ਕੋਰੋਨਾ ਵਾਇਰਸ ਦੇ ਚਲਦਿਆਂ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਐੱਸਜੀਪੀਸੀ ਨੇ ਕੀਤੀ ਖ਼ਾਸ ਤਿਆਰੀ :

    0
    134

    ਅੰਮ੍ਰਿਤਸਰ, ਜਨਗਾਥਾ ਟਾਇਮਜ਼: (ਸਿਮਰਨ)

    ਅੰਮ੍ਰਿਤਸਰ : ਕੋਰੋਨਾ ਵਾਇਰਸ ਦੇ ਚਲਦਿਆਂ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖ਼ਾਸ ਤਿਆਰੀ ਕੀਤੀ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚਲਦਿਆਂ ਸਿਹਤ ਸੰਸਥਾਵਾਂ ਅਤੇ ਹਸਪਤਾਲਾਂ ‘ਚ ਵਿਸ਼ੇਸ਼ ਪ੍ਰਬੰਧ ਕੀਤੇ ਹਨ।

    ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਮੈਡੀਕਲ ਸਾਇੰਸ ਐਂਡ ਰਿਸਰਚ ਵਿਖੇ 300 ਬੈੱਡ ਦਾ ਆਈਸੋਲੇਸ਼ਨ ਵਾਰਡ ਤਿਆਰ ਕੀਤਾ ਗਿਆ ਹੈ। ਜਿੱਥੇ 10 ਆਈਸੀਯੂ ਬੈੱਡ ਅਤੇ ਵੈਂਟੀਲੇਟਰ ਦਾ ਇੰਤਜ਼ਾਮ ਕੀਤਾ ਗਿਆ ਹੈ।ਜਿੱਥੇ ਕਿਸੇ ਵੀ ਤਰ੍ਹਾਂ ਦੀ ਮੈਡੀਕਲ ਐਮਰਜੈਂਸੀ ਲਈ ਫ੍ਰੀ ਅੰਬੂਲੈਂਸ ਸੇਵਾ ਉਪਲੱਬਧ ਹੈ।

    ਅੰਮ੍ਰਿਤਸਰ ਅਤੇ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਹਸਪਤਾਲ਼ ਚੱਲ ਰਹੇ ਹਨ ਅਤੇ ਸਮੂਹ ਵੱਡੇ ਗੁਰੂਦੁਆਰਾ ਸਾਹਿਬਾਨ ‘ਚ ਡਿਸਪੈਂਸਰੀਆਂ ਚੱਲ ਰਹੀਆਂ ਹਨ। ਅੰਮ੍ਰਿਤਸਰ ਦੇ ਵੱਲਾ ਅਤੇ ਹਰਿਆਣਾ ਦੇ ਸ਼ਾਹਬਾਦ ਮਾਰਕੰਡਾ ‘ਚ ਮੈਡੀਕਲ ਕਾਲਜ ਚੱਲ ਰਹੇ ਹਨ।

    LEAVE A REPLY

    Please enter your comment!
    Please enter your name here