨੇ ਇਸ ਮਾਮਲੇ ਦੀ ਸੁਣਵਾਈ 4 ਜੂਨ ਤੱਕ ਮੁਲਤਵੀ ਕਰ ਦਿੱਤੀ ਹੈ। ਕੋਰੋਨਾ ਦੇ ਕਾਰਨ ਅਦਾਲਤ ਵਿਚ ਪੰਕਜ ਬਾਂਸਲ ਪੇਸ਼ ਹੋਏ ਪਰ ਮੋਗਾ ਦੇ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਅਤੇ ਇਨ੍ਹਾਂ ਦੇ ਦੂਸਰੇ ਸਾਥੀ ਅਦਾਲਤ ਵਿਚ ਪੇਸ਼ ਨਹੀ ਹੋਏ ਅਤੇ ਇਨ੍ਹਾਂ ਦੇ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

    ਬਹਿਬਲ ਗੋਲੀ ਕਾਂਡ ਦੀ ਚਾਰਜਸ਼ੀਟ ਰੱਦ ਕਰਵਾਊਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਇੱਕ ਰਿੱਟ ਪਟੀਸ਼ਨ ਦਾਇਰ ਕੀਤੀ ਹੋਈ ਹੈ, ਜਿਸ ਦੀ ਤਰੀਕ 2 ਸਤੰਬਰ ਹੈ, ਉਸ ਦਿਨ ਦੋਹਾਂ ਧਿਰਾ ਵਿਚਾਲੇ ਬਹਿਸ ਹੋਣ ਦੀ ਸੰਭਾਵਨਾ ਹੈ।

     

    LEAVE A REPLY

    Please enter your comment!
    Please enter your name here