ਕੋਵਿਡ-19 : ਜਾਗਰੂਕਤਾ ਲਈ ਯੁਵਕ ਸੇਵਾਵਾਂ ਵਿਭਾਗ ਕਰਵਾ ਰਿਹੈ ਟਿਕਟਾਕ ਮੁਕਾਬਲਾ :

    0
    123

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼ : (ਸਿਮਰਨ)

    ਹੁਸ਼ਿਆਰਪੁਰ : ਪੰਜਾਬ ਸਰਕਾਰ ਵਲੋਂ ਜਿੱਥੇ ਕੋਰੋਨਾ ਵਾਇਰਸ ਨੂੰ ਹਰਾਉਣ ਲਈ ਜੀਅ-ਤੋੜ ਯਤਨ ਕੀਤੇ ਜਾ ਰਹੇ ਹਨ, ਉੱਥੇ ਸਰਕਾਰ ਦੇ ਨਿਰਦੇਸ਼ਾਂ ‘ਤੇ ਵੱਖ-ਵੱਖ ਵਿਭਾਗਾਂ ਵਲੋਂ ਵੀ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਜ਼ਿਲ੍ਹੇ ਦੇ ਯੁਵਕ ਸੇਵਾਵਾਂ ਵਿਭਾਗ ਨੇ ਸੋਸ਼ਲ ਮੀਡੀਆ ਰਾਹੀਂ ਘਰ ਬੈਠੇ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਨਿਵੇਕਲਾ ਉਪਰਾਲਾ ਕੀਤਾ ਹੈ। ਵਿਭਾਗ ਵਲੋਂ ਕੋਰੋਨਾ ਵਾਇਰਸ ਸੰਬੰਧੀ ਟਿਕਟਾਕ ਮੁਕਾਬਲਾ ਕਰਵਾਇਆ ਜਾ ਰਿਹਾ ਹੈ।

    ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪ੍ਰੀਤ ਕੋਹਲੀ ਨੇ ਦੱਸਿਆ ਕਿ 15 ਤੋਂ 35 ਸਾਲ ਦਾ ਕੋਈ ਵੀ ਵਿਅਕਤੀ ਟਿਕਟਾਕ ਮੁਕਾਬਲੇ ਵਿੱਚ ਹਿੱਸਾ ਲੈ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਭਾਗ ਲੈਣ ਲਈ ਐਂਟਰੀ ਉਸ ਦੇ ਮੋਬਾਇਲ ਨੰਬਰ 98158-81016 ‘ਤੇ 10 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਹੈ। ਉਨ੍ਹਾਂ ਨੇ ਦੱਸਿਆ ਕਿ ਟਿਕਟਾਕ ਵੀਡੀਓ ਬਣਾਉਣ ਦੌਰਾਨ ਕੋਰੋਨਾ ਵਾਇਰਸ ਸਬੰਧੀ ਵੱਖਰੇ-ਵੱਖਰੇ ਵਿਸ਼ਿਆਂ ਨੂੰ ਛੋਹਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਟਿਕਟਾਕ ਵਿੱਚ ਯੁਵਕ ਸੇਵਾਵਾਂ ਵਿਭਾਗ ਹੁਸ਼ਿਆਰਪੁਰ ਦਾ ਨਾਂ ਲੈਣਾ ਜ਼ਰੂਰੀ ਹੋਵੇਗਾ, ਤਾਂ ਜੋ ਪਤਾ ਲੱਗ ਸਕੇ ਕਿ ਇਹ ਸੰਬੰਧਤ ਜਾਗਰੂਕਤਾ ਵੀਡੀਓ ਵਿਭਾਗ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਦਾ ਹੀ ਹਿੱਸਾ ਹੈ।

    ਪ੍ਰੀਤ ਕੋਹਲੀ ਨੇ ਦੱਸਿਆ ਕਿ ਪਹਿਲੇ ਤਿੰਨ ਸਥਾਨਾਂ ‘ਤੇ ਰਹਿਣ ਵਾਲੇ ਜੇਤੂਆਂ ਨੂੰ ਵਿਭਾਗ ਵਲੋਂ ਟਰਾਫ਼ੀ ਅਤੇ ਸਰਟੀਫ਼ਿਕੇਟ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਜੇਤੂਆਂ ਦਾ ਸਨਮਾਨ ਕੋਰੋਨਾ ‘ਤੇ ਫ਼ਤਹਿ ਪਾਉਣ ਦੇ ਬਾਅਦ ਭਾਵ ਲਾਕਡਾਊਨ ਦੇ ਬਾਅਦ ਕੀਤਾ ਜਾਵੇਗਾ। ਉਨ੍ਹਾਂ ਨੇ ਅਪੀਲ ਕਰਦਿਆਂ ਕਿਹਾ ਕਿ ਆਪਣੇ ਘਰਾਂ ਵਿੱਚ ਸੁਰੱਖਿਅਤ ਬੈਠੇ ਉਕਤ ਉਮਰ ਵਰਗ ਦੇ ਵਿਅਕਤੀ ਵੱਧ ਤੋਂ ਵੱਧ ਇਸ ਮੁਕਾਬਲੇ ਦਾ ਹਿੱਸਾ ਬਣਨ, ਤਾਂ ਜੋ ਆਪਣੇ ਵਿਲੱਖਣ ਅੰਦਾਜ਼ ਨਾਲ ਕੋਰੋਨਾ ਵਾਇਰਸ ਸੰਬੰਧੀ ਜਾਗਰੂਕਤਾ ਹਰ ਇਕ ਮੋਬਾਇਲ ਤੱਕ ਪਹੁੰਚਾਈ ਜਾ ਸਕੇ।

    LEAVE A REPLY

    Please enter your comment!
    Please enter your name here