ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਦੇਖਦਿਆਂ ਵਿਰਾਸਤ-ਏ-ਖ਼ਾਲਸਾ ਨੂੰ ਸੈਲਾਨੀਆਂ ਲਈ ਮੁੜ ਕੀਤਾ ਬੰਦ

    0
    130

    ਆਨੰਦਪੁਰ ਸਾਹਿਬ, ਜਨਗਾਥਾ ਟਾਇਮਜ਼: (ਰੁਪਿੰਦਰ)

    ਪੰਜਾਬ ਵਿੱਚ ਵੀ ਕੋਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਕੋਰੋਨਾ ਵਾਇਰਸ ਨਾਲ ਲਗਾਤਾਰ ਹਾਲਾਤ ਵਿਗੜਦੇ ਜਾ ਰਹੇ ਹਨ। ਕੋਰੋਨਾ ਨਾਲ ਹਰ ਦਿਨ ਲੱਖਾਂ ਲੋਕ ਪਾਜ਼ੀਟਿਵ ਹੋ ਰਹੇ ਹਨ। ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਵਿਰਾਸਤ-ਏ-ਖ਼ਾਲਸਾ ਨੂੰ ਸੈਲਾਨੀਆਂ ਲਈ ਬੰਦ ਕਰਨ ਦੇ ਹੁਕਮ ਦੇ ਦਿਤੇ ਗਏ ਹਨ।

    ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ ਨੇ ਸੂਬੇ ਦੇ ਸਾਰੇ ਸਿਨੇਮਾ ਹਾਲ, ਸ਼ੌਪਿੰਗ ਮਾਲ, ਰੈਸਟੋਰੈਂਟ ਅਤੇ ਜਿੰਮ ਆਦਿ ਬੰਦ ਕਰਨ ਦੇ ਹੁਕਮ ਦਿੱਤੇ ਸਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਕਾਰਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਵੀਂ 30 ਅਪ੍ਰੈਲ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।ਜ਼ਿਕਰਯੋਗ ਹੈ ਕਿ ਕੋਰੋਨਾ ਮਹਾਂਮਾਰੀ ਤੋਂ ਬਾਅਦ ਇਹ ਸਾਰੇ ਹੀ ਸਥਲ ਬੰਦ ਸਨ ਪਰ ਇਸ ਸਾਲ ਹੋਲੇ ਮਹੱਲੇ ਮੌਕੇ ਕੋਰੋਨਾ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਰਾਸਤ-ਏ-ਖਾਲਸਾ ਨੂੰ ਸੰਗਤਾਂ ਵਾਸਤੇ ਖੋਲ੍ਹ ਦਿੱਤਾ ਗਿਆ ਸੀ ਅਤੇ ਇਸ ਫ਼ੈਸਲੇ ਦੇ ਨਾਲ-ਨਾਲ ਸ਼ਰਧਾਲੂਆਂ ਨੂੰ ਕੋਵਿਡ-19 ਦੀਆਂ ਸਾਵਧਾਨੀਆਂ ਰੱਖਣ ਲਈ ਵੀ ਜਰੂਰੀ ਇੰਤਜ਼ਾਮ ਪ੍ਰਬੰਧਕਾਂ ਵੱਲੋਂ ਕੀਤੇ ਗਏ ਸਨ।

    LEAVE A REPLY

    Please enter your comment!
    Please enter your name here